08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-10-2025

ਹੰਡਿਆਇਆ ਇਲਾਕੇ 'ਚ ਬੰਦੀ ਛੋੜ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 22-10-2025
ਹੰਡਿਆਇਆ, 21 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਇਲਾਕੇ ਵਿਚ ਬੰਦੀ ਛੋੜ ਦਿਵਸ ਮਨਾਇਆ ਗਿਆ | ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਿਸ਼ਾਹੀ ਨੌਵੀਂ ਹੰਡਿਆਇਆ, ਗੁਰਦੁਆਰਾ ਅੜੀਸਰ ਸਾਹਿਬ ਪਿੰਡ ਕੋਠੇ ਚੂੰਘਾ, ਗੁਰਦੁਆਰਾ ਮੰਜੀ ਸਾਹਿਬ ਖੱੁਡੀ ਕਲਾਂ ਅਤੇ ਗੁਰਦੁਆਰਾ ਸਾਹਿਬ ਸ੍ਰੀ ਨਿਸ਼ਾਨ ਸਾਹਿਬ ਸ੍ਰੀ ਬੀਕਾ ਸੂਚ ਪੱਤੀ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਏ ਗਏ | ਹੰਡਿਆਇਆ ਵਿਖੇ ਅੰਤਰਿੰਗ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਛੇਵੇਂ ਪਾਤਿਸ਼ਾਹ ਨੇ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਕੈਦੀ ਰਾਜਿਆਂ ਨੂੰ ਰਿਹਾਅ ਕਰਵਾਇਆ ਅਤੇ ਇਸ ਦਿਨ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਿਖੇ ਪੱੁਜੇ ਸਨ | ਉਨ੍ਹਾਂ ਦੀ ਆਗਮਨ ਦੀ ਖ਼ੁਸ਼ੀ ਵਿਚ ਸਮਾਗਮ ਕਰਵਾਏ ਜਾਂਦੇ ਹਨ | ਗੁਰਦੁਆਰਾ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ ਨੇ ਕਿਹਾ ਕਿ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਮੱੁਖ ਪ੍ਰਚਾਰਕ ਡਿੰਪਲ ਸਿੰਘ ਸਮਾਉ, ਮੱੁਖ ਗ੍ਰੰਥੀ ਜਸਪਾਲ ਸਿੰਘ ਨੇ ਕਥਾ ਵਿਚਾਰਾਂ ਰਾਹੀਂ, ਢਾਡੀ ਬਲਦੇਵ ਸਿੰਘ ਲੌਂਗੋਵਾਲ ਦੇ ਜਥੇ ਨੇ ਢਾਡੀ ਵਾਰਾਂ ਅਤੇ ਲਾਭ ਸਿੰਘ ਝੰਮਟ ਸੰਗਰੂਰ ਦੇ ਕਵੀਸ਼ਰੀ ਜਥੇ ਨੇ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਉਕਤ ਅਸਥਾਨਾਂ 'ਤੇ ਬਾਬਾ ਬਾਬੂ ਸਿੰਘ ਕਾਰ ਸੇਵਾ ਵਾਲੇ, ਬਾਬਾ ਜਗਤ ਸਿੰਘ, ਮੱੁਖ ਗ੍ਰੰਥੀ ਗੁਰਨੈਬ ਸਿੰਘ ਪੱਖੋ, ਪ੍ਰਧਾਨ ਦਰਸ਼ਨ ਸਿੰਘ ਚੂੰਘ, ਨੰਬਰਦਾਰ ਭਰਪੂਰ ਸਿੰਘ ਚੂੰਘ, ਫ਼ੌਜਾ ਸਿੰਘ ਚੂੰਘ, ਜਸਵੀਰ ਸਿੰਘ ਚੂੰਘ, ਸਵਰਨਜੀਤ ਸਿੰਘ ਸੋਨੀ, ਮੱਖਣ ਸਿੰਘ ਮਹਿਰਮੀਆ, ਗ੍ਰੰਥੀ ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਸਾਬਕਾ ਚੀਫ਼ ਕੁਲਵਿੰਦਰ ਸਿੰਘ ਬਰਨਾਲਾ, ਮੈਨੇਜਰ ਬਹਾਦਰ ਸਿੰਘ, ਇੰਸਪੈਕਟਰ ਬੇਅੰਤ ਸਿੰਘ, ਬੇਅੰਤ ਸਿੰਘ ਧਾਲੀਵਾਲ, ਗੁਰਜੰਟ ਸਿੰਘ ਸੋਨਾ, ਹਰਦੇਵ ਸਿੰਘ ਬਦਰਾ, ਮਨਦੀਪ ਕੌਰ, ਗੁਰਪ੍ਰੀਤ ਕੌਰ, ਹਰਪਾਲ ਸਿੰਘ, ਅਮਰੀਕ ਸਿੰਘ, ਮਿੱਠੂ ਸਿੰਘ ਨੰਬਰਦਾਰ, ਬਲਦੇਵ ਸਿੰਘ ਔਲਖ, ਭਗਤ ਸਿੰਘ ਔਲਖ, ਸਰਪੰਚ ਜਗਸੀਰ ਸਿੰਘ, ਜਗਜੀਤ ਸਿੰਘ ਆਦਿ ਸਮੇਤ ਸੰਗਤਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਵ: ਸੁਖਵਿੰਦਰ ਸਿੰਘ ਕਲਕੱਤਾ ਦੀ ਤਸਵੀਰ ਪੰਚਾਇਤ ਘਰ ਸ਼ਹਿਣਾ ਵਿਚ ਲਗਾਈ ਅਗਲੀ ਖ਼ਬਰ ਪੁਲਿਸ ਨੇ 20 ਗੱਟੇ ਪਟਾਕੇ ਕੀਤੇ ਬਰਾਮਦ, ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
Ad Position 24