17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਬੇਸਹਾਰਾ ਪਸ਼ੂ ਨਾਲ ਮੋਟਰਸਾਈਕਲ ਟਕਰਾਉਣ ਕਾਰਨ ਜ਼ਖ਼ਮੀ ਹੋਏ ਵਿਅਕਤੀ ਦੀ ਹੋਈ ਮੌਤ

Ad Position 21
No active advertisement
ਅਜੀਤ ਡੈਸਕ 23-10-2025
ਮਹਿਲ ਕਲਾਂ, 22 ਅਕਤੂਬਰ (ਤਰਸੇਮ ਸਿੰਘ ਗਹਿਲ)-ਕਸਬਾ ਮਹਿਲ ਕਲਾਂ ਦੇ ਨੇੜਲੇ ਪਿੰਡ ਰੌਸ਼ਨ ਖੇੜਾ ਵਿਖੇ ਇਕ ਵਿਅਕਤੀ ਦਾ ਮੋਟਰਸਾਈਕਲ ਬੇਸਹਾਰਾ ਪਸ਼ੂ ਨਾਲ ਟਕਰਾਉਣ 'ਤੇ ਗੰਭੀਰ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਦੀ ਹਸਪਤਾਲ ਵਿਚ ਜੇਰੇ ਇਲਾਜ ਮੌਤ ਹੋਣ ਦਾ ਪਤਾ ਲੱਗਿਆ ਹੈ | ਮਿ੍ਤਕ ਵਿਅਕਤੀ ਦੀ ਪਹਿਚਾਣ ਚਮਕੌਰ ਸਿੰਘ 60 ਪੁੱਤਰ ਮੁਖ਼ਤਿਆਰ ਸਿੰਘ ਵਾਸੀ ਧਨੇਰ ਜ਼ਿਲ੍ਹਾ ਬਰਨਾਲਾ ਵਜੋਂ ਹੋਈ ਅਤੇ ਮਿ੍ਤਕ ਵਿਅਕਤੀ ਦਲਿਤ ਪਰਿਵਾਰ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ | ਇਸ ਸਮੇਂ ਪਿੰਡ ਧਨੇਰ ਦੇ ਸਾਬਕਾ ਸਰਪੰਚ ਵੀਰਪਾਲ ਕੌਰ ਤੇ ਮਿ੍ਤਕ ਦੀ ਪਤਨੀ ਪਰਮਜੀਤ ਕੌਰ ਨੇ ਦੱਸਿਆ ਕਿ ਚਮਕੌਰ ਸਿੰਘ ਪਿੰਡ ਸਹੌਰ ਵਿਖੇ ਕੰਬਾਈਨ ਡਰਾਈਵਰ ਦੀ ਨੌਕਰੀ ਕਰਦਾ ਸੀ, ਆਪਣੇ ਕੰਮ ਪਿੰਡ ਸਹੌਰ ਤੋਂ ਘਰ ਪਰਤਦੇ ਸਮੇਂ ਉਸ ਦਾ ਮੋਟਰਸਾਈਕਲ ਪਿੰਡ ਰੌਸ਼ਨ ਖੇੜਾ ਵਿਚ ਪਸ਼ੂਆਂ ਨਾਲ ਹਾਦਸਾ ਗ੍ਰਸਤ ਹੋ ਗਿਆ ਤੇ ਗੰਭੀਰ ਜ਼ਖ਼ਮੀ ਹੋ ਗਿਆ | ਚਮਕੌਰ ਸਿੰਘ ਦੇ ਗੰਭੀਰ ਸੱਟਾਂ ਲੱਗਣ ਕਰ ਕੇ ਉਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾ ਦਿੱਤਾ ਸੀ, ਜਿੱਥੋਂ ਉਸ ਨੂੰ ਫ਼ਰੀਦਕੋਟ ਤੇ ਫਿਰ ਬਠਿੰਡਾ ਦੇ ਸਰਕਾਰੀ ਹਸਪਤਾਲ ਲਈ ਰੈਫ਼ਰ ਕਰ ਦਿੱਤਾ ਗਿਆ, ਸਰਕਾਰੀ ਹਸਪਤਾਲ ਬਠਿੰਡਾ ਵਿਖੇ ਜੇਰੇ ਇਲਾਜ ਚਮਕੌਰ ਸਿੰਘ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ | ਇਸ ਮੌਕੇ ਸਾਬਕਾ ਸਰਪੰਚ ਵੀਰਪਾਲ ਕੌਰ ਤੇ ਪਿੰਡ ਦੇ ਮੁਹਤਬਰ ਵਿਅਕਤੀਆਂ ਨੇ ਦੱਸਿਆ ਕਿ ਚਮਕੌਰ ਸਿੰਘ ਦਲਿਤ ਪਰਿਵਾਰ ਨਾਲ ਸੰਬੰਧਿਤ ਹੋਣ ਕਰ ਕੇ ਆਪਣਾ ਗੁਜ਼ਾਰਾ ਬੜੀ ਮੁਸ਼ਕਿਲ ਨਾਲ ਚਲਾ ਰਿਹਾ ਸੀ, ਹੁਣ ਮਿ੍ਤਕ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਾਨ ਪਰਿਵਾਰ ਨੂੰ ਸਦਮਾ, ਗੁਰਮੀਤ ਸਿੰਘ ਮਾਨ ਦਾ ਦਿਹਾਂਤ <br/>
Ad Position 24