17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਦਵਾਈ ਦੀ ਡਬਲ ਡੋਜ਼ ਲੈਣ ਨਾਲ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 23-10-2025
ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ)-ਤਪਾ ਦੀ ਖੱਟਰ ਪੱਤੀ ਦੇ ਇਕ ਬਾਸ਼ਿੰਦੇ ਦੀ ਭੁਲੇਖੇ ਨਾਲ ਦਵਾਈ ਦੀ ਡਬਲ ਡੋਜ਼ ਲੈਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਸਿਟੀ ਇੰਚਾਰਜ ਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਸ ਮਿ੍ਤਕ ਹਰਦੇਵ ਸਿੰਘ ਦੇ ਪੁੱਤਰ ਗੁਰਪ੍ਰੀਤ ਸਿੰਘ ਨੇ ਬਿਆਨ ਦਰਜ ਕਰਵਾਏ ਹਨ ਕਿ ਮੇਰੇ ਪਿਤਾ ਦੀ ਲੰਬੇ ਸਮੇਂ ਤੋਂ ਬਿਮਾਰ ਰਹਿਣ ਕਾਰਨ ਦਵਾਈ ਚੱਲ ਰਹੀ ਸੀ, ਬੀਤੇ ਦਿਨੀਂ ਦਵਾਈ ਦੀ ਡਬਲ ਡੋਜ਼ ਲੈਣ ਨਾਲ ਅਚਾਨਕ ਤਬੀਅਤ ਵਿਗੜ ਗਈ | ਜਿਸ ਨੂੰ ਉਨ੍ਹਾਂ ਤੁਰੰਤ ਸਿਵਲ ਹਸਪਤਾਲ ਤਪਾ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਉਸ ਦਾ ਚੈੱਕਅਪ ਕਰਨ ਉਪਰੰਤ ਉਸ ਨੂੰ ਬਠਿੰਡਾ ਰੈਫ਼ਰ ਕਰ ਦਿੱਤਾ, ਜਿੱਥੇ ਉਸ ਦੀ ਮੌਤ ਹੋ ਗਈ | ਹਸਪਤਾਲ ਤੋਂ ਮਿਲੇ ਰੁਕੇ 'ਤੇ ਪੁਲਿਸ ਨੇ ਮਿ੍ਤਕ ਦੇ ਬੇਟੇ ਗੁਰਪ੍ਰੀਤ ਸਿੰਘ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟ ਮਾਰਟਮ ਲਈ ਭੇਜ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਸੜਕਾਂ 'ਤੇ ਉੱਚੇ-ਨੀਵੇਂ ਸੀਵਰੇਜ ਮੇਨਹੋਲ ਸ਼ਹਿਰ ਵਾਸੀਆਂ ਲਈ ਬਣੇ ਦੁਬਿਧਾ, ਵਾਹਨਾਂ ਦਾ ਲੰਘਣਾ ਹੋਇਆ ਮੁਸ਼ਕਿਲ ਅਗਲੀ ਖ਼ਬਰ ਸਿੱਖ ਸੇਵਾ ਸੁਸਾਇਟੀ ਪੰਜਾਬ ਨੇ ਦੀਵਾਲੀ ਮੌਕੇ ਲੋੜਵੰਦਾਂ ਨੂੰ ਸਾਮਾਨ ਤੇ ਮਠਿਆਈ ਵੰਡੀ
Ad Position 24