24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਬਰਨਾਲਾ ਜ਼ਿਲ੍ਹੇ ਵਿਚ ਡੀ.ਏ.ਪੀ. ਖਾਦ ਦਾ ਸਪੈਸ਼ਲ ਰੈਕ ਲਗਾ ਕੇ ਘਾਟ ਨੂੰ ਪੂਰਾ ਕਰੇ ਸਰਕਾਰ -ਬਿੱਟੂ ਝਲੂਰ <br/>

Ad Position 21
No active advertisement
ਅਜੀਤ ਡੈਸਕ 21-09-2025
ਬਰਨਾਲਾ, 20 ਸਤੰਬਰ (ਅਸ਼ੋਕ ਭਾਰਤੀ)-ਬਰਨਾਲਾ ਜ਼ਿਲ੍ਹੇ ਲਈ ਸਪੈਸ਼ਲ ਡੀ.ਏ.ਪੀ ਖਾਦ ਦਾ ਰੈਕ ਲਗਾ ਕੇ ਘਾਟ ਨੂੰ ਪੂਰਾ ਕੀਤਾ ਜਾਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਬਲਦੇਵ ਸਿੰਘ ਬਿੱਟੂ ਝਲੂਰ ਨੇ ਕੀਤਾ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਡੀ.ਏ.ਪੀ ਖਾਦ ਦੀ ਵੱਡੇ ਪੱਧਰ 'ਤੇ ਘਾਟ ਹੈ ਅਤੇ ਕਿਸਾਨਾਂ ਵਿਚ ਖਾਦ ਨੂੰ ਲੈ ਕੇ ਬੇਚੈਨੀ ਹੈ ਕਿਉਂਕਿ 10 ਦਿਨਾਂ ਤੱਕ ਆਲੂਆਂ ਦੀ ਬਿਜਾਈ ਸ਼ੁਰੂ ਹੋਣ ਵਾਲੀ ਹੈ ਅਤੇ ਮਹੀਨੇ ਤੱਕ ਜ਼ਿਲ੍ਹੇ ਅੰਦਰ ਕਣਕ ਦੀ ਬਿਜਾਈ ਹੋਣੀ ਹੈ ਪਰ ਡੀ.ਏ.ਪੀ ਖਾਦ ਕੋਲ ਨਹੀਂ ਹੈ | ਉੱਪਰੋਂ ਸੁਸਾਇਟੀਆਂ ਅਤੇ ਖਾਦ ਡੀਲਰਾਂ ਵਲੋਂ ਖਾਦ ਦੀ ਆੜ ਵਿਚ ਧੱਕੇ ਨਾਲ ਬੇਲੋੜੀਆਂ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ | ਜਿਸ ਕਾਰਨ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਿਹਾ ਹੋਰ ਸੰਕਟ ਵਿਚ ਫਸ ਰਿਹਾ ਹੈ | ਉਨ੍ਹਾਂ ਕਿਹਾ ਕਿ ਸੁਸਾਇਟੀਆਂ ਵਿਚ ਡੀ.ਏ.ਪੀ. ਖਾਦ ਪਹਿਲ ਦੇ ਆਧਾਰ 'ਤੇ ਦਿੱਤੀ ਜਾਵੇ ਅਤੇ ਕਿਸਾਨਾਂ ਦੀ ਹੋ ਰਹੀ ਲੁੱਟ ਨੂੰ ਤੁਰੰਤ ਰੋਕਿਆ ਜਾਵੇ | ਜ਼ਿਲ੍ਹੇ ਅੰਦਰ ਹੀ ਡੀ.ਏ.ਪੀ ਖਾਦ ਦਾ ਰੈੱਕ ਲਗਾਇਆ ਜਾਵੇ ਕਿਉਂਕਿ ਪਿਛਲੇ ਸਾਲਾਂ ਦੀ ਤਰ੍ਹਾਂ ਹੋਰ ਜ਼ਿਲਿ੍ਹਆਂ ਵਿਚੋਂ ਖਾਦ ਲਿਆਉਣ ਸਮੇਂ ਵਿਵਾਦ ਨਾ ਹੋਣ | ਜ਼ਿਲ੍ਹੇ ਵਿਚ ਡੀ.ਏ.ਪੀ ਖਾਦ ਦਾ ਸਪੈਸ਼ਲ ਰੈੱਕ ਲਗਾ ਕੇ ਘਾਟ ਨੂੰ ਪੂਰਾ ਕੀਤਾ ਜਾਵੇ | ਜੇਕਰ ਇਸ ਮਸਲੇ ਨੂੰ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਅਦਾਲਤ ਨੇ ਬਲੈਕਮੇਲਿੰਗ ਦੇ ਕੇਸ 'ਚੋਂ ਅÏਰਤ ਨੂੰ ਕੀਤਾ ਬਰੀ ਅਗਲੀ ਖ਼ਬਰ ਲੜਕੀ ਨੂੰ ਵਰਗ਼ਲਾ ਕੇ ਲੈ ਜਾਣ ਦੇ ਦੋਸ਼ 'ਚ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
Ad Position 24