11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਐਸ. ਐਸ. ਪੀ. ਡਾ. ਜੋਤੀ ਯਾਦਵ ਬੈਂਸ ਦੀ ਅਗਵਾਈ ਹੇਠ ਸ਼ਹੀਦਾਂ ਨੂੰ ਯਾਦ ਕੀਤਾ

Ad Position 21
No active advertisement
ਅਜੀਤ ਡੈਸਕ 22-10-2025
ਖੰਨਾ, 21 ਅਕਤੂਬਰ (ਹਰਜਿੰਦਰ ਸਿੰਘ ਲਾਲ)-ਭਾਰਤ ਭਰ ਵਿੱਚ ਪੁਲਿਸ ਹਰ ਸਾਲ 21 ਅਕਤੂਬਰ ਨੂੰ ਪੁਲਿਸ ਯਾਦਗਾਰੀ ਦਿਵਸ ਵਜੋਂ ਮਨਾਉਂਦੀ ਹੈ ਅਤੇ ਸਾਰੀਆਂ ਪੁਲਿਸ ਇਕਾਈਆਂ ਉਸ ਸਾਲ ਸ਼ਹੀਦ ਹੋਏ ਬਹਾਦਰ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਕੇ ਯਾਦ ਕਰਦੀਆਂ ਹਨ | ਅੱਜ ਪੁਲਿਸ ਜ਼ਿਲ੍ਹਾ ਖੰਨਾ ਵਿੱਚ ਵੀ ਇਹ ਸ਼ਹੀਦੀ ਦਿਵਸ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ. ਐਸ. ਪੀ. ਡਾ. ਜੋਤੀ ਯਾਦਵ ਬੈਂਸ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਖੰਨਾ ਖੇਤਰ ਨਾਲ ਸਬੰਧਿਤ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਇਸ ਸਮਾਗਮ ਵਿੱਚ ਸੱਦਾ ਦਿੱਤਾ ਗਿਆ ਸੀ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਬਾਅਦ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਦੀਆਂ ਦੁੱਖ-ਤਕਲੀਫ਼ਾਂ ਵੀ ਸੁਣੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਸ਼ਕਤੀ ਸਕੂਲ ਸਾਹਨੇਵਾਲ 'ਚ ਦੀਵਾਲੀ ਦੇ ਤਿਉਹਾਰ ਸੰਬੰਧੀ ਸਮਾਗਮ ਅਗਲੀ ਖ਼ਬਰ ਲੋਕਾਂ ਨੂੰ ਜਾਗਰੂਕ ਕਰ ਕੇ ਵੋਟ ਚੋਰੀ ਕਰਨ ਵਾਲਿਆਂ ਨੂੰ ਕਰਾਂਗੇ ਬੇਨਕਾਬ- ਲੱਕੀ ਸੰਧੂ
Ad Position 24