24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗੁਰਦੁਆਰਾ ਸੋਹੀਆਣਾ ਸਾਹਿਬ ਧੌਲਾ ਵਿਖੇ ਪੰਜ ਪਿਆਰਿਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 21-09-2025
ਰੂੜੇਕੇ ਕਲਾਂ, 20 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ 364ਵੇਂ ਜਨਮ ਦਿਨ ਨੂੰ ਸਮਰਪਿਤ ਸਜਾਏ ਗਏ ਚੇਤਨਾ ਮਾਰਚ ਦੇ ਗੁਰਦੁਆਰਾ ਸੋਹੀਆਣਾ ਸਾਹਿਬ ਧੌਲਾ ਵਿਖੇ ਪਹੁੰਚਣ 'ਤੇ ਮਾਰਚ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਮਸ਼ੇਰ ਸਿੰਘ ਮੱਖਣ ਧੌਲਾ, ਮੈਨੇਜਰ ਗੁਲਜ਼ਾਰ ਸਿੰਘ, ਕੌਰ ਸਿੰਘ ਮਹਿਤਾ, ਠਾਕੁਰ ਸਿੰਘ ਮੈਂਬਰ, ਗ੍ਰੰਥੀ ਭਾਈ ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਸਨਮਾਨਿਤ ਕੀਤਾ ਗਿਆ | ਸੰਗਤਾਂ ਲਈ ਕੇਲਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਜਸਕਰਨ ਸਿੰਘ ਸਰਪੰਚ, ਲਖਵਿੰਦਰ ਸਿੰਘ ਨਿੱਕਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 23 ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ 'ਚ ਮਨਾਇਆ ਜਾਵੇਗਾ ਵਿਸ਼ਵ ਪੰਜਾਬੀ ਦਿਵਸ ਅਗਲੀ ਖ਼ਬਰ ਚੀਮਾ-ਜੋਧਪੁਰ ਸਕੂਲ ਵਿਖੇ ਪੁਲਿਸ ਵਲੋਂ ਸਾਈਬਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ
Ad Position 24