08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

'ਆਪ' ਆਗੂਆਂ ਨੇ ਅਧਿਕਾਰੀਆਂ ਨਾਲ ਨੁਕਸਾਨੇ ਮਕਾਨਾਂ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 22-09-2025
ਤਪਾ ਮੰਡੀ, 21 ਸਤੰਬਰ (ਵਿਜੇ ਸ਼ਰਮਾ)-ਪਿਛਲੇ ਦਿਨੀਂ ਹੋਈਆਂ ਤੇਜ਼ ਬਰਸਾਤਾਂ ਕਾਰਨ ਘਰਾਂ ਦੀਆਂ ਛੱਤਾਂ ਅਤੇ ਕੰਧਾਂ ਵਿਚ ਤਰੇੜਾਂ ਆਉਣ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋ ਗਿਆ ਸੀ ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਇੰਪਰੂਵਮੈਂਟ ਟਰੱਸਟ ਬਰਨਾਲਾ ਦੇ ਮੱਖਣ ਲਾਲ, ਪਟਵਾਰੀ ਰੌਬਿਨ ਸਿੰਘ, ਸਰਪੰਚ ਸੰਦੀਪ ਗਰਗ ਅਤੇ ਸਾਧੂ ਸਿੰਘ ਨੇ ਦਰਜਨ ਦੇ ਕਰੀਬ ਘਰਾਂ ਦੀ ਸ਼ਨਾਖ਼ਤ ਕਰਦਿਆਂ ਪੰਜਾਬ ਸਰਕਾਰ ਤੋਂ ਮੁਆਵਜ਼ਾ ਦਿਵਾਉਣ ਦੀ ਗੱਲ ਕੀਤੀ | ਉਨ੍ਹਾਂ ਕਿਹਾ ਕਿ ਜੋ ਵੀ ਲੋਕਾਂ ਦਾ ਹੜ੍ਹਾਂ ਕਾਰਨ ਘਰਾਂ ਦਾ ਨੁਕਸਾਨ ਹੋਇਆ ਹੈ, ਨੂੰ ਸਰਕਾਰ ਵਲੋਂ ਜਲਦੀ ਮੁਆਵਜ਼ਾ ਦਿੱਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਵੀ ਗੱਲ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਨੁਕਸਾਨੇ ਮਕਾਨਾਂ ਦਾ ਜਲਦੀ ਮੁਆਵਜ਼ਾ ਦਵਾਇਆ ਜਾਵੇਗਾ | ਇਸ ਮੌਕੇ ਪਿੰਡ ਦੇ ਮੁਹਤਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਰਾਲੀ ਦੇ ਨਿਪਟਾਰੇ ਲਈ 2500 ਰੁਪਏ ਪ੍ਰਤੀ ਏਕੜ ਜਾਂ 100 ਰੁਪਏ ਪ੍ਰਤੀ ਕੁਇੰਟਲ ਦੇਵੇ ਸਰਕਾਰ-ਕਾਲੇਕੇ <br/> ਅਗਲੀ ਖ਼ਬਰ ਸਿਵਲ ਹਸਪਤਾਲ ਵਿਖੇ ਦਵਾਈ ਲੈਣ ਆਏ ਮਰੀਜ਼ ਦਾ ਮੋਟਰਸਾਈਕਲ ਚੋਰੀ <br/>
Ad Position 24