24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਚੀਮਾ-ਜੋਧਪੁਰ ਸਕੂਲ ਵਿਖੇ ਪੁਲਿਸ ਵਲੋਂ ਸਾਈਬਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 21-09-2025
ਟੱਲੇਵਾਲ, 20 ਸਤੰਬਰ (ਸੋਨੀ ਚੀਮਾ)-ਪੰਜਾਬ ਸਰਕਾਰ ਦੀ ਵਿਦਿਆਰਥੀ ਪੁਲਿਸ ਕੈਡਟ ਯੋਜਨਾ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਬਰਨਾਲਾ ਪੁਲਿਸ ਵਲੋਂ ਸਾਈਬਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਮੌਕੇ ਸਾਂਝ ਕੇਂਦਰ ਇੰਚਾਰਜ ਏ.ਐਸ.ਆਈ. ਰਾਣੀ ਕੌਰ, ਸਰਬਜੀਤ ਕੌਰ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਕਿਸਮ ਦੀਆਂ ਠੱਗੀਆਂ, ਵਿੱਤੀ ਧੋਖਾਧੜੀਆਂ ਅਤੇ ਸਾਈਬਰ ਅਪਰਾਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੇਤਾਵਨੀ ਦਿੱਤੀ ਕਿ ਕਿਸੇ ਵੀ ਤਰ੍ਹਾਂ ਦੀ ਧੋਖਾਧੜੀ ਦਾ ਸ਼ਿਕਾਰ ਨਾ ਬਣਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਮਨੁੱਖਤਾ ਦੇ ਸਭ ਤੋਂ ਵੱਡੇ ਦੁਸ਼ਮਣ ਹਨ | ਉਨ੍ਹਾਂ ਨੇ ਇਹ ਵੀ ਕਿਹਾ ਕਿ ਦੋਸਤਾਂ ਦੇ ਦਬਾਅ ਹੇਠ ਆ ਕੇ ਵੀ ਕਦੇ ਨਸ਼ਾ ਕਰਨ ਦੀ ਕੋਸ਼ਿਸ਼ ਨਾ ਕਰਨ | ਜੇਕਰ ਕੋਈ ਵਿਦਿਆਰਥੀ ਨੂੰ ਨਸ਼ਾ ਕਰਨ ਲਈ ਮਜਬੂਰ ਕਰਦਾ ਹੈ ਤਾਂ ਉਸ ਨੂੰ ਤੁਰੰਤ ਪੁਲਿਸ ਹੈਲਪਲਾਈਨ ਨੰਬਰਾਂ 'ਤੇ ਸੰਪਰਕ ਕਰਨਾ ਚਾਹੀਦਾ ਹੈ ਜਾਂ ਨਜ਼ਦੀਕੀ ਥਾਣੇ ਨਾਲ ਸੰਪਰਕ ਕਰਨਾ ਚਾਹੀਦਾ ਹੈ | ਇਸ ਮੌਕੇ ਪਿ੍ੰਸੀਪਲ ਅਨਿਲ ਕੁਮਾਰ ਮੋਦੀ, ਬਲਵੀਰ ਸਿੰਘ, ਜਸਮੇਲ ਸਿੰਘ, ਵੀਰਪਾਲ ਕੌਰ, ਰਿਸ਼ੂ ਰਾਣੀ, ਪਾਇਲ ਗਰਗ, ਪੂਨਮ ਸ਼ਰਮਾ, ਐਸ.ਪੀ.ਸੀ. ਨੋਡਲ ਇੰਚਾਰਜ ਡਾ: ਜਤਿੰਦਰ ਜੋਸ਼ੀ, ਹਰਪ੍ਰੀਤ ਸਿੰਘ, ਕੁਲਦੀਪ ਕੌਰ, ਲਲਿਤਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੋਹੀਆਣਾ ਸਾਹਿਬ ਧੌਲਾ ਵਿਖੇ ਪੰਜ ਪਿਆਰਿਆਂ ਦਾ ਸਨਮਾਨ ਅਗਲੀ ਖ਼ਬਰ ਸਵੱਛਤਾ ਹੀ ਸੇਵਾ ਪੰਦ੍ਹਰਵਾੜੇ ਤਹਿਤ ਕਰਵਾਏ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ
Ad Position 24