17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਦੀਵਾਲੀ ਦੀ ਰਾਤ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਮੌਤ, ਦੋ ਨੌਜਵਾਨ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 23-10-2025
ਤਪਾ ਮੰਡੀ, 22 ਅਕਤੂਬਰ (ਪ੍ਰਵੀਨ ਗਰਗ)-ਦੀਵਾਲੀ ਦੀ ਰਾਤ ਜਿੱਥੇ ਲੋਕ ਖ਼ੁਸ਼ੀਆਂ ਮਨਾ ਰਹੇ ਸਨ ਉੱਥੇ ਦੂਜੇ ਪਾਸੇ ਤਪਾ ਦੇ ਸ਼ਾਂਤੀ ਨਾਲ ਨਜ਼ਦੀਕ ਵਾਪਰੇ ਇਕ ਸੜਕੀ ਹਾਦਸੇ 'ਚ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਅਤੇ ਦੋ ਜਣਿਆਂ ਦੇ ਗੰਭੀਰ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਹੈ | ਜਿਸ ਨੇ ਪਰਿਵਾਰਾਂ ਦੀਆਂ ਖ਼ੁਸ਼ੀਆਂ ਨੂੰ ਸ਼ੋਕ 'ਚ ਬਦਲ ਕੇ ਰੱਖ ਦਿੱਤਾ | ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਪੁੱਤਰ ਰੂਪ ਸਿੰਘ ਵਾਸੀ ਬਾਜ਼ੀਗਰ ਬਸਤੀ ਆਪਣੇ ਦੋਸਤਾਂ ਰਾਹੁਲ ਸਿੰਘ ਪੁੱਤਰ ਮੇਲਾ ਸਿੰਘ ਅਤੇ ਰਾਜੂ ਸਿੰਘ ਪੁੱਤਰ ਨਾਇਬ ਸਿੰਘ ਵਾਸੀਆਨ ਤਪਾ ਮੋਟਰਸਾਈਕਲ 'ਤੇ ਸਵਾਰ ਹੋ ਕੇ ਰਾਤ ਘਰ ਤੋਂ ਬਾਜ਼ਾਰ ਸਮਾਨ ਖ਼ਰੀਦਣ ਲਈ ਜਾ ਰਹੇ ਸੀ, ਜਦ ਸ਼ਾਂਤੀ ਹਾਲ ਨਜ਼ਦੀਕ ਪੁੱਜੇ ਤਾਂ ਅੱਗੇ ਜਾ ਰਹੀ ਪਿਕਅਪ ਗੱਡੀ ਨੇ ਇਕਦਮ ਬਰੇਕਾਂ ਮਾਰੀਆਂ ਤਾਂ ਪਿੱਛੇ ਆ ਰਹੇ ਮੋਟਰਸਾਈਕਲ 'ਤੇ ਸਵਾਰ ਨੌਜਵਾਨ ਗੱਡੀ ਦੇ ਪਿਛਲੇ ਪਾਸੇ ਟਕਰਾ ਗਏ ਅਤੇ ਸੜਕ 'ਤੇ ਡਿਗ ਕੇ ਗੰਭੀਰ ਜ਼ਖ਼ਮੀ ਹੋ ਗਏ | ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਮਿੰਨੀ ਸਹਾਰਾ ਕਲੱਬ ਨੂੰ ਦਿੱਤੀ | ਸੂਚਨਾ ਮਿਲਦੇ ਹੀ ਕਲੱਬ ਦੇ ਮੈਂਬਰ ਮੌਕੇ 'ਤੇ ਪੁੱਜੇ ਜਿਨ੍ਹਾਂ ਜ਼ਖ਼ਮੀਆਂ ਨੂੰ ਚੁੱਕ ਕੇ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ, ਜਿੱਥੇ ਡਾਕਟਰਾਂ ਨੇ ਚੈੱਕਅਪ ਕਰਨ ਉਪਰੰਤ ਕੁਲਦੀਪ ਸਿੰਘ ਨੂੰ ਮਿ੍ਤਕ ਐਲਾਨ ਦਿੱਤਾ, ਜੋ ਚੰਡੀਗੜ੍ਹ ਵਿਖੇ ਚੌਗਾਠਾਂ ਦਾ ਕੰਮ ਕਰਦਾ ਸੀ, ਦੀਵਾਲੀ ਮਨਾਉਣ ਲਈ ਆਇਆ ਹੋਇਆ ਸੀ ਅਤੇ ਇਸ ਦੇ ਸਾਥੀ ਰਾਜੂ ਸਿੰਘ ਅਤੇ ਰਾਹੁਲ ਸਿੰਘ ਦੀ ਗੰਭੀਰ ਹਾਲਤ ਦੇਖਦਿਆਂ ਬਾਹਰਲੇ ਹਸਪਤਾਲਾਂ 'ਚ ਰੈਫ਼ਰ ਕਰ ਦਿੱਤਾ | ਘਟਨਾ ਦਾ ਪਤਾ ਲੱਗਦੇ ਹੀ ਚੌਂਕੀ ਇੰਚਾਰਜ ਕਰਮਜੀਤ ਸਿੰਘ, ਥਾਣੇਦਾਰ ਸਤਿਗੁਰ ਸਿੰਘ ਦੀ ਅਗਵਾਈ 'ਚ ਪੁੱਜੀ ਪੁਲਿਸ ਪਾਰਟੀ ਨੇ ਘਟਨਾ ਥਾਂ 'ਤੇ ਪਹੁੰਚ ਕੇ ਸੀ.ਸੀ.ਟੀ.ਵੀ. ਕੈਮਰੇ ਖੰਘਾਲਨ 'ਤੇ ਪਤਾ ਲੱਗਾ ਕਿ ਪਿਕਅਪ ਗੱਡੀ ਨੇ ਇਕਦਮ ਬਰੇਕਾਂ ਲਾਉਣ ਨਾਲ ਇਹ ਹਾਦਸਾ ਵਾਪਰਿਆ ਹੈ | ਪੁਲਿਸ ਨੇ ਮਿ੍ਤਕ ਦੇ ਪਿਤਾ ਰੂਪ ਸਿੰਘ ਪੁੱਤਰ ਗੁਰਦੇਵ ਸਿੰਘ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਕੇ ਲਾਸ਼ ਨੂੰ ਪੋਸਟ ਮਾਰਟਮ ਲਈ ਮੌਰਚਰੀ ਰੂਮ ਬਰਨਾਲਾ ਭੇਜ ਦਿੱਤਾ | ਉੱਧਰ ਦੂਜੇ ਪਾਸੇ ਮੌਕੇ 'ਤੇ ਇਕੱਠੇ ਹੋਏ ਲੋਕਾਂ ਨੇ ਨਗਰ ਕੌਂਸਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕਰਦਿਆਂ ਕਿਹਾ ਕਿ ਸ਼ਾਂਤੀ ਹਾਲ ਦੇ ਸਾਹਮਣੇ ਲੱਗ ਰਹੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਇਆ ਜਾਵੇ | ਜਿਨ੍ਹਾਂ ਕਾਰਨ ਰੋਜ਼ਾਨਾ ਹੀ ਹਾਦਸੇ ਵਾਪਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਸ਼ਹਿਣਾ ਵਿਖੇ ਘਟੀਆ ਕੁਆਲਿਟੀ ਦੀ ਮਠਿਆਈ ਦੇਣ 'ਤੇ ਬੀਕਾਨੇਰ ਮਿਸ਼ਠਾਨ ਭੰਡਾਰ ਅੱਗੇ ਧਰਨਾ ਅਗਲੀ ਖ਼ਬਰ ਸੜਕਾਂ 'ਤੇ ਉੱਚੇ-ਨੀਵੇਂ ਸੀਵਰੇਜ ਮੇਨਹੋਲ ਸ਼ਹਿਰ ਵਾਸੀਆਂ ਲਈ ਬਣੇ ਦੁਬਿਧਾ, ਵਾਹਨਾਂ ਦਾ ਲੰਘਣਾ ਹੋਇਆ ਮੁਸ਼ਕਿਲ
Ad Position 24