27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਗਿਆਸਪੁਰਾ ਨੇ ਦੁਰਘਟਨਾ 'ਚ ਜ਼ਖਮੀ ਹੋਏ ਬੱਚੇ ਨੂੰ ਮੁੱਖ ਮੰਤਰੀ ਰਾਹਤ ਫ਼ੰਡ 'ਚੋਂ ਦਿੱਤੀ ਸਹਾਇਤਾ ਰਾਸ਼ੀ

Ad Position 21
No active advertisement
ਅਜੀਤ ਡੈਸਕ 17-10-2025
ਪਾਇਲ, 16 ਅਕਤੂਬਰ (ਨਿਜ਼ਾਮਪੁਰ, ਰਾਜਿੰਦਰ ਸਿੰਘ)- ਕੁੱਝ ਮਹੀਨੇ ਪਹਿਲਾਂ ਪਿੰਡ ਨਿਜ਼ਾਮਪੁਰ ਦੇ ਵਸਨੀਕ ਹਰਜੋਧ ਸਿੰਘ ਪੁੱਤਰ ਕੇਸਰ ਸਿੰਘ ਜੋ ਕਿ ਇੱਕ ਦੁਰਘਟਨਾ ਦੌਰਾਨ ਜ਼ਖਮੀ ਹੋ ਗਿਆ ਸੀ | ਜਿਸ ਦੇ ਇਲਾਜ ਲਈ ਆਰਥਿਕ ਸਹਾਇਤਾ ਸੰਬੰਧੀ ਸਰਪੰਚ ਲਖਵੀਰ ਸਿੰਘ ਦੇ ਯਤਨਾਂ ਸਦਕਾ ਹਲਕਾ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਕੀਤੀ ਗਈ ਪੈਰਵਾਈ ਤਹਿਤ ਮੁੱਖ ਮੰਤਰੀ ਰਾਹਤ ਕੋਸ ਫ਼ੰਡ 'ਚੋਂ 25 ਹਜਾਰ ਰੁਪਏ ਦੀ ਰਾਸ਼ੀ ਦਾ ਚੈੱਕ ਵਿਧਾਇਕ ਇੰਜ: ਮਨਵਿੰਦਰ ਸਿੰਘ ਗਿਆਸਪੁਰਾ ਤੇ ਐਸ. ਡੀ. ਐਮ ਪਾਇਲ ਪ੍ਰਦੀਪ ਸਿੰਘ ਬੈਂਸ ਦੁਆਰਾ ਪੀੜਤ ਪਰਿਵਾਰ ਨੂੰ ਸੌਂਪਿਆ ਗਿਆ | ਇਸ ਮੌਕੇ ਨਗਰ ਕੌਂਸਲ ਦੋਰਾਹਾ ਦੇ ਪ੍ਰਧਾਨ ਸੁਦਰਸ਼ਨ ਕੁਮਾਰ ਪੱਪੂ, ਬੂਟਾ ਸਿੰਘ ਰਾਣੋ, ਸਰਪੰਚ ਲਖਵੀਰ ਸਿੰਘ ਨਿਜ਼ਾਮਪੁਰ, ਪੰਚ ਗੁਰਪਿੰਦਰ ਸਿੰਘ ਬੱਬੂ, ਪੰਚ ਬਲਵਿੰਦਰ ਸਿੰਘ, ਪੰਚ ਧਰਮਿੰਦਰ ਸਿੰਘ, ਸਾਬਕਾ ਪੰਚ ਧਰਮ ਸਿੰਘ ਨੀਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਏ. ਐਸ. ਕਾਲਜ ਖੰਨਾ ਯੂਥ ਐਂਡ ਹੈਰੀਟੇਜ ਫ਼ੈਸਟੀਵਲ 2025-26 ਦੀ ਮੇਜ਼ਬਾਨੀ ਕਰੇਗਾ ਅਗਲੀ ਖ਼ਬਰ ਪਾਵਰਕਾਮ ਸਰਕਲ ਰੋਪੜ ਦੇ ਪੈਨਸ਼ਨਰਾਂ ਨੇ ਹੜ੍ਹ ਪੀੜਤਾਂ ਲਈ ਸਹਾਇਤਾ ਇਕੱਠੀ ਕੀਤੀ
Ad Position 24