26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਰੁਪਾਲੋਂ ਸਕੂਲ 'ਚ ਕਿ੍ਸ਼ੀ ਵਿਗਿਆਨ ਕੇਂਦਰ ਨੇ ਲਗਾਇਆ ਜਾਗਰੂਕਤਾ ਕੈਂਪ

Ad Position 21
No active advertisement
ਅਜੀਤ ਡੈਸਕ 07-11-2025
ਬੀਜਾ, 6 ਨਵੰਬਰ (ਅਵਤਾਰ ਸਿੰਘ ਜੰਟੀ ਮਾਨ)-ਖੇਤੀਬਾੜੀ ਵਿਭਾਗ ਵੱਲੋਂ ਖੇਤਾਂ ਵਿਚ ਰਹਿੰਦ ਖੰੂਹਦ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਰੋਕਣ ਲਈ ਹੁਣ ਵਿਦਿਆਰਥੀ ਵਰਗ ਨੂੰ ਜਾਗਰੂਕ ਕਰਨ ਦਾ ਬੀੜਾ ਚੁੱਕਿਆ ਗਿਆ ਹੈ, ਇਸੇ ਲੜੀ ਤਹਿਤ ਕਿ੍ਸ਼ੀ ਵਿਗਿਆਨ ਕੇਂਦਰ ਸਮਰਾਲਾ ਵੱਲੋਂ ਰੁਪਾਲੋਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਇਕ ਜਾਗਰੂਕਤਾ ਕੈਂਪ ਲਗਾਇਆ ਗਿਆ | ਇਹ ਕੈਂਪ ਡਾ. ਵਿਪਨ ਰਾਮਪਾਲ ਦੀ ਅਗਵਾਈ ਹੇਠ ਲਗਾਇਆ ਗਿਆ | ਕੈਪ ਦੌਰਾਨ ਵਿਦਿਆਰਥੀਆਂ ਵਿਚ ਪਰਾਲੀ ਨਾ ਸਾੜਨ ਸੰਬੰਧੀ ਪੋਸਟਰ ਮੇਕਿੰਗ , ਕਵਿਤਾਵਾਂ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਮੌਕੇ ਡਾ. ਪਰਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਕਿ੍ਸ਼ੀ ਵਿਗਿਆਨ ਕੇਂਦਰ ਦਾ ਇਹ ਸੁਨੇਹਾ ਕਿ ਵਾਤਾਵਰਣ ਦੀ ਸ਼ੁੱਧਤਾ ਲਈ ਫ਼ਸਲਾਂ ਦੀ ਰਹਿੰਦ ਖੰੂਹਦ ਨੂੰ ਅੱਗ ਨਾ ਲਗਾਓ |
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਖ਼ੂਨਦਾਨ ਕੈਂਪ ਅਗਲੀ ਖ਼ਬਰ ਗਰੀਨਵਿਊ ਸਕੂਲ ਬੇਗੋਵਾਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ
Ad Position 24