10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਮੀਰੀ ਪੀਰੀ ਕਾਲਜ ਦੇ ਐਮ.ਏ. ਪੰਜਾਬੀ ਭਾਗ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 06-11-2025
ਭਦੌੜ, 5 ਨਵੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦਾ ਐਮ.ਏ. ਭਾਗ ਦੂਜਾ ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਆਇਆ ਹੈ | ਪੰਜਾਬੀ ਵਿਭਾਗ ਦੇ ਮੁਖੀ ਡਾ: ਮਨਦੀਪ ਕੌਰ ਨੇ ਦੱਸਿਆ ਕਿ ਹਰ ਵਾਰ ਦੀ ਤਰਾਂ ਇਸ ਵਾਰ ਵੀ ਸੰਸਥਾ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਵਿਚ ਜਸਪ੍ਰੀਤ ਕੌਰ ਨੇ 76.5 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਪਹਿਲਾ, ਵੀਰਪਾਲ ਕੌਰ ਨੇ 76.0 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਜਾ ਅਤੇ ਵਿਦਿਆਰਥਣ ਪ੍ਰਭਜੋਤ ਕੌਰ ਨੇ 71.5 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਲ ਕੀਤਾ ਹੈ | ਪਿ੍ੰ: ਮਲਵਿੰਦਰ ਸਿੰਘ ਨੇ ਇਸ ਨਤੀਜੇ ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਹ ਪੰਜਾਬੀ ਵਿਭਾਗ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ | ਇਸ ਨਤੀਜੇ ਦੀ ਖ਼ਾਸੀਅਤ ਇਹ ਰਹੀ ਕਿ ਸਾਰੇ ਹੀ ਵਿਦਿਆਰਥੀ ਵਧੀਆ ਅੰਕ ਲੈ ਕੇ ਪਾਸ ਹੋਏ ਹਨ | ਉਨ੍ਹਾਂ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਖ਼ਤ ਮਿਹਨਤ ਕਰ ਕੇ ਵਧੀਆ ਮੁਕਾਮ 'ਤੇ ਪਹੁੰਚਣ ਲਈ ਪ੍ਰੇਰਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਸਿਵਲ ਹਸਪਤਾਲ ਨੇੜੇ ਲੱਗੇ ਕੂੜੇ ਕਰਕਟ ਦੇ ਢੇਰ ਦੇ ਰਹੇ ਹਨ ਬਿਮਾਰੀਆਂ ਨੂੰ ਸੱਦਾ <br/> ਅਗਲੀ ਖ਼ਬਰ ਫ਼ਤਿਹਪੁਰ ਪਿੰਡੀ ਧੌਲਾ ਵਿਖੇ ਕੇਸਧਾਰੀ ਬੱਚਿਆਂ ਦਾ ਸਨਮਾਨ
Ad Position 24