10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਟਰਾਈਡੈਂਟ ਗਰੁੱਪ ਵਲੋਂ ਪਰਾਲੀ ਪ੍ਰਬੰਧਨ ਲਈ 5 ਲੱਖ ਰੁਪਏ ਦਾ ਯੋਗਦਾਨ

Ad Position 21
No active advertisement
ਅਜੀਤ ਡੈਸਕ 18-10-2025
ਬਰਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਬਰਨਾਲਾ ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਅਤੇ ਵਾਤਾਵਰਨ ਪ੍ਰਦੂਸ਼ਣ ਘਟਾਉਣ ਲਈ ਟਰਾਈਡੈਂਟ ਗਰੁੱਪ ਨੇ ਇਕ ਮਹੱਤਵਪੂਰਨ ਪਹੁੰਚ ਕੀਤੀ ਹੈ | ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਮੈਂਬਰ ਰਾਜ ਸਭਾ ਪਦਮਸ੍ਰੀ ਰਾਜਿੰਦਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੰਪਨੀ ਦੇ ਐਡਮਿਨ ਹੈੱਡ ਰੁਪਿੰਦਰ ਗੁਪਤਾ ਨੇ ਸੀ.ਐਸ.ਆਰ. ਫ਼ੰਡ ਵਿਚੋਂ 5 ਲੱਖ ਰੁਪਏ ਦਾ ਚੈੱਕ ਡਿਪਟੀ ਕਮਿਸ਼ਨਰ ਟੀ. ਬੈਨਿਥ ਨੰੂ ਸੌਂਪਿਆ | ਇਹ ਰਕਮ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨ-ਸਿਟੂ ਅਤੇ ਐਕਸ-ਸਿਟੂ ਪਰਾਲੀ ਪ੍ਰਬੰਧਨ ਪ੍ਰੋਜੈਕਟਾਂ ਲਈ ਵਰਤੀ ਜਾਵੇਗੀ, ਜਿਸ ਨਾਲ ਕਿਸਾਨਾਂ ਨੂੰ ਮਸ਼ੀਨਰੀ ਦੀ ਉਪਲਬਧਤਾ ਅਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ ਚੈੱਕ ਪ੍ਰਾਪਤ ਕਰਦੇ ਸਮੇਂ ਟਰਾਈਡੈਂਟ ਗਰੁੱਪ ਅਤੇ ਖ਼ਾਸ ਤੌਰ 'ਤੇ ਸ੍ਰੀ ਰਾਜਿੰਦਰ ਗੁਪਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਦੀ ਸਮੱਸਿਆ ਨਾ ਸਿਰਫ਼ ਹਵਾ ਪ੍ਰਦੂਸ਼ਣ ਵਧਾਉਂਦੀ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ 'ਤੇ ਵੀ ਨਕਾਰਾਤਮਿਕ ਪ੍ਰਭਾਵ ਪਾਉਂਦੀ ਹੈ | ਸ੍ਰੀ ਰੁਪਿੰਦਰ ਗੁਪਤਾ ਨੇ ਕਿਹਾ ਕਿ ਟਰਾਈਡੈਂਟ ਗਰੁੱਪ ਸਮਾਜਿਕ ਤੇ ਵਾਤਾਵਰਣਕ ਜ਼ਿੰਮੇਵਾਰੀਆਂ ਨੂੰ ਹਮੇਸ਼ਾ ਗੰਭੀਰਤਾ ਨਾਲ ਨਿਭਾਉਂਦਾ ਆ ਰਿਹਾ ਹੈ | ਉਨ੍ਹਾਂ ਦੱਸਿਆ ਕਿ ਰਾਜਿੰਦਰ ਗੁਪਤਾ ਦੀ ਰਹਿਨੁਮਾਈ ਹੇਠ ਕੰਪਨੀ ਵਲੋਂ ਸਿੱਖਿਆ, ਸਿਹਤ, ਪਾਣੀ ਸੰਭਾਲ ਤੇ ਹਰਿਆਲੀ ਮੁਹਿੰਮਾਂ 'ਚ ਵੀ ਯੋਗਦਾਨ ਦਿੱਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਦੀ ਠੀਕਰੀਵਾਲਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਦੇ ਮੈਂਬਰਾਂ ਦੀ ਚੋਣ ਵੋਟਿੰਗ ਨਾਲ ਨੇਪਰੇ ਚੜ੍ਹੀ ਅਗਲੀ ਖ਼ਬਰ ਗਰੀਨ ਦੀਵਾਲੀ ਮਨਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ - ਐਸ. ਡੀ. ਐਮ. <br/>
Ad Position 24