10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਹਵਾਲਾਤੀ ਕੋਲੋਂ ਮੋਬਾਈਲ ਫ਼ੋਨ ਬਰਾਮਦ

Ad Position 21
No active advertisement
ਅਜੀਤ ਡੈਸਕ 18-10-2025
ਬਰਨਾਲਾ, 17 ਅਕਤੂਬਰ (ਰਾਜ ਪਨੇਸਰ)-ਜ਼ਿਲ੍ਹਾ ਜੇਲ੍ਹ ਬਰਨਾਲਾ 'ਚੋਂ ਮੋਬਾਈਲ ਫ਼ੋਨ ਮਿਲਣ 'ਤੇ ਥਾਣਾ ਸਿਟੀ-1 ਪੁਲਿਸ ਵਲੋਂ ਇਕ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਦਾਗਰ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਵਲੋਂ ਇਕ ਪੱਤਰ ਪ੍ਰਾਪਤ ਹੋਇਆ ਸੀ, ਜਿਸ ਵਿਚ ਜ਼ਿਕਰ ਕੀਤਾ ਹੋਇਆ ਸੀ ਕਿ ਬੀਤੇ ਦਿਨ ਜੇਲ੍ਹ ਦੀ ਚੈਕਿੰਗ ਚੱਲ ਰਹੀ ਸੀ ਤਾਂ ਹਵਾਲਾਤੀ ਸੁਖਦੀਪ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਭਦੌੜ ਪਾਸਿਉ ਇਕ ਮੋਬਾਈਲ ਫ਼ੋਨ ਬਰਾਮਦ ਹੋਇਆ | ਪੁਲਿਸ ਕਾਰਵਾਈ ਅਨੁਸਾਰ ਹਵਾਲਾਤੀ ਸੁਖਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਖ਼ਿਆਲੀ ਸਕੂਲ ਦੇ ਖਿਡਾਰੀ ਸਾਵਰਪ੍ਰੀਤ ਸਿੰਘ ਨੇ ਬਲਾਕ ਪੱਧਰੀ ਖੇਡਾਂ ਦੌਰਾਨ ਕੁਸ਼ਤੀ 'ਚ ਗੋਲਡ ਮੈਡਲ ਜਿੱਤਿਆ ਅਗਲੀ ਖ਼ਬਰ ਐਸ.ਬੀ.ਐਸ. ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਵਿੱਦਿਅਕ ਟੂਰ
Ad Position 24