17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਰਾਜ ਸਭਾ ਮੈਂਬਰ ਪਦਮਸ਼੍ਰੀ ਰਾਜੇਂਦਰ ਗੁਪਤਾ ਨੇ ਆਪਣੇ ਜੱਦੀ ਪਿੰਡ ਨਸੀਬਪੁਰਾ ਦਾ ਦੌਰਾ ਕੀਤਾ-ਮੰਦਰ ਵਿਚ ਮੱਥਾ ਟੇਕਿਆ ਅਤੇ ਪਿੰਡ ਦੇ ਵਿਕਾਸ ਦਾ ਪ੍ਰਣ ਲਿਆ <br/>

Ad Position 21
No active advertisement
ਰਾਜ ਸਭਾ ਮੈਂਬਰ ਪਦਮਸ਼੍ਰੀ ਰਾਜੇਂਦਰ ਗੁਪਤਾ ਆਪਣੀ ਪਤਨੀ ਮਧੂ ਗੁਪਤਾ ਨਾਲ ਨਸੀਬਪੁਰਾ ਪਿੰਡ ਦੇ ਮੰਦਰ ਵਿਚ ਮੱਥਾ ਟੇਕਦੇ ਹੋਏ | (ਸੱਜੇ) ਰਾਜ ਸਭਾ ਮੈਂਬਰ ਪਦਮਸ਼੍ਰੀ ਰਾਜੇਂਦਰ ਗੁਪਤਾ ਦਾ ਸਨਮਾਨ ਕਰਦੇ ਹੋਏ ਪਿੰਡ ਨਸੀਬਪੁਰਾ ਦੇ ਵਾਸੀ ਅਤੇ ਮੰਦਰ ਕਮੇਟੀ | ਅਜੀਤ ਤਸਵੀਰਾਂ <br/> 23-10-2025
ਬਠਿੰਡਾ, 22 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਟਰਾਈਡੈਂਟ ਗਰੁੱਪ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਪਦਮਸ਼੍ਰੀ ਰਾਜੇਂਦਰ ਗੁਪਤਾ ਅੱਜ ਆਪਣੇ ਜੱਦੀ ਪਿੰਡ ਨਸੀਬਪੁਰਾ (ਜ਼ਿਲ੍ਹਾ ਬਠਿੰਡਾ) ਪਹੁੰਚੇ | ਆਪਣੀ ਪਤਨੀ ਸ਼੍ਰੀਮਤੀ ਮਧੂ ਗੁਪਤਾ ਦੇ ਨਾਲ ਉਨ੍ਹਾਂ ਨੇ ਪਹਿਲਾਂ ਪਿੰਡ ਦੇ ਮੰਦਰ ਵਿਚ ਮੱਥਾ ਟੇਕਿਆ ਅਤੇ ਪਿੰਡ ਵਾਸੀਆਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਪਿੰਡ ਦੇ ਸਰਪੰਚ ਮਨਪ੍ਰੀਤ ਸਿੰਘ, ਪੰਚਾਇਤ ਮੈਂਬਰ ਮੋਦਨ ਸਿੰਘ, ਭੋਲਾ ਸਿੰਘ, ਗੁਰਦੀਪ ਸਿੰਘ, ਗੁਰਦੀਪ ਚਾਹਲ, ਵਿੱਕੀ ਪੰਚ, ਬਿੰਦਰ ਸਿੰਘ ਨੰਬਰਦਾਰ, ਮਹੰਤ ਨਿਰਮਲ ਸਿੰਘ, ਪ੍ਰਧਾਨ ਗੁਰਚਰਨ ਸਿੰਘ ਸਾਹਿਲ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ, ਨੇ ਉਨ੍ਹਾਂ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ ਅਤੇ ਰਾਜ ਸਭਾ ਮੈਂਬਰ ਵਜੋਂ ਨਾਮਜ਼ਦ ਹੋਣ 'ਤੇ ਦਿਲੋਂ ਵਧਾਈ ਦਿੱਤੀ | ਇਸ ਮੌਕੇ ਪਿੰਡ ਦੀ ਪੰਚਾਇਤ ਨੇ ਉਨ੍ਹਾਂ ਅੱਗੇ ਪਿੰਡ ਦੇ ਵਿਕਾਸ ਨਾਲ ਸਬੰਧਤ ਕਈ ਮੰਗਾਂ ਰੱਖੀਆਂ, ਜਿਨ੍ਹਾਂ ਵਿਚ ਸੜਕਾਂ ਨੂੰ ਚੌੜਾ ਕਰਨਾ, ਸਕੂਲ ਨੂੰ ਅਪਗ੍ਰੇਡ ਕਰਨਾ ਅਤੇ ਪਿੰਡ ਵਿਚ ਇਕ ਮਿੰਨੀ ਹਸਪਤਾਲ ਦੀ ਉਸਾਰੀ ਸ਼ਾਮਲ ਸੀ | ਪਿੰਡ ਵਾਸੀਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ, ਪਦਮਸ਼੍ਰੀ ਰਾਜੇਂਦਰ ਗੁਪਤਾ ਨੇ ਪਿੰਡ ਨੂੰ ਤੁਰੰਤ 10 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਅਤੇ ਉਨ੍ਹਾਂ ਨੂੰ ਹੋਰ ਸਾਰੀਆਂ ਮੰਗਾਂ ਜਲਦੀ ਹੀ ਪੂਰੀਆਂ ਕਰਨ ਦਾ ਭਰੋਸਾ ਦਿੱਤਾ | ਉਨ੍ਹਾਂ ਕਿਹਾ ਕਿ ਇਹ ਪਿੰਡ ਉਨ੍ਹਾਂ ਦੀ ਕਰਮਭੂਮੀ ਹੈ ਅਤੇ ਇਸ ਦੀ ਸੇਵਾ ਕਰਨਾ ਉਨ੍ਹਾਂ ਦਾ ਫਰਜ਼ ਹੈ | ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਨਸੀਬਪੁਰਾ ਨੂੰ ਇਕ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇ, ਜਿੱਥੇ ਸਿੱਖਿਆ, ਸਿਹਤ ਅਤੇ ਬੁਨਿਆਦੀ ਸਹੂਲਤਾਂ ਹਰ ਕਿਸੇ ਲਈ ਉਪਲੱਬਧ ਹੋਣ | ਸ਼੍ਰੀਮਤੀ ਮਧੂ ਗੁਪਤਾ ਨੇ ਪੇਂਡੂ ਅÏਰਤਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਵੈ-ਨਿਰਭਰ ਬਣਨ ਲਈ ਪ੍ਰੇਰਿਤ ਕੀਤਾ | ਪਿੰਡ ਵਾਸੀਆਂ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਪਿੰਡ ਦਾ ਪੁੱਤਰ ਅੱਜ ਰਾਜ ਸਭਾ ਵਿਚ ਪਹੁੰਚਿਆ ਹੈ ਅਤੇ ਫਿਰ ਵੀ ਆਪਣੀਆਂ ਜੜ੍ਹਾਂ ਨਾਲ ਜੁੜਿਆ ਹੋਇਆ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਵੈਦ ਮੰਡਲ ਵਲੋਂ ਸ੍ਰੀ ਧੰਨਵੰਤਰੀ ਭਗਵਾਨ ਦੀ ਜੈਅੰਤੀ ਮਨਾਈ ਅਗਲੀ ਖ਼ਬਰ ਗੁਰਦੁਆਰਾ ਸਾਹਿਬ ਮਹਿਲ ਕਲਾਂ ਵਿਖੇ ਬਾਬਾ ਵਿਸ਼ਵਕਰਮਾ ਅਤੇ ਕਿਰਤੀ ਭਾਈ ਲਾਲੋ ਦੀ ਯਾਦ 'ਚ ਸਮਾਗਮ ਕਰਵਾਇਆ <br/>
Ad Position 24