10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਯੁੱਧ ਨਸ਼ਿਆਂ ਵਿਰੁੱਧ ਪੋਸਟਰ ਮੁਕਾਬਲੇ 'ਚ ਸਰਕਾਰੀ ਹਾਈ ਸਕੂਲ ਨੰਗਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਪ੍ਰਾਪਤ ਕੀਤਾ

Ad Position 21
No active advertisement
ਅਜੀਤ ਡੈਸਕ 18-10-2025
ਮਹਿਲ ਕਲਾਂ, 17 ਅਕਤੂਬਰ (ਅਵਤਾਰ ਸਿੰਘ ਅਣਖੀ)-ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਬਰਨਾਲਾ ਸ: ਸੁਨੀਤ ਇੰਦਰ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਯੁੱਧ ਨਸ਼ਿਆਂ ਵਿਰੁੱਧ ਬਲਾਕ ਪੱਧਰੀ ਪੋਸਟਰ ਮੁਕਾਬਲਿਆਂ ਵਿਚ ਸਰਕਾਰੀ ਹਾਈ ਸਕੂਲ ਨੰਗਲ ਦੀ ਵਿਦਿਆਰਥਣ ਹਰਮਨਪ੍ਰੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਬਰਨਾਲਾ ਸ: ਬਰਜਿੰਦਰ ਪਾਲ ਸਿੰਘ ਵਲੋਂ ਵਿਦਿਆਰਥਣ ਦੀ ਹੌਸਲਾ ਅਫ਼ਜਾਈ ਕਰਦਿਆਂ ਉਸ ਨੂੰ ਇਨਾਮ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਨੇ ਹਰਮਨਪ੍ਰੀਤ ਕੌਰ ਦੀ ਪ੍ਰਤਿਭਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਰਚਨਾਤਮਿਕ ਸੋਚ ਵੱਲ ਪ੍ਰੇਰਤ ਕਰਨ ਦਾ ਸ਼ਾਨਦਾਰ ਮਾਧਿਅਮ ਹਨ | ਇਸ ਮੌਕੇ ਉਨ੍ਹਾਂ ਨੇ ਸਕੂਲ ਵਿਖੇ ਚੱਲ ਰਹੀ ਮਾਪੇ-ਅਧਿਆਪਕ ਮਿਲਣੀ ਦਾ ਵੀ ਜਾਇਜ਼ਾ ਲਿਆ ਅਤੇ ਸਕੂਲ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ | ਇਸ ਮੌਕੇ ਡੀ.ਓ. ਅੰਤਰਜੀਤ ਸਿੰਘ, ਸੁਖਵਿੰਦਰ ਸਿੰਘ, ਸਕੂਲ ਇੰਚਾਰਜ ਮਨਦੀਪ ਕੌਰ, ਮਾਸਟਰ ਰਜੇਸ਼ ਕੁਮਾਰ, ਗੁਰਮੀਤ ਸਿੰਘ ਹਮੀਦੀ, ਪੁਨੀਤ ਕੁਮਾਰ, ਮਨਦੀਪ ਕੌਰ, ਗ਼ੌਰੀ ਗਰਗ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਹਿਲ ਵਿਖੇ ਬਲਾਕ ਪ੍ਰਾਇਮਰੀ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ-ਸੈਂਟਰ ਛਾਪਾ ਨੇ ਜਿੱਤੀ ਓਵਰਆਲ ਟਰਾਫ਼ੀ ਅਗਲੀ ਖ਼ਬਰ ਸ੍ਰੀ ਦਸਮੇਸ਼ ਪਬਲਿਕ ਸਕੂਲ ਵਿਖੇ ਗ੍ਰੀਟਿੰਗ ਕਾਰਡ ਤੇ ਦੀਵੇ ਸਜਾਉਣ ਦੇ ਮੁਕਾਬਲੇ ਕਰਵਾਏ
Ad Position 24