10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਟਰਾਈਡੈਂਟ ਗਰੁੱਪ ਵਲੋਂ ਲਗਾਏ ਗਏ ਮੁਫ਼ਤ ਮੈਗਾ ਮੈਡੀਕਲ ਕੈਂਪ ਦਾ ਦੂਜਾ ਪੜਾਅ ਅੱਜ ਤੋਂ-ਡਾ. ਐਲਨ ਜੋਜ਼ਫ਼

Ad Position 21
No active advertisement
ਟਰਾਈਡੈਂਟ ਗਰੁੱਪ ਵਲੋਂ ਲਗਾਏ ਗਏ ਮੁਫ਼ਤ ਮੈਗਾ ਮੈਡੀਕਲ ਕੈਂਪ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਐਲਨ ਜੋਜ਼ਫ਼ ਅਤੇ ਹੋਰ ਟੀਮ ਮੈਂਬਰ | ਅਜੀਤ ਤਸਵੀਰ <br/> 06-11-2025
ਬਰਨਾਲਾ, 5 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਵਲੋਂ ਸ਼ੁਰੂ ਕੀਤੇ ਗਏ 'ਮੁਫ਼ਤ ਮੈਗਾ ਮੈਡੀਕਲ ਕੈਂਪ 2025' ਦਾ ਦੂਜਾ ਪੜ੍ਹਾਅ 6 ਨਵੰਬਰ ਤੋਂ ਸ਼ੁਰੂ ਹੋ ਰਿਹਾ ਹੈ | ਸੀ.ਐੱਮ.ਸੀ. ਹਸਪਤਾਲ ਲੁਧਿਆਣਾ ਦੇ ਮੈਡੀਕਲ ਸੁਪਰੀਟੈਨਡੈਂਟ ਡਾ. ਐਲਨ ਜੋਜ਼ਫ਼ ਤੇ ਟੀਮ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਟਰਾਈਡੈਂਟ ਗਰੁੱਪ ਦੇ ਸੰਸਥਾਪਕ ਤੇ ਮੈਂਬਰ ਰਾਜ ਸਭਾ ਪਦਮਸ਼੍ਰੀ ਰਜਿੰਦਰ ਗੁਪਤਾ, ਸੀ.ਐੱਸ.ਆਰ. ਹੈੱਡ ਮੈਡਮ ਮਧੂ ਗੁਪਤਾ ਅਤੇ ਸੀ.ਐਕਸ.ਓ. ਸ੍ਰੀ ਅਭਿਸ਼ੇਕ ਗੁਪਤਾ ਸਦਕਾ ਹੀ ਸੀ.ਐਂਮ.ਸੀ. ਹਸਪਤਾਲ ਲੁਧਿਆਣਾ ਨੂੰ ਆਪਣੀਆਂ ਸਿਹਤ ਸਹੂਲਤਾਂ ਬਰਨਾਲਾ ਦੇ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਦਾ ਮੌਕਾ ਮਿਲਿਆ ਹੈ | ਉਨ੍ਹਾਂ ਬਰਨਾਲਾ ਜ਼ਿਲ੍ਹੇ ਤੋਂ ਇਲਾਵਾ ਆਲੇ-ਦੁਆਲੇ ਦੇ ਜ਼ਿਲਿ੍ਹਆਂ ਦੇ ਲੋਕਾਂ ਨੂੰ ਵੀ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਸੀ.ਐੱਮ.ਸੀ. ਹਸਪਤਾਲ ਲੁਧਿਆਣਾ ਦੇ ਡਾਇਰੈਕਟਰ ਡਾ. ਵਿਲੀਅਮ ਭੱਟੀ, ਮੈਡੀਕਲ ਸੁਪਰੀਟੈਨਡੈਂਟ ਡਾ. ਐਲਨ ਜੋਜ਼ਫ਼, ਨਰਸਿੰਗ ਸੁਪਰੀਟੈਨਡੈਂਟ ਡਾ. ਸੰਗੀਤਾ ਨੀਕੋਲਸ, ਐਡਮਿਨਿਸਟਰੇਟਰ ਮਿਸ ਮੇਘਲਾ ਰਾਮਾਸਵਾਮੀ ਸਣੇ ਆਰ.ਐੱਚ.ਓ.ਪੀ ਕੈਂਪ ਡਿਪਾਰਟਮੈਂਟ ਦੀ ਟੀਮ 'ਚ ਮੈਡੀਕਲ ਸੁਪਰੀਟੈਨਡੈਂਟ ਡਾ. ਐਲਨ, ਡਾ. ਵਿਨੇ ਵਿਲਸਨ, ਇੰਚਾਰਜ ਡੋਲੀ, ਅਨੁਜ਼, ਹੀਰਾ ਅਤੇ ਟੀਮ ਵਲੋਂ ਬੜੀ ਬਾਰੀਕੀ ਨਾਲ ਮਰੀਜ਼ਾਂ ਦੀਆਂ ਮੁਸ਼ਕਲਾਂ ਨੂੰ ਸੁਣਦਿਆਂ ਉਨ੍ਹਾਂ ਨੂੰ ਉੱਚ ਪੱਧਰੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਡਾ. ਪਰਨੀਤ ਕੌਰ, ਡਾ. ਅਨੂਪਮ, ਸੁਮਨ, ਹਰਮਨ ਅਤੇ ਫ਼ਿਜੀਓਥਰੈਪੀ ਟੀਮ ਹਾਜ਼ਰ ਸੀ | ਕੈਂਪ ਦੇ ਇੰਚਾਰਜ ਪਵਨ ਸਿੰਗਲਾ, ਰੁਪਿੰਦਰ ਕੌਰ ਅਤੇ ਜਗਰਾਜ ਸਿੰਘ ਪੰਡੋਰੀ ਨੇ ਦੱਸਿਆ ਕਿ ਦੂਜੇ ਪੜਾਅ ਤਹਿਤ 6, 7 ਤੇ 8 ਨਵੰਬਰ ਨੂੰ ਕੈਂਪ ਲਗਾਇਆ ਜਾਵੇਗਾ | ਇਸ ਤੋਂ ਬਾਅਦ ਅਗਲੇ ਪੜਾਵਾਂ ਵਿਚ 12, 13, 14 ਨਵੰਬਰ, 19, 20, 21 ਨਵੰਬਰ, 26, 27, 28 ਨਵੰਬਰ ਅਤੇ 3, 4, 5 ਦਸੰਬਰ ਤੱਕ ਕੈਂਪ ਜਾਰੀ ਰਹੇਗਾ | ਕੈਂਪ ਵਿਚ ਆਮ ਸਿਹਤ ਜਾਂਚ, ਅੱਖਾਂ ਦੇ ਮੁਫ਼ਤ ਮੋਤੀਆਬਿੰਦ ਆਪ੍ਰੇਸ਼ਨ, ਦੰਦਾਂ ਦੀ ਜਾਂਚ, ਡਾਇਗਨੋਸਟਿਕ ਟੈਸਟ (ਜਿਵੇਂ ਕਿ ਐਕਸ-ਰੇ, ਈਸੀਜੀ, ਲੈਬ ਟੈਸਟ), ਮੁਫ਼ਤ ਦਵਾਈਆਂ, ਅਤੇ ਚਸ਼ਮਿਆਂ ਦੀ ਵੰਡ ਵਰਗੀਆਂ ਬਿਹਤਰੀਨ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਬਰਨਾਲਾ ਦੇ ਵੱਖ-ਵੱਖ ਸਕੂਲਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ
Ad Position 24