15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਨੰਬਰਦਾਰ ਯੂਨੀਅਨ ਤਹਿਸੀਲ ਪਾਇਲ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 06-11-2025
ਪਾਇਲ, 5 ਨਵੰਬਰ (ਰਜਿੰਦਰ ਸਿੰਘ/ਨਿਜਮਾਪੁਰ)-ਨੰਬਰਦਾਰ ਯੂਨੀਅਨ ਤਹਿਸੀਲ ਪਾਇਲ ਦੀ ਮੀਟਿੰਗ ਮਹੀਨੇ ਵਾਰੀ ਮੀਟਿੰਗ ਬਲਦੇਵ ਸਿੰਘ ਘੁਡਾਣੀ ਖੁਰਦ ਦੀ ਪ੍ਰਧਾਨਗੀ ਹੇਠ ਨੰਬਰਦਾਰ ਭਵਨ ਪਾਇਲ ਵਿਖੇ ਹੋਈ | ਨੰਬਰਦਾਰ ਯੂਨੀਅਨ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਜਨਮ ਦਿਹਾੜੇ ਤੇ ਸਮੂਹ ਜਗਤ ਨੂੰ ਵਧਾਈ ਦਿੱਤੀ ਗਈ ਅਤੇ ਬਲਜਿੰਦਰ ਸਿੰਘ ਬੁਆਣੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਪੂਰੀ ਲੋਕਾਈ ਦੇ ਮਾਰਗ ਦਰਸ਼ਕ ਸਨ ਸਾਨੂੰ ਉਨ੍ਹਾਂ ਦੇ ਦੱਸੇ ਮਾਰਗ 'ਤੇ ਚੱਲਣਾ ਚਾਹੀਦਾ ਹੈ | ਇਸ ਸਮੇਂ ਸਰਕਾਰ ਤੇ ਰੋਸ ਪ੍ਰਗਟ ਕਰਦਿਆਂ ਯੂਨੀਅਨ ਵਿੱਚ ਮਤਾ ਪਾਸ ਕੀਤਾ ਗਿਆ ਕਿ ਪੰਜਾਬ ਸਰਕਾਰ ਨੇ ਅਜੇ ਤੱਕ ਨੰਬਰਦਾਰਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਅਤੇ ਚੇਤਾਵਨੀ ਦਿੱਤੀ ਗਈ ਕਿ ਜੇਕਰ ਨੰਬਰਦਾਰਾਂ ਦੀਆਂ ਵਿਸ਼ੇਸ਼ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਨੰਬਰਦਾਰਾਂ ਨੂੰ ਸੜਕਾਂ ਤੇ ਉੱਤਰਨਾ ਪਵੇਗਾ | ਅੰਤ ਵਿਚ ਨੰਬਰਦਾਰ ਨੱਥਾ ਸਿੰਘ ਘੁਡਾਣੀ ਕਲਾਂ ਜੋ ਪਿਛਲੇ ਕਈ ਦਿਨਾਂ ਤੋਂ ਹਸਪਤਾਲ ਜੇਰੇ ਇਲਾਜ ਹਨ ਉਨ੍ਹਾਂ ਦੀ ਸਿਹਤਯਾਬੀ ਦੀ ਪ੍ਰਮਾਤਮਾ ਪਾਸੋਂ ਕਾਮਨਾ ਕੀਤੀ ਗਈ | ਇਸ ਸਮੇਂ ਹਰਪਾਲ ਸਿੰਘ ਘਲੋਟੀ, ਪਰਮਜੀਤ ਸਿੰਘ ਕਰਤਾਰਪੁਰ, ਨਿਰਮਲ ਸਿੰਘ ਘਣਗਸ, ਗੁਰਦੇਵ ਸਿੰਘ ਕਿਲਾ ਹੰਸ, ਪਰਮਿੰਦਰ ਸਿੰਘ ਬੇਗੋਵਾਲ, ਜਗਜੀਤ ਸਿੰਘ ਘਲੋਟੀ, ਅਸ਼ੋਕ ਕੁਮਾਰ ਪਾਇਲ ਅਤੇ ਮਨਪ੍ਰੀਤ ਸਿੰਘ ਘੁਡਾਣੀ ਖੁਰਦ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫਾਇਰਿੰਗ 'ਚ ਮਾਰੇ ਕਬੱਡੀ ਖਿਡਾਰੀ ਦੇ ਪਰਿਵਾਰ ਨੇ ਸਮਰਾਲਾ ਦੇ ਮੁੱਖ ਚੌਂਕ ਵਿਚ ਲਾਇਆ ਧਰਨਾ ਅਗਲੀ ਖ਼ਬਰ ਲੁੱਟਾਂ ਖੋਹਾਂ ਕਰਨ ਵਾਲੇ ਦੋ ਵਿਅਕਤੀ ਫੜੇ, ਤੀਜਾ ਸਾਥੀ ਫ਼ਰਾਰ
Ad Position 24