17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2025

ਭਾਰਤੀ ਕਿਸਾਨ ਯੂਨੀਅਨ (ਫ਼ਤਿਹ) ਦੀ ਮੀਟਿੰਗ 'ਚ ਵੱਖ-ਵੱਖ ਆਗੂਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 23-10-2025
ਮਹਿਲ ਕਲਾਂ, 22 ਅਕਤੂਬਰ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ (ਫ਼ਤਿਹ) ਦੀ ਅਹਿਮ ਮੀਟਿੰਗ ਮਹਿਲ ਕਲਾਂ ਵਿਖੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਖੁਰਮੀ ਦੀ ਅਗਵਾਈ ਹੇਠ ਹੋਈ | ਇਸ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਪ੍ਰਭਜੋਤ ਸਿੰਘ ਮਾਨਸ਼ਾਹੀਆ ਅਤੇ ਸੀਨੀਅਰ ਆਗੂ ਮੇਜਰ ਸਿੰਘ ਨੇ ਜਥੇਬੰਦੀ ਵਿਚ ਸ਼ਾਮਲ ਹੋਏ ਨਵੇਂ ਵਰਕਰਾਂ ਨੂੰ ਸ਼ਾਮਲ ਕਰਦਿਆਂ ਜਥੇਬੰਦੀ ਦੇ ਝੰਡੇ, ਬੈਜ ਭੇਟ ਕਰ ਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ (ਫ਼ਤਿਹ) ਦੇ ਕੌਮੀ ਪ੍ਰਧਾਨ ਰਣਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਸੂਬੇ ਅੰਦਰ ਕਿਸਾਨ ਆਗੂਆਂ ਨਾਲ ਸਲਾਹ ਮਸ਼ਵਰਾ ਕਰ ਕੇ ਨਵੀ ਭਰਤੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਕਿਸਾਨਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਦੀ ਲੜਾਈ ਲੜ ਰਹੀ ਹੈ, ਖ਼ਾਸਕਰ ਪੰਥ ਦੀ ਮੰਗ 'ਤੇ ਲਗਾਤਾਰ ਹੋ ਰਹੀਆਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਦੇ ਵਿਰੋਧ ਵਿਚ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕਰਦੀ ਆ ਰਹੀ | ਇਸ ਦੇ ਸਬੰਧ ਵਿਚ ਸ਼ਹਿਰ ਸਮਾਣਾ ਵਿਖੇ ਪੱਕਾ ਮੋਰਚਾ ਇਕ ਸਾਲ ਤੋਂ ਚੱਲ ਰਿਹਾ ਹੈ | ਸਾਨੂੰ ਉਮੀਦ ਹੈ ਕਿ ਆੳਾੁਦੇ ਦਿਨਾਂ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੇਅਦਬੀਆਂ ਖ਼ਿਲਾਫ਼ ਸਖ਼ਤ ਕਾਨੂੰਨ ਬਣਾਉਣਗੇ ਤਾਂ ਜੋ ਬੇਖ਼ੌਫ ਹੋ ਕੇ ਧਾਰਮਿਕ ਗ੍ਰੰਥਾਂ ਜਾਂ ਧਾਰਮਿਕ ਚਿੰਨ੍ਹਾਂ ਦੀ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਸਖ਼ਤ ਸਜਾ ਮਿਲੇ | ਉਨ੍ਹਾਂ ਕਿਹਾ ਕਿ ਅੱਜ ਹਰ ਵਰਗ ਨੂੰ ਆਪਣੇ ਹੱਕ ਲੈਣ ਲਈ ਸੜਕਾਂ 'ਤੇ ਆਉਣਾ ਪੈ ਰਿਹਾ ਹੈ, ਤੇ ਹੱਕਾਂ ਲਈ ਪੰਜਾਬ ਦੇ ਲੋਕਾਂ ਦੀ ਜੰਗ ਹਮੇਸ਼ਾ ਜਾਰੀ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੇ ਸਾਰੇ ਸਰਕਲਾਂ 'ਚ ਜਥੇਬੰਦੀ ਨਾਲ ਲੋਕ ਜੁੜ ਰਹੇ ਹਨ, ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ | ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਆਪਣੇ ਫ਼ਰਜ਼ਾਂ ਪ੍ਰਤੀ ਸੁਚੇਤ ਹੋਣ ਅਤੇ ਵੱਧ ਤੋਂ ਵੱਧ ਭਾਰਤੀ ਕਿਸਾਨ ਯੂਨੀਅਨ (ਫ਼ਤਿਹ) ਦਾ ਹਿੱਸਾ ਬਣਨ | ਇਸ ਮੌਕੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਖੁਰਮੀ, ਪਿ੍ੰਸ ਮੰਡੇਰ ਚੰਨਣਵਾਲ, ਗੁਰਵਿੰਦਰ ਸਿੰਘ ਧਨੇਰ, ਪਵਨ ਕੁਮਾਰ, ਲਛਮਣ ਸਿੰਘ ਵਜੀਦਕੇ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੀਵਾਲੀ ਦੀ ਰਾਤ ਮੋਟਰਸਾਈਕਲਾਂ ਦੀ ਵਰਕਸ਼ਾਪ ਨੂੰ ਲੱਗੀ ਅੱਗ, ਲੱਖਾਂ ਦਾ ਨੁਕਸਾਨ <br/> ਅਗਲੀ ਖ਼ਬਰ ਜ਼ਿਲ੍ਹਾ ਵੈਦ ਮੰਡਲ ਵਲੋਂ ਸ੍ਰੀ ਧੰਨਵੰਤਰੀ ਭਗਵਾਨ ਦੀ ਜੈਅੰਤੀ ਮਨਾਈ
Ad Position 24