15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਖੱਟੜਾ ਬਣੇ ਮਨਿਸਟਰੀਅਲ ਸਟਾਫ਼ ਯੂਨੀਅਨ ਸਿੱਖਿਆ ਵਿਭਾਗ ਪੰਜਾਬ ਦੇ ਸੂਬਾ ਪ੍ਰਧਾਨ <br/>

Ad Position 21
No active advertisement
ਅਜੀਤ ਡੈਸਕ 21-09-2025
ਪਾਇਲ, 20 ਸਤੰਬਰ (ਰਜਿੰਦਰ ਸਿੰਘ)- ਮਨਿਸਟਰੀਅਲ ਸਟਾਫ਼ ਸਿਖਿਆ ਵਿਭਾਗ ਦੀ ਸੂਬਾ ਪ੍ਰਧਾਨ ਅਤੇ ਸੂਬਾ ਸਕੱਤਰ ਦੀ ਚੋਣ ਮਲਕੀਤ ਸਿੰਘ ਸੁਪਰਡੈਂਟ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮਿ੍ਤਸਰ ਦੀ ਸੁਚੱਜੀ ਰਹਿਨੁਮਾਈ ਹੇਠ ਹੋਈ | ਇਸ ਚੋਣ ਦੌਰਾਨ ਹਾਜ਼ਰ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਦੇ ਪ੍ਰਧਾਨਾਂ ਅਤੇ ਜ਼ਿਲ੍ਹਾ ਸਕੱਤਰਾਂ ਵਲੋਂ ਸੂਬਾ ਪ੍ਰਧਾਨ ਅਤੇ ਸੂਬਾ ਜਨਰਲ ਸਕੱਤਰ ਦੀ ਚੋਣ ਕੀਤੀ ਗਈ ਇਸ ਚੋਣ ਦੌਰਾਨ ਗੁਰਪ੍ਰੀਤ ਸਿੰਘ ਖੱਟੜਾ ਜ਼ਿਲ੍ਹਾ ਸਿਖਿਆ ਅਫ਼ਸਰ (ਐਸਿ) ਲੁਧਿਆਣਾ ਸੂਬਾ ਪ੍ਰਧਾਨ ਅਤੇ ਮਨਪ੍ਰੀਤ ਸਿੰਘ ਬਠਿੰਡਾ ਸੂਬਾ ਸਕੱਤਰ ਚੁਣਿਆ ਗਿਆ | ਸਭ ਤੋਂ ਪਹਿਲਾਂ ਸਿੱਖਿਆ ਵਿਭਾਗ ਦੇ ਜ਼ਿਲ੍ਹਾ ਜਨਰਲ ਸਕੱਤਰ ਵੱਲੋਂ ਮਤਾ ਪਾਸ ਕਰ ਕੇ ਪੁਰਾਣੀ ਸੂਬਾ ਬਾਡੀ ਨੂੰ ਭੰਗ ਕੀਤਾ ਗਿਆ ਅਤੇ ਪੁਰਾਣੀ ਸੂਬਾ ਬਾਡੀ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ | ਨਵੇਂ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ ਅਤੇ ਸੂਬਾ ਜਨਰਲ ਸਕੱਤਰ ਮਨਪ੍ਰੀਤ ਸਿੰਘ ਬਠਿੰਡਾ ਨੇ ਵਿਸ਼ਵਾਸ ਦਵਾਇਆ ਕਿ ਸਿੱਖਿਆ ਵਿਭਾਗ ਦੇ ਇਕੱਲੇ-ਇਕੱਲੇ ਕਲੈਰੀਕਲ ਕਾਮਿਆਂ ਨੂੰ ਇਕੱਠੇ ਕਰਕੇ ਮੁਲਾਜ਼ਮਾਂ ਦੀਆਂ ਪੈਡਿੰਗ ਮੰਗਾ ਬਾਰੇ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਮੁਲਾਜ਼ਮਾਂ ਦੇ ਹੱਕਾਂ ਲਈ ਸਰਕਾਰ ਨਾਲ ਲੜਾਈ ਵਿੱਢਣ ਲਈ ਹਮੇਸ਼ਾ ਸਿੱਖਿਆ ਵਿਭਾਗ ਦੇ ਸਾਥੀਆਂ ਨੂੰ ਨਾਲ ਲੈ ਕੇ ਯੋਗਦਾਨ ਪਾਇਆ ਜਾਵੇਗਾ | ਇਸ ਮੌਕੇ ਸੂਬਾ ਕਮੇਟੀ ਦਾ ਵੀ ਗਠਨ ਕੀਤਾ ਗਿਆ ਜਿਸ ਵਿਚ ਚੇਅਰਮੈਨ ਮਲਕੀਤ ਸਿੰਘ ਅੰਮਿ੍ਤਸਰ, ਪ੍ਰਧਾਨ ਗੁਰਪ੍ਰੀਤ ਸਿੰਘ ਖੱਟੜਾ, ਜਰਨਲ ਸਕੱਤਰ ਮਨਪ੍ਰੀਤ ਸਿੰਘ, ਬਠਿੰਡਾ ਵਿੱਤ ਸਕੱਤਰ ਪਰਮਪਾਲ ਸਿੰਘ ਮੋਗਾ, ਐਡੀਸ਼ਨਲ ਪ੍ਰਧਾਨ ਜਸਪ੍ਰੀਤ ਸਿੰਘ ਮਾਨਸਾ, ਐਡੀਸ਼ਨਲ ਜਨਰਲ ਸਕੱਤਰ ਨਰਿੰਦਰ ਸ਼ਰਮਾ ਪਠਾਨਕੋਟ, ਪ੍ਰੈੱਸ ਸਕੱਤਰ ਅਮਨਿੰਦਰ ਸਿੰਘ ਘੁਡਾਣੀ, ਮੁੱਖ ਸਲਾਹਕਾਰ ਅਨੁਰਿਧ ਮੌਦਗਿਲ ਹੁਸ਼ਿਆਰਪੁਰ, ਮੁਖ ਬੁਲਾਰਾ ਨਿਸ਼ਾਨ ਸਿੰਘ ਤਰਨ ਤਾਰਨ, ਕਾਨੂੰਨੀ ਸਲਾਹਕਾਰ ਸਚਿਨ ਕੁਮਾਰ ਪਠਾਨਕੋਟ, ਸੋਸ਼ਲ ਮੀਡੀਆ ਇੰਚਾਰਜ ਸੰਜੀਵ ਕੁਮਾਰ ਫ਼ਿਰੋਜ਼ਪੁਰ, ਸੀਨੀਅਰ ਮੀਤ ਪ੍ਰਧਾਨ ਬਿਕਰਮਜੀਤ ਸਿੰਘ ਆਹਲੂਵਾਲੀਆ, ਸੁਖਦੇਵ ਸਿੰਘ ਅੰਮਿ੍ਤਸਰ, ਵਰੁਣ ਕੁਮਾਰ ਫਿਰੋਜ਼ਪੁਰ, ਰਵਿੰਦਰ ਕੁਮਾਰ ਬਰਨਾਲਾ, ਸੰਦੀਪ ਭੱਟ ਰੋਪੜ, ਗੁਰਪ੍ਰੀਤ ਸਿੰਘ ਸੰਗਰੂਰ, ਰਵਿੰਦਰ ਸਿੰਘ ਫ਼ਰੀਦਕੋਟ, ਹਰਜਿੰਦਰ ਸਿੰਘ ਮਲੇਰਕੋਟਲਾ, ਤਜਿੰਦਰ ਸਿੰਘ ਨਵਾਂ ਸ਼ਹਿਰ, ਰਵਿੰਦਰ ਸਿੰਘ ਫ਼ਾਜ਼ਿਲਕਾ, ਸੁਰਿੰਦਰ ਪਾਲ ਸਿੰਘ ਲੁਧਿਆਣਾ, ਪਰਮਪ੍ਰੀਤ ਸਿੰਘ ਸੰਗਰੂਰ, ਅਨੂਪ ਸਿੰਘ ਗੁਰਦਾਸਪੁਰ ਸਾਰੇ ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦਲਜੀਤ ਸਿੰਘ ਮੋਗਾ, ਅਰਵਿੰਦਰ ਫਰਵਾਹਾ, ਬਿਕਰਮਜੀਤ ਸਿੰਘ ਕਲੇਰ, ਜਸਵਿੰਦਰ ਸਿੰਘ ਬਰਨਾਲਾ, ਨਰੇਸ਼ ਕੁਮਾਰ ਪਠਾਨਕੋਟ, ਅਮਨਦੀਪ ਸਿੰਘ ਫ਼ਤਿਹਗੜ੍ਹ ਸਾਹਿਬ ਨੂੰ ਲਗਾਇਆ ਗਿਆ |

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਅਤੇ ਐਕਟਿਵਾ ਸਮੇਤ 2 ਕਾਬੂ ਅਗਲੀ ਖ਼ਬਰ ਝੋਨੇ ਦੀ ਖ਼ਰੀਦ ਮੌਕੇ ਨਮੀ ਮਾਤਰਾ 'ਚ ਛੋਟ ਦੇਣ ਸੰਬੰਧੀ ਭਾਕਿਯੂ (ਲੱਖੋਵਾਲ) ਦੀ ਮਾਸਿਕ ਮੀਟਿੰਗ <br/>
Ad Position 24