10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰਦੁਆਰਾ ਪਾਤਿਸ਼ਾਹੀ ਛੇਵੀਂ ਸ਼ਹਿਣਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ <br/>

Ad Position 21
No active advertisement
ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਖੇ ਗੁਰਬਾਣੀ ਦਾ ਕੀਰਤਨ ਕਰਦਾ ਹੋਇਆ ਜਥਾ ਅਤੇ ਸੇਵਾਦਾਰਾਂ ਦਾ ਸਨਮਾਨ ਕਰਨ ਉਪਰੰਤ ਪ੍ਰਬੰਧਕ | ਤਸਵੀਰਾਂ : ਸੁਰੇਸ਼ ਗੋਗੀ <br/> 06-11-2025
ਸ਼ਹਿਣਾ, 5 ਨਵੰਬਰ (ਸੁਰੇਸ਼ ਗੋਗੀ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਸ਼ਹਿਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਨਗਰ ਕੀਰਤਨ ਕੱਢੇ ਜਾਣ ਉਪਰੰਤ ਸ਼ੁਰੂ ਕੀਤੇ ਗਏ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਤਿੰਨ ਰੋਜ਼ਾ ਸਮਾਗਮ ਦੌਰਾਨ ਹਰਬੰਸ ਸਿੰਘ ਜੈਨਪੁਰ ਵਾਲਿਆਂ ਵਲੋਂ ਧਾਰਮਿਕ ਦੀਵਾਨ ਸਜਾਏ ਗਏ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਕਾਰਜਾਂ ਅਤੇ ਮਨੁੱਖਤਾ ਨੂੰ ਸੇਧ ਦੇਣ ਲਈ ਗੁਰਬਾਣੀ ਰਾਹੀਂ ਸੰਦੇਸ਼ ਦੇਣ ਬਾਰੇ ਵਿਚਾਰ ਸਾਂਝੇ ਕੀਤੇ | ਭੋਗ ਸਮੇਂ ਭਾਈ ਧਿਆਨ ਤੇ ਭਾਈ ਨਿਰਮਲ ਸਿੰਘ ਦੀ ਕੀਰਤਨੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ | ਤਿੰਨ ਦਿਨ ਵੱਖ-ਵੱਖ ਤਰ੍ਹਾਂ ਦੇ ਲੰਗਰ ਚਲਾਏ ਗਏ | ਇਸ ਮੌਕੇ ਕਮੇਟੀ ਦੇ ਪ੍ਰਧਾਨ ਜਤਿੰਦਰ ਸਿੰਘ ਖਹਿਰਾ, ਸਰਪੰਚ ਨਾਜਮ ਸਿੰਘ ਫ਼ੌਜੀ, ਸੁਖਵਿੰਦਰ ਸਿੰਘ ਧਾਲੀਵਾਲ, ਬਾਬਾ ਨਗਿੰਦਰ ਸਿੰਘ ਖ਼ਾਲਸਾ ਮੁੱਖ ਸੇਵਾਦਾਰ, ਸੁਖਦੇਵ ਸਿੰਘ ਝੋਰੜ, ਮਾ: ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਮਨੀ ਆੜ੍ਹਤੀਆ, ਹਰਜੀਤ ਸਿੰਘ ਪਟਵਾਰੀ, ਨਰਿੰਦਰ ਕੁਮਾਰ ਸਦਿਉੜਾ, ਮਲਕੀਤ ਸਿੰਘ ਜਟਾਣਾ, ਅਵਤਾਰ ਸਿੰਘ ਸੰਧੂ, ਮਨੀ ਪੰਧੇਰ, ਨਛੱਤਰ ਸਿੰਘ ਗਿੱਲ, ਜਸਵੀਰ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ ਗਿੱਲ ਕਿਸਾਨ ਆਗੂ, ਅਵਤਾਰ ਸਿੰਘ ਬੱਜਰ, ਬੇਅੰਤ ਸਿੰਘ ਸਰਾਂ, ਲਖਵੀਰ ਸਿੰਘ ਖ਼ਾਲਸਾ, ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ | ਗੁਰਦੁਆਰਾ ਕਮੇਟੀ ਵਲੋਂ ਸੇਵਾਦਾਰਾਂ ਨੂੰ ਸਿਰੋਪਾਉ ਭੇਟ ਕਰ ਕੇ ਸਨਮਾਨ ਕੀਤਾ ਗਿਆ | ਇਸੇ ਤਰ੍ਹਾਂ ਗੁਰਦੁਆਰਾ ਤਿ੍ਵੇਣੀ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ | ਇਸ ਮੌਕੇ ਸੁਖਚੈਨ ਸਿੰਘ ਢੀਂਡਸਾ ਪ੍ਰਧਾਨ, ਨਿਰਮਲ ਸਿੰਘ ਨਿੰਮਾ, ਗੁਰਪ੍ਰੀਤ ਸਿੰਘ ਬੱਬੂ ਪੰਧੇਰ, ਜਗਸੀਰ ਸਿੰਘ ਸੀਰਾ ਕਿਸਾਨ ਆਗੂ, ਸੁਖਜਿੰਦਰ ਸਿੰਘ ਆਦਿ ਹੋਰ ਸਿੱਖ ਸੰਗਤਾਂ ਨੇ ਵੀ ਹਾਜ਼ਰੀ ਲਵਾਈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਾਹਿਬ ਛੇਵੀਂ ਪਾਤਿਸ਼ਾਹੀ ਮਹਿਲ ਕਲਾਂ ਵਲੋਂ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਸਿਵਲ ਹਸਪਤਾਲ ਨੇੜੇ ਲੱਗੇ ਕੂੜੇ ਕਰਕਟ ਦੇ ਢੇਰ ਦੇ ਰਹੇ ਹਨ ਬਿਮਾਰੀਆਂ ਨੂੰ ਸੱਦਾ <br/>
Ad Position 24