10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

15 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 18-10-2025
ਬਰਨਾਲਾ, 17 ਅਕਤੂਬਰ (ਰਾਜ ਪਨੇਸਰ)-ਸਥਾਨਕ ਸੰਘੇੜਾ ਰੋਡ ਬਰਨਾਲਾ ਨਜ਼ਦੀਕ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਬਰਨਾਲਾ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਹੌਲਦਾਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਸੁਨੀਲ ਕੁਮਾਰ ਪੱੁਤਰ ਧਰਮਪਾਲ ਵਾਸੀ ਲੁਧਿਆਣਾ ਸੰਘੇੜਾ ਰੋਡ ਬਰਨਾਲਾ ਨਜ਼ਦੀਕ ਘੁੰਮਦਾ ਦੇਖਿਆ ਗਿਆ ਹੈ | ਜੋ ਕਿ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪਰਾਲੀ ਸਾੜਨ ਤੋਂ ਰੋਕਣ ਲਈ ਪੁਲਿਸ ਤੇ ਕਲੱਸਟਰ ਟੀਮ ਵਲੋਂ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਮਦਰ ਟੀਚਰ ਸਕੂਲ ਦਾ ਇਨਾਮ ਵੰਡ ਸਮਾਰੋਹ
Ad Position 24