14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2025

ਲੋਕ ਸੇਵਾ ਕਰ ਕੇ ਆਤਮ ਸੰਤੁਸ਼ਟੀ ਅਤੇ ਆਤਮ ਅਨੰਦ ਦੀ ਪ੍ਰਾਪਤੀ ਹੁੰਦੀ ਹੈ-ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 01-09-2025
ਤਪਾ ਮੰਡੀ, 31 ਅਗਸਤ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਪ੍ਰਮਾਤਮਾ ਦੀ ਭਗਤੀ ਤੋਂ ਬਾਅਦ ਜੇ ਕਿਸੇ ਹੋਰ ਉੱਤਮ ਕਰਮ ਦੀ ਗੱਲ ਕੀਤੀ ਜਾਵੇ ਤਾਂ ਉਹ ਮਾਨਵ ਸੇਵਾ ਹੈ | ਜਿਸ ਨਾਲ ਆਤਮ ਸੰਤੁਸ਼ਟੀ ਅਤੇ ਆਤਮ ਅਨੰਦ ਦੀ ਪ੍ਰਾਪਤੀ ਹੁੰਦੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ ਨੇ ਤਪਾ ਦੀ ਪਿਆਰਾ ਲਾਲ ਬਸਤੀ ਵਿਖੇ ਵੱਖ-ਵੱਖ ਲੋੜਵੰਦ ਪਰਿਵਾਰਾਂ ਜਿਨ੍ਹਾਂ ਨਾਲ ਪਿਛਲੇ ਦਿਨੀਂ ਪਈ ਭਾਰੀ ਬਰਸਾਤ ਦੇ ਚੱਲਦਿਆਂ ਰੂਹ ਕੰਬਾਊ ਘਟਨਾਵਾਂ ਵਾਪਰ ਗਈਆਂ ਨੂੰ ਮਾਲੀ ਸਹਾਇਤਾ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਮਾਨਵ ਸੇਵਾ ਦਾ ਅਰਥ ਕਿਸੇ ਵਿਅਕਤੀ ਵਿਸ਼ੇਸ਼ ਦੀ ਸੇਵਾ ਨਹੀਂ ਅਤੇ ਨਾ ਹੀ ਅਜਿਹੇ ਕਿਸੇ ਮਨੁੱਖ ਦੀ ਸੇਵਾ ਹੈ ਜਿਸ ਕੋਲ ਸੁੱਖ-ਸੁਵਿਧਾ ਦੇ ਅਨੇਕਾਂ ਸਾਧਨ ਹਨ | ਦਰਅਸਲ, ਮਾਨਵ ਸੇਵਾ ਦਾ ਅਰਥ ਹੈ-ਲੋੜਵੰਦ ਇਨਸਾਨਾਂ ਦੀ ਸੇਵਾ ਕਰਨੀ | ਉਨ੍ਹਾਂ ਕਿਹਾ ਕਿ ਮਾਨਵ ਸੇਵਾ ਕਰਦਿਆਂ ਸਾਨੂੰ ਜਾਤ-ਪਾਤ, ਰੰਗ, ਨਸਲ, ਭਾਸ਼ਾ ਅਤੇ ਧਰਮ ਆਦਿ ਤੋਂ ਨਿਰਲੇਪ ਰਹਿਣਾ ਚਾਹੀਦਾ ਹੈ |
ਇਸ ਮੌਕੇ ਉਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਉਹ ਹਰ ਸਮੇਂ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ ਅਤੇ ਨਾਲ ਹੀ ਦੋਵੇਂ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪਰਿਵਾਰ ਨਾਲੋਂ ਵਿੱਛੜੀਆਂ ਰੂਹਾਂ ਨੂੰ ਆਪਣੇ ਚਰਨਾਂ 'ਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ | ਇਸ ਮੌਕੇ ਐਂਟੀ ਨਾਰਕੋਟਿਕਸ ਸੈੱਲ ਹਲਕਾ ਭਦੌੜ ਦੇ ਸਾਬਕਾ ਚੇਅਰਮੈਨ ਮੁਨੀਸ਼ ਬਾਂਸਲ, ਜਗਜੀਤ ਸਿੰਘ, ਗੁਰਮੁਖ ਸਿੰਘ, ਮੇਲਾ ਢੱਡਵਾਲ, ਪਰਮਜੀਤ ਸਿੰਘ ਖਾਲਸਾ, ਸਿਟੀ ਪ੍ਰਧਾਨ ਹਰਿੰਦਰ ਗੋਗੀ, ਪ੍ਰੇਮ ਕੁਮਾਰ ਠੋਲੀ, ਰਾਜਵੰਤ ਸਿੰਘ ਆਦਿ ਸਮੂਹ ਪਾਰਟੀ ਵਰਕਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਕਾਮਿਆਂ ਦਾ ਚੰਡੀਗੜ੍ਹ ਵਿਖੇ ਧਰਨਾ ਅੱਜ-ਹੜਤਾਲ 28ਵੇਂ ਦਿਨ ਵੀ ਰਹੀ ਜਾਰੀ <br/> ਅਗਲੀ ਖ਼ਬਰ ਹਲਕਾ ਬਰਨਾਲਾ ਬਲਾਕ ਦਿਹਾਤੀ ਕਾਂਗਰਸ ਕਮੇਟੀ ਦੀ ਮੀਟਿੰਗ <br/>
Ad Position 24