07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਹੈਰੋਇਨ ਸਮੇਤ ਇਕ ਗਿ੍ਫ਼ਤਾਰ

Ad Position 21
No active advertisement
ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਏ ਆਗੂਆਂ ਤੇ ਵਰਕਰਾਂ ਦਾ ਸਾਬਕਾ ਮੰਤਰੀ ਗੁਰਕੀਰਤ ਸਿੰਘ ਅਤੇ ਹੋਰ ਆਗੂ ਸਨਮਾਨਿਤ ਕਰਦੇ ਹੋਏ | ਤਸਵੀਰ : ਸੋਨੀ ਗਿੱਲ <br/> 18-10-2025
ਖੰਨਾ, 17 ਅਕਤੂਬਰ (ਪੱਤਰ ਪ੍ਰੇਰਕ)-ਥਾਣਾ ਸਿਟੀ-2 ਖੰਨਾ ਪੁਲਿਸ ਨੇ ਇਕ ਵਿਅਕਤੀ ਨੂੰ 5 ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੇ ਸੀ | ਇਸੇ ਦੌਰਾਨ ਸਾਹਮਣੇ ਤੋਂ ਆ ਰਿਹਾ ਇਕ ਵਿਅਕਤੀ ਪੁਲਿਸ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ ਤਾਂ ਪੁਲਿਸ ਮੁਲਾਜ਼ਮਾਂ ਨੇ ਉਸ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜਾਂਚ ਕੀਤੀ ਤਾਂ ਉਸ ਦੇ ਕਬਜ਼ੇ 'ਚੋਂ 5 ਗਰਾਮ ਹੈਰੋਇਨ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਹਿਚਾਣ ਅਭੀ ਵਾਸੀ ਬਾਜੀਗਰ ਬਸਤੀ, ਮੀਟ ਮਾਰਕੀਟ ਖੰਨਾ ਵਜੋਂ ਹੋਈ ਹੈ | ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸਮੂਹ ਸੰਸਥਾਵਾਂ ਨੇ ਦੀਵਾਲੀ 21 ਨੂੰ ਮਨਾਉਣ ਦਾ ਲਿਆ ਫ਼ੈਸਲਾ ਅਗਲੀ ਖ਼ਬਰ ਡੋਪ ਟੈਸਟ ਰਿਪੋਰਟ ਪਾਜ਼ੀਟਿਵ ਆਉਣ 'ਤੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24