10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਗਰੀਨ ਦੀਵਾਲੀ ਮਨਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ - ਐਸ. ਡੀ. ਐਮ. <br/>

Ad Position 21
No active advertisement
ਅਜੀਤ ਡੈਸਕ 18-10-2025
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)-ਸਾਨੂੰ ਗਰੀਨ ਦੀਵਾਲੀ ਮਨਾ ਕੇ ਜਾਗਿ੍ਤੀ ਪੈਦਾ ਕਰਨੀ ਚਾਹੀਦੀ ਹੈ ਤੇ ਕੋਈ ਵੀ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ, ਜਿਸ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੋਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਆਯੂਸ਼ ਗੋਇਲ (ਆਈ.ਏ.ਐਸ) ਨੇ ਤਪਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ 'ਚ ਵਿਸ਼ੇਸ਼ ਤੌਰ 'ਤੇ ਦੀਵਾਲੀ ਦੇ ਮੌਕੇ ਲੋਕਾਂ ਵਲੋਂ ਵੱਡੀ ਮਾਤਰਾ 'ਚ ਪਟਾਕੇ ਚਲਾਏ ਜਾਂਦੇ ਹਨ ਤੇ ਕਰੋੜਾਂ ਰੁਪਏ ਧੂੰਆਂ ਬਣ ਕੇ ਹਵਾ ਵਿਚ ਉੱਡ ਜਾਂਦੇ ਹਨ, ਅਜਿਹਾ ਹੋਣ ਨਾਲ ਜਿੱਥੇ ਵਾਤਾਵਰਨ ਗੰਧਲਾ ਹੋ ਜਾਂਦਾ ਹੈ, ਉੱਥੇ ਅਨੇਕਾਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ ਤੇ ਵਾਤਾਵਰਨ ਦੇ ਦੂਸ਼ਿਤ ਹੋਣ ਦੇ ਨਾਲ-ਨਾਲ ਆਵਾਜ਼ ਪ੍ਰਦੂਸ਼ਣ ਵੀ ਪੈਦਾ ਹੁੰਦਾ ਹੈ | ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦੇਣਾ ਚਾਹੀਦਾ ਹੈ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਟਰਾਈਡੈਂਟ ਗਰੁੱਪ ਵਲੋਂ ਪਰਾਲੀ ਪ੍ਰਬੰਧਨ ਲਈ 5 ਲੱਖ ਰੁਪਏ ਦਾ ਯੋਗਦਾਨ ਅਗਲੀ ਖ਼ਬਰ ਉੁਗੋਕੇ ਵਿਖੇ ਸਮਾਜ ਸੇਵੀਆਂ ਨੇ ਕੀਤਾ ਸੈਂਟਰ ਪੱਧਰੀ ਖੇਡਾਂ ਦਾ ਉਦਘਾਟਨ
Ad Position 24