24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਕਾਰ ਦੀ ਟੱਕਰ ਵੱਜਣ ਕਾਰਨ ਸਕੂਟਰੀ ਸਵਾਰ ਦੀ ਮੌਤ

Ad Position 21
No active advertisement
ਅਜੀਤ ਡੈਸਕ 21-09-2025
ਭਵਾਨੀਗੜ੍ਹ, 20 ਸਤੰਬਰ (ਲਖਵਿੰਦਰ ਪਾਲ ਗਰਗ) - ਬੀਤੇ ਦਿਨੀਂ ਸ਼ਾਮ ਨੂੰ ਪਿੰਡ ਨਦਾਮਪੁਰ ਬਾਈਪਾਸ ਕੋਲ ਇੱਕ ਸਕੂਟਰੀ ਸਵਾਰ ਵਿਅਕਤੀ ਨੂੰ ਪਿੱਛੋਂ ਆਉਂਦੀ ਕਾਰ ਵਲੋਂ ਟੱਕਰ ਮਾਰ ਦੇਣ ਕਾਰਨ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਇਸ ਸਬੰਧੀ ਪਿੰਡ ਰਾਜਪੁਰਾ ਦੇ ਸਰਪੰਚ ਕੁਲਦੀਪ ਸਿੰਘ ਪੁੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਉਹ ਤੇ ਬਾਬਰ ਸਿੰਘ ਪੁੱਤਰ ਬਹਾਦਰ ਸਿੰਘ ਵਾਸੀ ਪਿੰਡ ਰਾਜਪੁਰਾ ਆਪਣੇ-ਆਪਣੇ ਵਾਹਨਾਂ ਰਾਹੀ ਆਪਣੇ ਪਿੰਡ ਰਾਜਪੁਰਾ ਤੋਂ ਭਵਾਨੀਗੜ੍ਹ ਵੱਲ ਨੂੰ ਘਰੇਲੂ ਕੰਮਕਾਰ ਕਰਨ ਦੇ ਲਈ ਜਾ ਰਹੇ ਸੀ ਤਾਂ ਜਦੋਂ ਉਹ ਪਿੰਡ ਨਦਾਮਪੁਰ ਬਾਈਪਾਸ ਕੋਲ ਪਹੁੰਚੇ ਤਾਂ ਪਿੱਛੋਂ ਆਉਂਦੀ ਇੱਕ ਕਾਰ ਵਲੋਂ ਸਕੂਟਰੀ 'ਤੇ ਸਵਾਰ ਬਾਬਰ ਸਿੰਘ 43 ਸਾਲ ਨੂੰ ਪਿੱਛੋਂ ਟੱਕਰ ਮਾਰ ਦੇਣ ਕਾਰਨ ਉਹ ਸੜਕ 'ਤੇ ਡਿਗ ਕੇ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਚੁੱਕ ਕੇ ਇਲਾਜ ਲਈ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਲੈ ਕੇ ਗਏ ਤਾਂ ਉੱਥੇ ਉਹ ਜ਼ਖ਼ਮਾਂ ਦੀ ਤਾਬ ਨੂੰ ਨਾ ਝੱਲਦਿਆਂ ਉਸ ਦੀ ਮੌਤ ਹੋ ਗਈ | ਉਨ੍ਹਾਂ ਦੱਸਿਆ ਕਿ ਮਿ੍ਤਕ ਬਾਬਰ ਸਿੰਘ ਇੱਕ ਨਿੱਜੀ ਕੰਪਨੀ ਦੀ ਬੱਸ 'ਤੇ ਕੰਡਕਟਰ ਦੀ ਨੌਕਰੀ ਕਰਦਾ ਸੀ | ਇਸ ਸਬੰਧੀ ਕਾਲਾਝਾੜ ਪੁਲਿਸ ਚੌਂਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਸੁਖਦੇਵ ਸਿੰਘ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਕੁਲਦੀਪ ਸਿੰਘ ਦੇ ਬਿਆਨਾ 'ਤੇ ਕਾਰਵਾਈ ਕਰਦਿਆਂ ਹੋਏ ਪੁਲਿਸ ਵਲੋਂ ਕਾਰ ਚਾਲਕ ਸੋਹਨ ਸਿੰਘ ਪੁੱਤਰ ਮੱਖਣ ਸਿੰਘ ਵਾਸੀ ਫ਼ਰੀਦਕੋਟ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਕਾਰ ਸਮੇਤ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪਰਜਾ ਮੰਡਲੀ ਸ਼ਹੀਦ ਭਗਵਾਨ ਸਿੰਘ ਲੌਂਗੋਵਾਲ ਦਾ ਸ਼ਹੀਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਬਾਬਾ ਹਜ਼ੂਰਾ ਸਿੰਘ ਖਿਆਲੀਵਾਲਾ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਜਥਾ ਰਵਾਨਾ
Ad Position 24