26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਝੋਨੇ ਦੀ ਖ਼ਰੀਦ ਸਬੰਧੀ ਸਾਰੇ ਪ੍ਰਬੰਧ ਸਫਲ ਸਿੱਧ ਹੋਏ-ਉੱਭੀ

Ad Position 21
No active advertisement
ਅਜੀਤ ਡੈਸਕ 07-11-2025
ਅਹਿਮਦਗੜ੍ਹ, 6 ਨਵੰਬਰ (ਪੁਰੀ)-ਸਥਾਨਕ ਅਨਾਜ ਮੰਡੀ ਵਿਖੇ ਇਸ ਵਾਰ ਝੋਨੇ ਦੀ ਖ਼ਰੀਦ ਸਬੰਧੀ ਸਾਰੇ ਇੰਤਜ਼ਾਮ ਸਫਲ ਸਿੱਧ ਹੋਏ ਹਨ¢ ਇਹ ਪ੍ਰਗਟਾਵਾ ਕਰਦਿਆਂ ਚੇਅਰਮੈਨ ਮਾਰਕੀਟ ਕਮੇਟੀ ਕਮਲਜੀਤ ਸਿੰਘ ਉੱਭੀ ਨੇ ਦੱਸਿਆ ਕਿ ਅਹਿਮਦਗੜ੍ਹ ਮਾਰਕੀਟ ਕਮੇਟੀ ਅਧੀਨ ਪੈਂਦੇ ਸਾਰੇ ਖ਼ਰੀਦ ਕੇਂਦਰਾਂ ਅੰਦਰ ਝੋਨੇ ਦੀ ਆਮਦ ਜ਼ੋਰਾਂ ਨਾਲ ਚਲ ਰਹੀ ਹੈ ਅਤੇ ਸਰਕਾਰੀ ਏਜੰਸੀਆਂ ਵਲੋਂ ਕੀਤੇ ਗਏ ਸਾਰੇ ਇੰਤਜ਼ਾਮ ਸ਼ਾਨਦਾਰ ਪਾਏ ਗਏ ¢ ਅਹਿਮਦਗੜ੍ਹ ਅਨਾਜ ਮੰਡੀ ਵਿਖੇ ਉਨ੍ਹਾਂ ਵੱਖ-ਵੱਖ ਆੜ੍ਹਤੀਆਂ ਦੀਆਂ ਦੁਕਾਨਾਂ 'ਤੇ ਜਾ ਕੇ ਸਰਕਾਰ ਨੂੰ ਵੇਚੇ ਗਏ ਝੋਨੇ ਦੀਆਂ ਬੋਰੀਆਂ ਦਾ ਵਜ਼ਨ ਚੈੱਕ ਕੀਤਾ ਜੋ ਸਾਰੇ ਹੀ ਸਹੀ ਪਾਏ ਗਏ¢ ਇਸ ਸਬੰਧੀ ਉਨ੍ਹਾਂ ਸਾਰੇ ਆੜ੍ਹਤੀਆਂ ਵਲੋਂ ਮਿਲ ਰਹੇ ਸਹਿਯੋਗ ਪ੍ਰਤੀ ਧੰਨਵਾਦ ਕੀਤਾ ¢ ਇਸ ਮੌਕੇ 'ਤੇ ਆੜ੍ਹਤੀ ਐਸੋ. ਦੇ ਪ੍ਰਧਾਨ ਮਨੋਜ ਸ਼ਰਮਾ ਅਤੇ ਟਰੱਕ ਯੂਨੀਅਨ ਦੇ ਪ੍ਰਧਾਨ ਮਨਿੰਦਰਪਾਲ ਸਿੰਘ ਤੋਂ ਇਲਾਵਾ ਅਧਿਕਾਰੀ ਵੀ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਲੈਕਚਰਾਰ ਕੇਡਰ ਯੂਨੀਅਨ ਵਲੋਂ ਨਰਿੰਦਰ ਸਿੰਘ ਦਾ ਉੱਤਮ ਅਧਿਆਪਕ ਪੁਰਸਕਾਰ ਨਾਲ ਸਨਮਾਨ ਅਗਲੀ ਖ਼ਬਰ ਪੈਨਸ਼ਨਰਾਂ ਵਲੋਂ 7 ਨਵੰਬਰ ਦੇ ਪਟਿਆਲਾ ਧਰਨੇ ਦੀ ਤਿਆਰੀ, ਬਿਜਲੀ ਬਿੱਲ 2025 ਦੇ ਵਿਰੋਧ ਵਿਚ ਮੀਟਿੰਗ
Ad Position 24