27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਉਤਸਵ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 17-10-2025
ਚੌਂਕੀਮਾਨ, 16 ਅਕਤੂਬਰ (ਤੇਜਿੰਦਰ ਸਿੰਘ ਚੱਢਾ)-ਬਾਬਾ ਬੰਦਾ ਸਿੰਘ ਬਹਾਦਰ ਜੀ ਦਾ 355ਵਾਂ ਜਨਮ ਦਿਹਾੜਾ ਮਹੰਤ ਲਛਮਣ ਦਾਸ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਕਲਾਂ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ | ਇਸ ਮੌਕੇ ਬੋਲਦਿਆਂ ਮੈਡਮ ਰਮਨਦੀਪ ਕੌਰ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਸਿੱਖ ਇਤਿਹਾਸ ਨੂੰ ਵੱਡਮੁੱਲੀ ਦੇਣ ਹੈ ਅਤੇ ਉਨ੍ਹਾਂ ਨੇ ਵਿਲੱਖਣ ਇਤਿਹਾਸ ਦੀ ਰਚਨਾ ਕੀਤੀ | ਬਾਬਾ ਜੀ ਨੇ ਹਥਿਆਰਬੰਦ ਟ੍ਰੇਡ ਫੌਜਾਂ ਦਾ ਮੁਕਾਬਲਾ ਆਮ ਲੋਕਾਂ ਵਿਚ ਜੋਸ਼ ਭਰ ਕੇ ਕੀਤਾ | ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ 'ਤੇ ਸਿੱਕੇ ਅਤੇ ਮੋਹਰ ਚਲਾਏ | ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਕਵੀਸ਼ਰੀਆਂ ਪੇਸ਼ ਕੀਤੀਆਂ | ਇਸ ਮੌਕੇ ਪਿ੍ੰਸੀਪਲ ਬਲਦੇਵ ਬਾਵਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਨੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਬਦਲਾ ਸਰਹਿੰਦ ਦੀ ਇੱਟ ਨਾਲ ਇੱਟ ਖੜਕਾ ਕੇ ਲਿਆ | ਉਨ੍ਹਾਂ ਪਹਿਲਾਂ ਸਿੱਖ ਰਾਜ ਸਥਾਪਿਤ ਕੀਤਾ ਅਤੇ ਦੱਬੇ ਕੁਚਲੇ ਮਿਹਨਤੀ ਲੋਕਾਂ ਨੂੰ ਰਾਜਭਾਗ ਉੱਪਰ ਬਿਠਾਇਆ | ਬਾਬਾ ਜੀ ਨੇ ਮੁਜਾਰਿਆਂ ਨੂੰ ਜ਼ਮੀਨਾਂ ਦੇ ਮਾਲਕ ਬਣਾ ਕੇ ਜਗੀਰਦਾਰਾਂ ਦੀ ਚੁੰਗਲ ਵਿਚੋਂ ਛੁਡਵਾਇਆ | ਪਿ੍ੰਸੀਪਲ ਬਲਦੇਵ ਬਾਵਾ ਨੇ ਸਮੂਹ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਗੌਰਵਮਈ ਇਤਿਹਾਸ, ਬਹਾਦਰ ਸੂਰਬੀਰ ਯੋਧਿਆਂ, ਦੇਸ਼ ਭਗਤਾਂ ਅਤੇ ਕੁਰਬਾਨੀ ਵਾਲੀ ਸ਼ਖਸੀਅਤਾਂ ਨੂੰ ਯਾਦ ਕਰਨਾ ਚਾਹੀਦਾ ਹੈ | ਇਸ ਮੌਕੇ ਸਮਾਗਮ ਵਿਚ ਮੈਡਮ ਜਸਮਿੰਦਰ ਕੌਰ, ਮੈਡਮ ਅੰਮਿ੍ਤਪਾਲ ਕੌਰ, ਗੁਰਿੰਦਰਪਾਲ ਸਿੰਘ, ਗੁਰਚਰਨ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਠੇਕੇਦਾਰ ਵਲੋਂ ਹਲਕਾ ਰਾਏਕੋਟ ਦੀਆਂ ਲਿੰਕ ਸੜਕਾਂ ਦਾ ਵਿਕਾਸ ਕਾਰਜ ਸ਼ੁਰੂ ਅਗਲੀ ਖ਼ਬਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਅੱਜ • ਜਵੰਦਾ ਪਰਿਵਾਰ ਨਾਲ ਵੱਖ-ਵੱਖ ਆਗੂਆ...
Ad Position 24