08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਅਕਾਲੀ ਦਲ (ਬ) ਵਲੋਂ ਜ਼ਿੰਮੇਵਾਰੀ ਮਿਲਦੀ ਹੈ ਤਾਂ ਸੇਵਾ ਕਰਨ ਲਈ ਤਿਆਰ ਹਾਂ-ਜਥੇਦਾਰ ਸੇਹਕੇ <br/>

Ad Position 21
No active advertisement
ਅਜੀਤ ਡੈਸਕ 22-09-2025
ਮਲੇਰਕੋਟਲਾ, 21 ਸਤੰਬਰ (ਮਨਜਿੰਦਰ ਸਿੰਘ ਸਰੌਦ) - ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਅਗਲੇ ਦਿਨਾਂ ਨੂੰ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਅੰਦਰ ਹਲਕਾ ਇੰਚਾਰਜ ਲਗਾਉਣ ਦੀਆਂ ਕਨਸੋਆਂ ਪੂਰੀਆਂ ਚਰਚਾ ਵਿਚ ਹਨ | ਪਹਿਲਾਂ ਜ਼ਿਲ੍ਹਾ ਪ੍ਰੀਸ਼ਦ ਸੰਗਰੂਰ ਦੇ ਸਾਬਕਾ ਚੇਅਰਮੈਨ ਅਤੇ ਉੱਘੇ ਉਦਯੋਗਪਤੀ ਚੇਅਰਮੈਨ ਜਸਵੀਰ ਸਿੰਘ ਦਿਓਲ ਦੇ ਨਾਂਅ ਦੀ ਗੂੰਜ ਸਿਆਸੀ ਗਲਿਆਰਿਆਂ ਅੰਦਰ ਪੈਂਦੀ ਰਹੀ | ਫਿਰ ਨੌਜਵਾਨ ਆਗੂ ਸਤਬੀਰ ਸਿੰਘ ਸੀਰਾ ਬਨਭੌਰਾ ਦਾ ਨਾਮ ਇੱਕ ਦਮ ਉੱਭਰ ਕੇ ਸਾਹਮਣੇ ਆਇਆ | ਅਕਾਲੀ ਆਗੂ ਗੁਰਸ਼ਰਨ ਸਿੰਘ ਸਰਨਾ ਚੱਠਾ ਵੀ ਸੁਖਬੀਰ ਬਾਦਲ ਨਾਲ ਮੁਲਾਕਾਤ ਕਰਦੇ ਵਿਖਾਈ ਦਿੱਤੇ | ਹੁਣ ਬੀਤੇ ਕੱਲ੍ਹ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਉੱਚ ਅਹੁਦਿਆਂ 'ਤੇ ਕੰਮ ਕਰ ਚੁੱਕੇ, ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਜ਼ਦੀਕੀ ਸਾਥੀ ਰਹੇ ਅਤੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸੁਰਿੰਦਰ ਕੌਰ ਸੇਹਕੇ ਦੇ ਪਤੀ, ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਸੇਹਕੇ ਵਲੋਂ ਡੰਕੇ ਦੀ ਚੋਟ ਉੱਤੇ ਇਹ ਗੱਲ ਆਖੀ ਹੈ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਉਨ੍ਹਾਂ ਨੂੰ ਪਾਰਟੀ ਦਾ ਹਲਕਾ ਅਮਰਗੜ੍ਹ ਤੋਂ ਇੰਚਾਰਜ ਲਗਾਇਆ ਜਾਂਦਾ ਹੈ ਤਾਂ ਉਹ ਸੇਵਾ ਸੰਭਾਲਣ ਲਈ ਤਿਆਰ ਹਨ ਅਤੇ ਉਹ ਸ਼੍ਰੋਮਣੀ ਅਕਾਲੀ ਦਲ ਨੂੰ ਹਲਕੇ ਅੰਦਰ ਮੁੜ ਤੋਂ ਸੁਰਜੀਤ ਕਰ ਦੇਣਗੇ | ਇਸ ਸਬੰਧੀ ਬੀਤੇ ਦਿਨੀਂ ਜਥੇਦਾਰ ਸੇਹਕੇ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਇੱਕ ਮੁਲਾਕਾਤ ਦੌਰਾਨ ਹਲਕੇ ਦੇ ਮੌਜੂਦਾ ਸਿਆਸੀ ਹਾਲਾਤਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਜਥੇਦਾਰ ਸੇਹਕੇ ਨੇ ਆਖਿਆ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦਿੰਦੀ ਹੈ ਤਾਂ ਉਹ ਰੁੱਸੇ ਹੋਏ ਅਕਾਲੀ ਆਗੂਆਂ ਨੂੰ ਵੀ ਨਾਲ ਲੈ ਕੇ ਤੁਰਨ ਦੀ ਸਮਰੱਥਾ ਰੱਖਦੇ ਹਨ | ਉਨ੍ਹਾਂ ਆਖਿਆ ਕਿ ਪਾਰਟੀ ਨੂੰ ਹਲਕਾ ਅਮਰਗੜ੍ਹ ਦਾ ਇੰਚਾਰਜ ਲਗਾਉਣ ਸਬੰਧੀ ਫ਼ੈਸਲਾ ਛੇਤੀ ਲੈ ਲੈਣਾ ਚਾਹੀਦਾ ਹੈ ਕਿਉਂਕਿ ਅਗਲੇ ਦਿਨਾਂ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਨਸ਼ਾ ਵੇਚਣ ਵਾਲਿਆਂ ਨੇ ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕਰ ਕੇ ਸਰਕਾਰੀ ਡਿਊਟੀ 'ਚ ਪਾਇਆ ਵਿਘਨ-ਤਿੰਨ ਜਣਿਆਂ ਖ਼ਿਲਾਫ਼ ਮਾਮਲ... ਅਗਲੀ ਖ਼ਬਰ ਅਸਲ੍ਹੇ ਸਣੇ ਗਿ੍ਫਤਾਰ <br/>
Ad Position 24