27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਕਾਰਪੋਰੇਟ ਘਰਾਣਿਆਂ ਦੇ ਪੱਖ 'ਚ ਨੀਤੀਆਂ ਵਿਰੁੱਧ ਲੜਨ ਦੀ ਰਣਨੀਤੀ ਬਣਾਈ • 30 ਨੂੰ ਰਾਏਕੋਟ ਵਿਖੇ ਹੋਣ ਵਾਲੀ ਸੂਬਾਈ ਕਾਨਫ਼ਰੰਸ ਸੰਬੰਧੀ ਵਿਚਾਰਾਂ ਕੀਤੀਆਂ

Ad Position 21
No active advertisement
ਅਜੀਤ ਡੈਸਕ 17-10-2025
ਰਾਏਕੋਟ, 16 ਅਕਤੂਬਰ (ਬਲਵਿੰਦਰ ਸਿੰਘ ਲਿੱਤਰ)-ਕਾਮਰੇਡ ਰਛਪਾਲ ਸਿੰਘ ਹਾਲ ਰਾਏਕੋਟ ਵਿਖੇ ਭਾਰਤੀ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ (ਸੀ.ਆਈ.ਟੀ.ਯੂ.) ਦੀ ਤਹਿਸੀਲ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੀ.ਆਈ.ਟੀ.ਯੂ. ਦੇ ਸੂਬਾ ਪ੍ਰਧਾਨ ਸਾਥੀ ਦਲਜੀਤ ਕੁਮਾਰ ਗੋਰਾ, ਮਨਰੇਗਾ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਡਾ: ਪ੍ਰਕਾਸ਼ ਸਿੰਘ ਬਰ੍ਹਮੀ ਨੇ ਕਿਹਾ ਕਿ ਦੇਸ਼ ਦੇ 4 ਕਰੋੜ ਉਸਾਰੀ ਮਜ਼ਦੂਰਾਂ ਦੇ ਲਗਭਗ 20 ਕਰੋੜ ਪਰਿਵਾਰਕ ਮੈਂਬਰ ਜਿਨ੍ਹਾਂ ਨੇ ਅਜ਼ਾਦ ਭਾਰਤ ਦੇ ਵੱਡੇ ਡੈਮ, ਮਹਿਲ ਇਮਾਰਤਾਂ, ਨਦੀਆਂ, ਨਹਿਰਾਂ, ਵੱਡੀਆਂ ਸਰਕਾਰੀ ਇਮਾਰਤਾਂ ਅਤੇ ਪੰਜ-ਸਿਤਾਰਾ ਹੋਟਲ ਬਣਾਏ ਸਨ, ਜੋ ਭੁੱਖਮਰੀ ਵਰਗੀ ਸਥਿਤੀ ਵਿਚ ਜੀਅ ਰਹੇ ਹਨ | ਇਸ ਦੌਰਾਨ ਕੇਂਦਰ ਅਤੇ ਰਾਜ ਸਰਕਾਰਾਂ ਦੀਆਂ ਨੀਤੀਆਂ ਕਾਰਨ ਉਸਾਰੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੀ ਆਮਦਨ ਅਸਮਾਨ ਛੂਹ ਨੂੰ ਗਈ ਹੈ | ਇਸ ਸਮੇਂ ਰਾਜ ਜਸਵੰਤ ਸਿੰਘ ਜੋਗਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ 'ਚ 30 ਅਕਤੂਬਰ ਨੂੰ ਰਾਏਕੋਟ ਵਿਚ ਹੋਣ ਵਾਲੀ ਸੂਬਾਈ ਕਾਨਫ਼ਰੰਸ ਲਈ ਰਣਨੀਤੀ ਤਿਆਰ ਕੀਤੀ ਗਈ | ਸੂਬਾਈ ਸਮਾਗਮ ਦੀ ਤਿਆਰੀ ਲਈ ਸੂਬਾਈ ਪ੍ਰਧਾਨ ਦਲਜੀਤ ਕੁਮਾਰ ਗੋਰਾ, ਪ੍ਰਕਾਸ਼ ਸਿੰਘ ਬਰ੍ਹਮੀ, ਗੁਰਦੀਪ ਸਿੰਘ ਬੁਰਜ ਹਕੀਮਾਂ, ਪਿ੍ਤਪਾਲ ਸਿੰਘ ਬਿੱਟਾ, ਰਾਜਜਸਵੰਤ ਸਿੰਘ ਤਲਵੰਡੀ, ਹਰਪ੍ਰੀਤ ਸਿੱਧੂ, ਕਰਮਜੀਤ ਸੰਨੀ ਰਾਏਕੋਟ ਅਤੇ ਭੁਪਿੰਦਰ ਸਿੰਘ ਗੋਬਿੰਦਗੜ੍ਹ ਦੀ ਅਗਵਾਈ ਹੇਠ ਵੱਖ-ਵੱਖ ਕਮੇਟੀਆਂ ਬਣਾਈਆਂ ਗਈਆਂ | ਮਜ਼ਦੂਰ ਆਗੂਆਂ ਨੇ ਉਸਾਰੀ ਕਾਮਿਆਂ ਲਈ 1996 ਦੇ ਕਾਨੂੰਨ ਨੂੰ ਲਾਗੂ ਕਰਨ, ਲਾਭਪਾਤਰੀ ਕਾਰਡ ਜਾਰੀ ਕਰਨ ਅਤੇ ਉਸਾਰੀ ਕਾਮਿਆਂ ਦੀਆਂ ਧੀਆਂ ਦੇ ਵਿਆਹਾਂ ਲਈ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ | ਉਨ੍ਹਾਂ ਨੇ ਉਸਾਰੀ ਕੰਪਨੀਆਂ ਤੋਂ ਕਰੋੜਾਂ ਰੁਪਏ ਦੇ ਬਕਾਏ ਦੀ ਵਸੂਲੀ ਵਿਚ ਸਰਕਾਰ ਦੀ ਢਿੱਲ-ਮੱਠ ਦੀ ਸਖ਼ਤ ਨਿੰਦਾ ਕੀਤੀ ਜੋ ਕਿ ਮਜ਼ਦੂਰਾਂ ਦੀ ਭਲਾਈ ਲਈ ਖ਼ਰਚ ਕੀਤੇ ਜਾਣੇ ਚਾਹੀਦੇ ਸਨ |
Ad Position 22
No active advertisement
ਪਿਛਲੀ ਖ਼ਬਰ ਕੰਗ ਵਲੋਂ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਮੁਆਵਜ਼ਾ ਦੇਣ ਦੀ ਸ਼ੁਰੂਆਤ ਅਗਲੀ ਖ਼ਬਰ ਪੋਸ਼ਣ ਮਾਹ ਸਮਾਪਤੀ ਸਮਾਰੋਹ ਕਰਵਾਇਆ
Ad Position 24