24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਨਿਸ਼ਾਨੇਬਾਜ਼ੀ ਮੁਕਾਬਲਿਆਂ 'ਚ ਸੋਨ ਤਗਮਾ ਜਿੱਤਿਆ

Ad Position 21
No active advertisement
ਅਜੀਤ ਡੈਸਕ 21-09-2025
ਬਰਨਾਲਾ, 20 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੀ ਵਿਦਿਆਰਥਣ ਸੁਖਜੀਤ ਕੌਰ ਨੇ ਜ਼ਿਲ੍ਹਾ ਪੱਧਰੀ ਨਿਸ਼ਾਨੇਬਾਜ਼ੀ (ਲੜਕੀਆਂ) ਦੇ ਮੁਕਾਬਲਿਆਂ ਵਿਚ ਸੋਨ ਤਗਮਾ ਜਿੱਤ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਸੁਖਜੀਤ ਕੌਰ ਨੇ ਅੰਡਰ 14 ਸਾਲ ਉਮਰ ਵਰਗ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤਿਆ | ਜਿਸ ਸਦਕਾ ਵਿਦਿਆਰਥਣ ਸੁਖਜੀਤ ਕੌਰ ਰਾਜ ਪੱਧਰੀ ਮੁਕਾਬਲਿਆਂ ਲਈ ਚੁਣੀ ਗਈ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ, ਪਿ੍ੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਵਿਦਿਆਰਥਣ ਸੁਖਜੀਤ ਕੌਰ ਤੇ ਕੋਚ ਰਾਹੁਲ ਗਰਗ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਦੇ ਦੋਸ਼ 'ਚ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਿੰਡ ਵਜੀਦਕੇ ਕਲਾਂ ਵਿਖੇ ਹੋਣਹਾਰ ਧੀ ਸੰਦੀਪ ਕੌਰ ਦਾ ਵਿਸ਼ੇਸ਼ ਸਨਮਾਨ
Ad Position 24