17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬਾਬਾ ਵਿਸ਼ਵਕਰਮਾ ਦਾ ਅਵਤਾਰ ਦਿਹਾੜਾ ਪਿੰਡ ਚੀਮਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Ad Position 21
No active advertisement
ਪਿੰਡ ਚੀਮਾ ਵਿਖੇ ਬਾਬਾ ਵਿਸ਼ਵਕਰਮਾ ਦੇ ਅਵਤਾਰ ਦਿਹਾੜੇ ਮੌਕੇ ਵਿਧਾਇਕ ਪੰਡੋਰੀ ਦਾ ਸਿਰੋਪਾਉ ਭੇਟ ਕਰ ਕੇ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ : ਸੋਨੀ ਚੀਮਾ <br/> 23-10-2025
ਟੱਲੇਵਾਲ, 22 ਅਕਤੂਬਰ (ਸੋਨੀ ਚੀਮਾ)-ਪਿੰਡ ਚੀਮਾ ਵਿਖੇ ਬਾਬਾ ਵਿਸ਼ਵਕਰਮਾ ਭਵਨ ਕਮੇਟੀ ਚੀਮਾ ਵਲੋਂ ਸਮੂਹ ਰਾਮਗੜ੍ਹੀਆ ਭਾਈਚਾਰੇ ਤੋਂ ਇਲਾਵਾ ਪਿੰਡ ਵਾਸੀਆਂ ਦੇ ਸਹਿਯੋਗ ਸਦਕਾ ਹਰ ਸਾਲ ਦੀ ਤਰ੍ਹਾਂ ਵਿਸ਼ਵਕਰਮਾ ਮੰਦਰ ਚੀਮਾ ਵਿਖੇ ਬਾਬਾ ਵਿਸ਼ਵਕਰਮਾ ਦਾ ਅਵਤਾਰ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਇਸ ਦੌਰਾਨ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਬਾਬਾ ਵਿਸ਼ਵਕਰਮਾ ਦੇ ਦਿਖਾਏ ਰਾਹ 'ਤੇ ਚੱਲਦੇ ਹੋਏ ਵਿਸ਼ਵਕਰਮਾ ਭਾਈਚਾਰੇ ਨੇ ਸੱਚੀ-ਸੁੱਚੀ ਕਿਰਤ ਕਰਦਿਆਂ ਭਾਰਤ ਤੇ ਪੰਜਾਬ ਸਮੇਤ ਵਿਸ਼ਵ ਦੇ ਵੱਖ-ਵੱਖ ਖੇਤਰਾਂ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾਇਆ ਹੈ | ਉਨ੍ਹਾਂ ਕਿਹਾ ਕਿ ਸਾਰੀ ਦੁਨੀਆ ਬਾਬਾ ਵਿਸ਼ਵਕਰਮਾ ਨੂੰ ਆਪਣਾ ਇਸ਼ਟ ਮੰਨਦੀ ਹੈ | ਇਸ ਦਿਨ ਸਾਰੇ ਅÏਜ਼ਾਰਾਂ ਨੂੰ ਦੁੱਧ ਨਾਲ ਇਸ਼ਨਾਨ ਕਰਵਾ ਕੇ ਉਨ੍ਹਾਂ ਦੀ ਪੂਜਾ ਕੀਤੀ ਜਾਂਦੀ ਹੈ ਅਤੇ ਜਗਤ ਗੁਰੂ ਤੋਂ ਨਵੇਂ ਯੁੱਗ ਦੇ ਹਿਸਾਬ ਨਾਲ ਚੱਲਣ ਦੀ ਸ਼ਕਤੀ ਅਤੇ ਕਾਮਯਾਬੀ ਦੀਆਂ ਮੰਜ਼ਿਲਾਂ ਛੂਹਣ ਦੀਆਂ ਅਸੀਸਾਂ ਮੰਗੀਆਂ ਜਾਂਦੀਆਂ ਹਨ | ਉਨ੍ਹਾਂ ਸਮੂਹ ਭਾਈਚਾਰੇ ਨੂੰ ਵਧਾਈ ਵੀ ਦਿੱਤੀ ਅਤੇ ਵਿਸ਼ਵਕਰਮਾ ਭਵਨ ਕਮੇਟੀ ਦੇ ਪ੍ਰਧਾਨ ਸੇਰ ਸਿੰਘ, ਗੁਰਮੇਲ ਸਿੰਘ ਮੀਤ ਪ੍ਰਧਾਨ, ਸੈਕਟਰੀ ਹਰਬੰਸ ਸਿੰਘ, ਖ਼ਜ਼ਾਨਚੀ ਹਰਜਿੰਦਰ ਸਿੰਘ ਬੱਗਾ, ਜਸਵੰਤ ਸਿੰਘ ਕਾਲਾ ਸਮਾਜ ਸੇਵੀ, ਮੰਦਰ ਸਿੰਘ, ਤਰਸੇਮ ਸਿੰਘ, ਪਾਲਾ ਸਿੰਘ, ਗੁਰਜੰਟ ਸਿੰਘ, ਬਲੌਰ ਸਿੰਘ, ਦਰਸ਼ਨ ਸਿੰਘ, ਜੱਸਾ ਸਿੰਘ ਆਦਿ ਨੇ ਵਿਧਾਇਕ ਪੰਡੋਰੀ ਦਾ ਸਿਰੋਪਾਉ ਪਾ ਕੇ ਸਨਮਾਨ ਕੀਤਾ | ਇਸ ਮੌਕੇ ਭਾਈ ਰਾਜਵਿੰਦਰ ਸਿੰਘ ਮੱਲੀ ਦੇ ਕਵੀਸ਼ਰੀ ਜਥੇ ਨੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਬਾਬਾ ਗੋਰਾ ਸਿੰਘ ਪੱਖੋੋਕੇ ਵਲੋਂ ਕਵਿਤਾ ਸੁਣਾਈ ਗਈ | ਇਸ ਮੌਕੇ ਬਾਬਾ ਬਿਕਰਮਜੀਤ ਸਿੰਘ ਡੇਰਾ ਗੁਲਾਬ ਸਿੰਘ, ਬਲਜਿੰਦਰ ਸਿੰਘ ਚੌਂਕੀ ਇੰਚਾਰਜ ਪੱਖੋ ਕੈਂਚੀਆਂ, ਅਵਤਾਰ ਸਿੰਘ ਕਾਲਾ ਭੰਗੂ ਡੇਰਾ ਬਾਬਾ ਗੁਲਾਬ ਸਿੰਘ, ਸੂਬੇਦਾਰ ਰਾਮ ਸਿੰਘ, ਸਰਪੰਚ ਮਲੂਕ ਸਿੰਘ ਚੀਮਾ, ਸੁਖਜਿੰਦਰ ਸਿੰਘ ਪੰਚ, ਗੁਰਮੇਲ ਸਿੰਘ ਪੰਚ, ਬੰਤ ਸਿੰਘ ਪੰਚ, ਯੂਸਫ਼ ਖ਼ਾਨ ਪੰਚ, ਰਮਨਾ ਸਿੰਘ ਪੰਚ, ਜਸਵੀਰ ਸਿੰਘ ਗੱਗੀ ਪਚ, ਮਿੰਟੂ ਸਿੰਘ ਪੰਚ, ਸੁਖਦੇਵ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਪਰਮਿੰਦਰ ਸਿੰਘ ਭੰਗੂ, ਜਸਵੀਰ ਸਿੰਘ ਮਾਹੀ, ਜਰਨੈਲ ਸਿੰਘ ਗਾਗਾ, ਭੀਮ ਸੈਨ ਡੇਅਰੀ ਵਾਲੇ, ਭੁਪਿੰਦਰ ਸਿੰਘ ਮਣਕੂ ਸਾਬਕਾ ਸਰਪੰਚ, ਸੁਖਦੇਵ ਸਿੰਘ ਮਣਕੂ, ਨਛੱਤਰ ਸਿੰਘ ਮਣਕੂ, ਦਰਬਾਰਾ ਸਿੰਘ ਮਣਕੂ, ਪਵਨ ਕੁਮਾਰ ਡੇਅਰੀ ਵਾਲੇ, ਸੁਖਵੀਰ ਸਿੰਘ, ਡਾ. ਬੱਬੂ ਵੜੈਚ, ਰਣਜੀਤ ਸਿੰਘ ਜੀਤਾ, ਦਲੀਪ ਸਿੰਘ, ਬਸੰਤ ਸਿੰਘ, ਡਾ: ਬਲਸੇਰ ਸਿੰਘ, ਜੱਗਾ ਸਿੰਘ ਛੀਨੀਵਾਲ, ਜੱਗਾ ਸਿੰਘ ਚੀਮਾ, ਜਗਦੇਵ ਸਿੰਘ ਸਿੱਖ, ਠਾਕੂਰ ਸਿੰਘ, ਗੁਰਮੀਤ ਸਿੰਘ ਨੰਬਰਦਾਰ, ਅਵਤਾਰ ਸਿੰਘ ਚੀਮਾ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਤੇ ਰਾਮਗੜ੍ਹੀਆ ਭਾਈਚਾਰੇ ਦੇ ਆਗੂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਪਣੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਿਆ ਜਾਵੇ, ਚੜ੍ਹਦੀਕਲਾ ਹੋਵੇਗੀ-ਜਥੇਦਾਰ ਧਨੌਲਾ ਅਗਲੀ ਖ਼ਬਰ 5 ਸਾਲ ਦੇ ਬੱਚੇ ਨੂੰ ਅਗਵਾ ਕਰ ਕੇ ਕੀਤੀ ਹੱਤਿਆ
Ad Position 24