24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸਵੱਛਤਾ ਹੀ ਸੇਵਾ ਪੰਦ੍ਹਰਵਾੜੇ ਤਹਿਤ ਕਰਵਾਏ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ

Ad Position 21
No active advertisement
ਅਜੀਤ ਡੈਸਕ 21-09-2025
ਤਪਾ ਮੰਡੀ, 20 ਸਤੰਬਰ (ਵਿਜੇ ਸ਼ਰਮਾ)-ਸਥਾਨਕ ਨਗਰ ਕੌਂਸਲ ਵਲੋਂ ਭਾਰਤ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਤੇ ਕਾਰਜ ਸਾਧਕ ਅਫ਼ਸਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸਵੱਛਤਾ ਹੀ ਸੇਵਾ ਪੰਦਰਵਾੜੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬੱਚਿਆਂ ਦੇ ਸਵੱਛ ਭਾਰਤ ਅਭਿਆਨ ਮੁਹਿੰਮ ਤਹਿਤ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਵਿਚ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ | ਇਸ ਮੌਕੇ ਸੁਪਰਵਾਈਜ਼ਰ ਹਰਪ੍ਰੀਤ ਸਿੰਘ ਪੈਸਕੋ ਨੇ ਕਿਹਾ ਕਿ ਭਾਰਤ ਸਰਕਾਰ ਦੀਆਂ ਹਦਾਇਤਾਂ 'ਤੇ ਚੱਲਦਿਆਂ ਹੀ ਸੇਵਾ ਤਹਿਤ ਸਵੱਛ ਭਾਰਤ ਅਭਿਆਨ ਤਹਿਤ ਸਵੱਛਤਾ ਹੀ ਸੇਵਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ | ਜਿਸ ਵਿਚ ਸਕੂਲਾਂ ਅਤੇ ਹੋਰ ਥਾਵਾਂ 'ਤੇ ਸਾਫ਼ ਸਫ਼ਾਈ ਤਹਿਤ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਮੌਕੇ ਤਲਵਿੰਦਰ ਸਿੰਘ ਤੋਂ ਇਲਾਵਾ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਚੀਮਾ-ਜੋਧਪੁਰ ਸਕੂਲ ਵਿਖੇ ਪੁਲਿਸ ਵਲੋਂ ਸਾਈਬਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਅਗਲੀ ਖ਼ਬਰ ਪਰਜਾ ਮੰਡਲੀ ਸ਼ਹੀਦ ਭਗਵਾਨ ਸਿੰਘ ਲੌਂਗੋਵਾਲ ਦਾ ਸ਼ਹੀਦੀ ਦਿਹਾੜਾ ਮਨਾਇਆ
Ad Position 24