06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਸ੍ਰੀ ਸ਼ੰਕਰ ਦਾਸ ਸਰਕਾਰੀ ਸਕੂਲ 'ਚ ਮਾਪੇ-ਅਧਿਆਪਕ ਮਿਲਣੀ

Ad Position 21
No active advertisement
ਅਜੀਤ ਡੈਸਕ 18-10-2025
ਮਾਛੀਵਾੜਾ ਸਾਹਿਬ, 17 ਅਕਤੂਬਰ (ਰਾਜਦੀਪ ਸਿੰਘ ਅਲਬੇਲਾ)-ਸ੍ਰੀ ਸ਼ੰਕਰ ਦਾਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਤੰਬਰ ਪ੍ਰੀਖਿਆ ਤੋਂ ਬਾਅਦ ਮਾਪੇ ਅਧਿਆਪਕ ਮਿਲਣੀ ਹੋਈ, ਜਿਸ 'ਚ ਵਿਦਿਆਰਥੀਆਂ ਦੇ ਮਾਪਿਆਂ ਨੇ ਉਤਸ਼ਾਹ ਨਾਲ ਭਾਗ ਲਿਆ | ਸਕੂਲ ਦੇ ਕਾਰਜਕਾਰੀ ਪਿ੍ੰਸੀਪਲ ਨਿਰੰਜਨ ਕੁਮਾਰ ਅਤੇ ਸਟਾਫ਼ ਵਲੋਂ ਮਾਪਿਆਂ ਤੇ ਪਤਵੰਤੇ ਸੱਜਣਾਂ ਦਾ ਸਵਾਗਤ ਕੀਤਾ | ਮਾਪਿਆਂ-ਅਧਿਆਪਕ ਮਿਲਣੀ ਦੌਰਾਨ ਵੱਖ-ਵੱਖ ਸ਼੍ਰੇਣੀ ਇੰਚਾਰਜਾਂ ਨੇ ਜਿਥੇ ਵਿਦਿਆਰਥੀਆਂ ਦੀ ਇਨ੍ਹਾਂ ਪ੍ਰੀਖਿਆਵਾਂ ਦੌਰਾਨ ਵਿੱਦਿਅਕ ਕਾਰਗੁਜ਼ਾਰੀ ਬਾਰੇ ਵਿਚਾਰ ਚਰਚਾ ਕੀਤੀ ਉਥੇ ਵੱਖ-ਵੱਖ ਸਹਿ ਗਤੀਵਿਧੀਆਂ ਸੰਬੰਧੀ ਬੱਚਿਆਂ ਦੇ ਮਾਪਿਆਂ ਨੂੰ ਜਾਣੂ ਕਰਵਾਇਆ | ਸਕੂਲ ਦੇ ਪਿ੍ੰਸੀਪਲ ਨਿਰੰਜਨ ਕੁਮਾਰ ਨੇ ਆਏ ਮਾਪਿਆਂ ਨੂੰ ਸਕੂਲ ਵਿਚ ਚੱਲ ਰਹੀਆਂ ਵਿੱਦਿਅਕ ਗਤੀਵਿਧੀਆਂ ਦੇ ਨਾਲ-ਨਾਲ ਵੱਖ-ਵੱਖ ਉਸਾਰੀ ਕਾਰਜਾਂ ਬਾਰੇ ਜਾਣਕਾਰੀ ਦਿੱਤੀ | ਇਸ ਦੌਰਾਨ ਵਿਭਾਗ ਵਲੋਂ ਮਿਲੇ ਬੀ. ਪੀ. ਚੈੱਕ ਕਰਨ ਵਾਲੀ ਮਸ਼ੀਨ ਰਾਹੀਂ ਲੋੜਵੰਦ ਮਾਪਿਆਂ ਦਾ ਬੀ. ਪੀ. ਵੀ ਚੈੱਕ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਗੁ. ਕਰਮਸਰ ਰਾੜਾ ਸਾਹਿਬ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਸ਼ੁੱਭ ਦਿਹਾੜਾ ਮਨਾਇਆ ਅਗਲੀ ਖ਼ਬਰ ਸੂਬੇ ਦੇ ਹਿਤਾਂ ਦੀ ਪਹਿਰੇਦਾਰੀ ਕਰਨ ਦੀ ਜੁਰਅਤ ਕਰਨ ਵਾਲਾ ਬਾਦਲ ਹੀ ਹੈ-ਇੰਜ. ਬੋਪਾਰਾਏ/ਯਾਦੂ
Ad Position 24