24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਅਦਾਲਤ ਨੇ ਬਲੈਕਮੇਲਿੰਗ ਦੇ ਕੇਸ 'ਚੋਂ ਅÏਰਤ ਨੂੰ ਕੀਤਾ ਬਰੀ

Ad Position 21
No active advertisement
ਅਜੀਤ ਡੈਸਕ 21-09-2025
ਬਰਨਾਲਾ, 20 ਸਤੰਬਰ (ਨਰਿੰਦਰ ਅਰੋੜਾ)-ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਬਰਨਾਲਾ ਮੈਡਮ ਸੋਨਾਲੀ ਸਿੰਘ ਦੀ ਅਦਾਲਤ ਵਲੋਂ ਇਕ ਅਹਿਮ ਕੇਸ ਦਾ ਫ਼ੈਸਲਾ ਸੁਣਾਉਂਦੇ ਹੋਏ ਐਡਵੋਕੇਟ ਇਕਬਾਲ ਸਿੰਘ ਜੋਧਪੁਰੀਆ ਬਰਨਾਲਾ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਪਰਵਿੰਦਰ ਪਾਲ ਕੌਰ ਵਾਸੀ ਸ਼ਹਿਣਾ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਜਾਣਕਾਰੀ ਦਿੰਦੀਆਂ ਐਡਵੋਕੇਟ ਇਕਬਾਲ ਸਿੰਘ ਜੋਧਪੁਰੀਆ ਨੇ ਦੱਸਿਆ ਕਿ ਦੀਪਕ ਪਟਨਾਗਰ ਵਾਸੀ ਬਰਨਾਲਾ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸਿਟੀ ਬਰਨਾਲਾ ਵਿਖੇ ਪਰਵਿੰਦਰ ਪਾਲ ਕੌਰ ਵਾਸੀ ਸ਼ਹਿਣਾ ਵਿਰੁੱਧ ਸਾਲ 2019 ਵਿਚ ਵੱਖ-ਵੱਖ ਧਾਰਾਵਾਂ ਤਹਿਤ ਬਲੈਕਮੇਲਿੰਗ ਦਾ ਮਾਮਲਾ ਦਰਜ ਕੀਤਾ ਗਿਆ ਸੀ | ਕਰੀਬ 6 ਸਾਲ ਚੱਲੀ ਅਦਾਲਤੀ ਕਾਰਵਾਈ ਦੌਰਾਨ ਪੇਸ਼ ਕੀਤੀਆਂ ਠੋਸ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਅਦਾਲਤ ਵਲੋਂ ਪਰਵਿੰਦਰ ਪਾਲ ਕੌਰ ਨੂੰ ਇਸ ਮਾਮਲੇ 'ਚੋਂ ਬਰੀ ਕਰਨ ਦਾ ਹੁਕਮ ਸੁਣਾਇਆ ਹੈ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਪੰਜ ਹਾਟਸਪਾਟ ਪਿੰਡਾਂ ਦੇ ਪੰਚਾਇਤੀ ਨੁਮਾਇੰਦਿਆਂ ਨਾਲ ਮੀਟਿੰਗ ਅਗਲੀ ਖ਼ਬਰ ਬਰਨਾਲਾ ਜ਼ਿਲ੍ਹੇ ਵਿਚ ਡੀ.ਏ.ਪੀ. ਖਾਦ ਦਾ ਸਪੈਸ਼ਲ ਰੈਕ ਲਗਾ ਕੇ ਘਾਟ ਨੂੰ ਪੂਰਾ ਕਰੇ ਸਰਕਾਰ -ਬਿੱਟੂ ਝਲੂਰ <br/>
Ad Position 24