25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਮਾਰਕੁੱਟ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 07-11-2025
ਖੰਨਾ, 6 ਨਵੰਬਰ (ਪੱਤਰ ਪ੍ਰੇਰਕ)-ਨਜ਼ਦੀਕੀ ਪਿੰਡ ਨਸਰਾਲੀ ਸਥਿਤ ਖੇਤ ਵਿਚ ਕੰਮ ਕਰ ਰਹੇ ਵਿਅਕਤੀ ਨਾਲ ਮਾਰਕੁੱਟ ਕਰ ਕੇ ਜ਼ਖਮੀ ਕਰਨ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਸਦਰ ਖੰਨਾ ਪੁਲਿਸ ਨੇ ਕਰੀਬ ਇਖ ਦਰਜਨ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ¢ ਫਿਲਹਾਲ ਇਸ ਮਾਮਲੇ ਸੰਬੰਧੀ ਕਿਸੇ ਵਿਅਕਤੀ ਦੀ ਗਿ੍ਫ਼ਤਾਰੀ ਨਹੀਂ ਹੋਈ ਹੈ¢ ਪੁਲਿਸ ਚੌਂਕੀ ਈਸੜੂ ਦੇ ਇੰਚਾਰਜ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਜੰਟ ਸਿੰਘ ਵਾਸੀ ਪਿੰਡ ਨਸਰਾਲੀ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ 2 ਨਵੰਬਰ ਦੀ ਦੁਪਹਿਰ ਕਰੀਬ ਸਾਢੇ 12 ਵਜੇ ਆਪਣੀ ਜ਼ਮੀਨ ਵਿਚੋਂ ਬਾਹਰ ਨਿਕਲ ਰਿਹਾ ਸੀ ਕਿ ਇਸੇ ਦੌਰਾਨ ਮੌਕੇ 'ਤੇ ਆਪਣੇ ਪਰਿਵਾਰਕ ਮੈਂਬਰਾਂ ਅਤੇ ਸਾਥੀਆਂ ਨਾਲ ਪੁੱਜੇ ਉਸ ਦੇ ਗੁਆਂਢੀ ਬਲਵੀਰ ਸਿੰਘ ਉਰਫ਼ ਫ਼ੌਜੀ ਨੇ ਗਾਲੀ ਗਲੋਚ ਕਰਦੇ ਹੋਏ ਉਸ ਦੇ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤੀ¢ ਜਦੋਂ ਉਸ ਨੇ ਵਿਰੋਧ ਕੀਤਾ ਤਾਂ ਬਲਵੀਰ ਸਿੰਘ ਉਰਫ਼ ਫ਼ੌਜੀ ਨੇ ਆਪਣੇ ਸਾਥੀਆਂ ਨਾਲ ਉਸ ਨੂੰ ਫੜ ਕੇ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ¢ ਸ਼ਿਕਾਇਤਕਰਤਾ ਅਨੁਸਾਰ ਉਸ ਵਲੋਂ ਰੌਲਾ ਪਾਉਣ ਤੋਂ ਬਾਅਦ ਕਥਿਤ ਦੋਸ਼ੀ ਉਸ ਦਾ ਮੋਬਾਇਲ ਫ਼ੋਨ, ਸੋਨੇ ਦੀ ਚੈਨੀ ਅਤੇ ਪਰਸ ਜਿਸ ਵਿਚ 4500 ਰੁਪਏ ਨਗਦੀ ਸੀ, ਖੋਹ ਕੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ¢ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਸੰਬੰਧੀ ਬਲਵੀਰ ਸਿੰਘ ਉਰਫ਼ ਫ਼ੌਜੀ, ਉਸ ਦੀ ਪਤਨੀ ਬਲਜੀਤ ਕੌਰ ਵਾਸੀ ਪਿੰਡ ਨਸਰਾਲੀ, ਅਵਤਾਰ ਸਿੰਘ, ਨੇਤਰ ਸਿੰਘ, ਹਰਜਿੰਦਰ ਸਿੰਘ ਵਾਸੀ ਪਿੰਡ ਮੌਲੀ ਬੈਦਵਾਨ, ਜ਼ਿਲ੍ਹਾ ਮੋਹਾਲੀ ਤੋਂ ਇਲਾਵਾ ਕਰੀਬ 7 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ¢
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਗਰੁੱਪ ਆਫ਼ ਕਾਲਜ ਗੋਪਾਲਪੁਰ ਵਲੋਂ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਹੋਲੀ ਚਾਈਲਡ ਸਕੂਲ ਛੋਹਣ 'ਚ ਪ੍ਰਕਾਸ਼ ਪੁਰਬ 'ਤੇ ਧਾਰਮਿਕ ਸਮਾਗਮ ਕਰਵਾਇਆ
Ad Position 24