11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਮਨੁੱਖਤਾ ਦੀ ਸੇਵਾ ਲਈ ਪਿੰਡ ਸਵੱਦੀ ਲਈ ਐਂਬੂਲੈਂਸ ਦੀ ਸੇਵਾ ਕਰਵਾਈ

Ad Position 21
No active advertisement
ਅਜੀਤ ਡੈਸਕ 22-10-2025
ਚੌਂਕੀਮਾਨ, 21 ਅਕਤੂਬਰ (ਤੇਜਿੰਦਰ ਸਿੰਘ ਚੱਢਾ)- ਸੇਵਾਮੁਕਤ ਮੁੱਖ ਅਧਿਆਪਕਾ ਨਸੀਬ ਕੌਰ ਪਤਨੀ ਸਵ: ਮਾਸਟਰ ਦਲਜੀਤ ਸਿੰਘ (ਫਰੀਡਮ ਫਾਈਟਰ ਗਿਆਨੀ ਬੀਰ ਸਿੰਘ ਪਰਿਵਾਰ) ਵਲੋਂ ਆਪਣੀ ਦਸਾਂ ਨਹੁੰਆਂ ਦੀ ਕਿਰਤ ਕਮਾਈ ਵਿਚੋਂ ਦਸਵੰਧ ਕੱਢਦਿਆਂ ਹੋਇਆਂ ਮਨੁੱਖਤਾ ਦੀ ਸੇਵਾ ਲਈ ਪਿੰਡ ਸਵੱਦੀ ਪੱਛਮੀ/ਸਵੱਦੀ ਕਲਾਂ ਲਈ ਇਕ ਐਂਬੂਲੈਂਸ ਭੇਟ ਕੀਤੀ ਗਈ | ਨਸੀਬ ਕੌਰ ਦੀ ਬੇਟੀ ਪਿ੍ੰਸੀਪਲ ਅਮਰਦੀਪ ਕੌਰ ਤੇ ਉਨ੍ਹਾਂ ਦੇ ਪਤੀ ਲੈਕਚਰਾਰ ਚਰਨਜੀਤ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਗੁਰਦੁਆਰਾ ਕਲਗੀਧਰ ਸਾਹਿਬ ਸਵੱਦੀ ਪੱਛਮੀ ਵਿਖੇ ਪਹੁੰਚੇ ਤੇ ਉਨ੍ਹਾਂ ਵਲੋਂ ਗੁਰਦੁਆਰਾ ਕਲਗੀਧਰ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਐਂਬੂਲੈਂਸ ਦੀਆਂ ਚਾਬੀਆਂ ਸੌਂਪੀਆਂ ਗਈਆਂ | ਇਹ ਐਂਬੂਲੈਂਸ ਕਿਸੇ ਵੀ ਐਮਰਜੈਂਸੀ ਹਾਲਾਤ ਵਿਚ ਵਰਤੀ ਜਾਇਆ ਕਰੇਗੀ ਤੇ ਗੁਰਦੁਆਰਾ ਕਲਗੀਧਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਇਹ ਸੇਵਾ ਨਿਭਾਈ ਜਾਵੇਗੀ | ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਵਲੋਂ ਪਰਿਵਾਰ ਨੂੰ ਸਿਰੋਪਾਓ ਦੇ ਕੇ ਉਨ੍ਹਾ ਦਾ ਸਤਿਕਾਰ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਮੁੱਲਾਂਪੁਰ ਈਸਟਵੁੱਡ ਸਕੂਲ ਦੇ ਵਿਦਿਆਰਥੀਆਂ ਨੇ ਈਕੋ ਫਰੈਂਡਲੀ ਦੀਵਾਲੀ ਮਨਾਈ ਅਗਲੀ ਖ਼ਬਰ ਜੀ.ਟੀ.ਬੀ-ਆਈ.ਐੱਮ.ਟੀ. ਦਾਖਾ ਦੇ ਵਿਦਿਆਰਥੀਆਂ ਨੇ ਦੀਵਾਲੀ ਮਨਾਈ
Ad Position 24