27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਪ੍ਰਧਾਨ ਮੰਤਰੀ ਮੋਦੀ ਦੇ ਫ਼ੈਸਲਿਆਂ ਕਾਰਨ ਦੇਸ਼ ਖ਼ੁਸ਼ਹਾਲੀ ਵੱਲ ਵਧ ਰਿਹਾ- ਸੁੱਖੀ ਸ਼ਰਮਾ

Ad Position 21
No active advertisement
ਅਜੀਤ ਡੈਸਕ 17-10-2025
ਮਾਛੀਵਾੜਾ ਸਾਹਿਬ, 16 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)- ਕੇਂਦਰ ਸਰਕਾਰ ਦੀਆਂ ਯੋਜਨਾਵਾਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਗ਼ਰੀਬਾਂ, ਵਪਾਰੀਆਂ ਅਤੇ ਕਿਸਾਨਾਂ ਦੇ ਹਿਤਾਂ ਲਈ ਲਏ ਵੱਡੇ ਫ਼ੈਸਲਿਆਂ ਕਾਰਨ ਦੇਸ ਖ਼ੁਸ਼ਹਾਲੀ ਦੀ ਰਾਹ ਵੱਲ ਵਧ ਰਿਹਾ ਹੈ ¢ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਮੰਡਲ ਮਾਛੀਵਾੜਾ ਦੇ ਪ੍ਰਧਾਨ ਸੁਖਵਿੰਦਰ ਲਾਲ ਸੁੱਖੀ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ¢ ਉਨ੍ਹਾਂ ਕਿਹਾ ਕਿ ਭਾਜਪਾ ਹਾਈਕਮਾਂਡ ਵਲੋਂ ਜਾਰੀ ਹਦਾਇਤਾਂ ਅਨੁਸਾਰ ਪਿੰਡਾਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਜਾਰੀ ਹਨ¢ ਉਨ੍ਹਾਂ ਕਿਹਾ ਕਿ ਜੋ ਪਿੰਡਾਂ ਵਿਚ ਵਿਕਾਸ ਹੋ ਰਹੇ ਹਨ, ਉਹ ਸਾਰੇ ਕੇਂਦਰ ਸਰਕਾਰ ਦੀ ਮਨਰੇਗਾ ਯੋਜਨਾ ਤਹਿਤ ਹਨ ਜਿਸ ਵਿਚ ਕਈ ਗਲੀਆਂ, ਨਾਲੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ¢ ਭਾਜਪਾ ਆਗੂ ਸੁੱਖੀ ਸ਼ਰਮਾ ਨੇ ਕਿਹਾ ਕਿ ਛੋਟੇ ਕਿਸਾਨਾਂ ਨੂੰ ਜਨ ਧਨ ਨਿਧੀ ਯੋਜਨਾ ਤਹਿਤ ਆਰਥਿਕ ਸਹਾਇਤਾ ਅਤੇ ਔਰਤਾਂ ਨੂੰ ਉੱਜਵਲ ਯੋਜਨਾ ਤਹਿਤ ਮੁਫ਼ਤ ਗੈਸ ਕੁਨੈਕਸ਼ਨ ਦਿੱਤੇ ਗਏ ¢ ਸੁੱਖੀ ਸ਼ਰਮਾ ਨੇ ਕਿਹਾ ਕਿ ਜਿੱਥੇ ਸ਼ਹਿਰਾਂ ਵਿਚ ਭਾਜਪਾ ਦਾ ਅਧਾਰ ਵਧਦਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਐਨ. ਐਸ. ਐਸ. ਕੈਂਪ ਦੇ ਵਲੰਟੀਅਰਾਂ ਨੇ 'ਵੇਸਟ ਮੈਨੇਜਮੈਂਟ ਪਲਾਂਟ' ਦਾ ਦੌਰਾ ਕੀਤਾ ਅਗਲੀ ਖ਼ਬਰ ਗ੍ਰਾਮ ਪੰਚਾਇਤ ਭਾਗਪੁਰ ਦਾ ਇੱਕ ਸਾਲ ਦਾ ਸਮਾਂ ਪੂਰਾ ਹੋਣ 'ਤੇ ਸ਼ੁਕਰਾਨਾ ਸਮਾਗਮ
Ad Position 24