08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਨਸ਼ਾ ਵੇਚਣ ਵਾਲਿਆਂ ਨੇ ਪੁਲਿਸ ਮੁਲਾਜ਼ਮਾਂ 'ਤੇ ਹਮਲਾ ਕਰ ਕੇ ਸਰਕਾਰੀ ਡਿਊਟੀ 'ਚ ਪਾਇਆ ਵਿਘਨ-ਤਿੰਨ ਜਣਿਆਂ ਖ਼ਿਲਾਫ਼ ਮਾਮਲਾ ਦਰਜ <br/>

Ad Position 21
No active advertisement
ਅਜੀਤ ਡੈਸਕ 22-09-2025
ਬਰਨਾਲਾ, 21 ਸਤੰਬਰ (ਰਾਜ ਪਨੇਸਰ)-ਨੇੜਲੇ ਪਿੰਡ ਸੰਘੇੜਾ ਦੀ ਝਲੂਰ ਰੋਡ 'ਤੇ ਸਥਿਤ ਸ਼ੰਕਰ ਬਸਤੀ 'ਚ ਨਸ਼ਾ ਵੇਚਣ ਵਾਲਿਆਂ ਵਲੋਂ ਪੁਲਿਸ ਮੁਲਾਜ਼ਮਾਂ 'ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਕੇ ਸਰਕਾਰੀ ਡਿਊਟੀ 'ਚ ਵਿਘਨ ਪਾਉਣ ਦੇ ਸਬੰਧ 'ਚ ਤਿੰਨ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਲਖਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਸੰਦੀਪ ਕੁਮਾਰ ਸੀਪਾ ਪੱੁਤਰ ਜਗਦੇਵ ਕੁਮਾਰ, ਤਲਵਾਰ ਸਿੰਘ ਪੱੁਤਰ ਜੋਗਿੰਦਰ ਸਿੰਘ, ਸੁਖਪ੍ਰੀਤ ਕੌਰ ਸਪੱੁਤਰੀ ਜੋਗਿੰਦਰ ਸਿੰਘ ਵਾਸੀਅਨ ਝਲੂਰ ਰੋਡ ਸ਼ੰਕਰ ਬਸਤੀ ਸੰਘੇੜਾ ਨਸ਼ਾ ਵੇਚਣ ਦੇ ਆਦੀ ਹਨ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਤਿੰਨੋ ਜਾਣਿਆਂ ਨੂੰ 150 ਨਸ਼ੀਲੀਆਂ ਗੋਲੀਆਂ, 15 ਨਸ਼ੀਲੀਆਂ ਸ਼ੀਸ਼ੀਆਂ ਸਮੇਤ ਕਾਬੂ ਕਰ ਰਹੇ ਸੀ ਤਾਂ ਇਨ੍ਹਾਂ ਵਲੋਂ ਪੁਲਿਸ ਮੁਲਾਜ਼ਮਾਂ 'ਤੇ ਇੱਟਾਂ ਰੋੜਿਆਂ ਨਾਲ ਹਮਲਾ ਕਰ ਕੇ ਸਰਕਾਰੀ ਡਿਊਟੀ 'ਚ ਵਿਘਨ ਪਾਇਆ ਹੈ | ਪੁਲਿਸ ਕਾਰਵਾਈ ਅਨੁਸਾਰ ਤਿੰਨੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਏ.ਐਸ.ਆਈ. ਸੁਖਵਿੰਦਰ ਸਿੰਘ ਹਨ |


Ad Position 22
No active advertisement
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਚੀਮਾ ਵਿਖੇ ਜਾਗਰੂਕਤਾ ਕੈਂਪ ਲਗਾਇਆ <br/> ਅਗਲੀ ਖ਼ਬਰ ਅਕਾਲੀ ਦਲ (ਬ) ਵਲੋਂ ਜ਼ਿੰਮੇਵਾਰੀ ਮਿਲਦੀ ਹੈ ਤਾਂ ਸੇਵਾ ਕਰਨ ਲਈ ਤਿਆਰ ਹਾਂ-ਜਥੇਦਾਰ ਸੇਹਕੇ <br/>
Ad Position 24