10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਨਾਇਕ ਜਗਸੀਰ ਸਿੰਘ ਠੁੱਲੀਵਾਲ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ <br/>

Ad Position 21
No active advertisement
ਪਿੰਡ ਠੁੱਲੀਵਾਲ ਵਿਖੇ ਵਿਰਪਾਲ ਕਰਦੇ ਹੋਏ ਮਿ੍ਤਕ ਨਾਇਕ ਜਗਸੀਰ ਸਿੰਘ ਦੇ ਪਰਿਵਾਰਕ ਮੈਂਬਰ | ਇਨਸੈੱਟ ਜਗਸੀਰ ਸਿੰਘ ਦੀ ਪੁਰਾਣੀ ਤਸਵੀਰ | ਤਸਵੀਰਾਂ : ਅਵਤਾਰ ਸਿੰਘ ਅਣਖੀ <br/> ਆਪਣੇ ਪਿਤਾ ਜਗਸੀਰ ਸਿੰਘ ਨੂੰ ਆਖ਼ਰੀ ਸਲਾਮ ਕਰਦਾ ਹੋਇਆ ਪੁੱਤਰ ਜਬਰਫਤਹਿ ਸਿੰਘ | <br/> 06-11-2025
ਮਹਿਲ ਕਲਾਂ, 5 ਨਵੰਬਰ (ਅਵਤਾਰ ਸਿੰਘ ਅਣਖੀ)-ਬੀਤੇ ਦਿਨੀਂ 53 ਆਰ.ਆਰ. ਬੜਗਾਮ, ਸ੍ਰੀ ਨਗਰ ਵਿਖੇ ਮੌਤ ਦਾ ਸ਼ਿਕਾਰ ਹੋ ਗਏ ਪਿੰਡ ਠੁੱਲੀਵਾਲ ਦੇ ਕਿਸਾਨ ਪਰਿਵਾਰ ਨਾਲ ਸਬੰਧਿਤ ਨਾਇਕ ਜਗਸੀਰ ਸਿੰਘ (35) ਪੁੱਤਰ ਸੁਖਦੇਵ ਸਿੰਘ ਦੀ ਮਿ੍ਤਕ ਦੇਹ ਅੱਜ ਦੁਪਹਿਰ ਸਮੇਂ ਪਿੰਡ ਠੁੱਲੀਵਾਲ ਵਿਖੇ ਪਹੁੰਚੀ | ਜਿੱਥੇ ਵੱਡੀ ਗਿਣਤੀ 'ਚ ਇਕੱਠੇ ਹੋਏ ਇਲਾਕਾ, ਪਿੰਡ ਵਾਸੀਆਂ ਨੇ ਫੁੱਲਾਂ ਦੀ ਵਰਖਾ ਕਰ ਕੇ ਨਾਇਕ ਜਗਸੀਰ ਸਿੰਘ ਨੂੰ ਸ਼ਰਧਾਂਜਲੀ ਦਿੱਤੀ | ਇਸ ਮੌਕੇ ਪਹੁੰਚੇ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਲਗਨ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਈਆਂ ਗਈਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਪੀੜਤ ਪਰਿਵਾਰ ਨੂੰ ਬਣਦੇ ਸਾਰੇ ਲਾਭ ਦੁਆਏ ਜਾਣਗੇ |ਇਸ ਮੌਕੇ ਫੋਰਮੈਕ ਫ਼ਸਟ ਸਿੱਖ ਯੂਨਿਟ ਦੇ ਨਾਇਕ ਸੂਬੇਦਾਰ ਰਾਜਿੰਦਰ ਸਿੰਘ ਦੀ ਅਗਵਾਈ 'ਚ 12 ਜਵਾਨਾਂ ਦੀ ਟੁਕੜੀ ਨੇ ਸਲਾਮੀ ਦਿੱਤੀ | ਚਿਖਾ ਨੂੰ ਅਗਨੀ 10 ਸਾਲਾ ਪੁੱਤਰ ਜਬਰਫਤਹਿ ਸਿੰਘ ਨੇ ਦਿਖਾਈ | ਇਸ ਸਮੇਂ ਸੂਬੇਦਾਰ ਰਵਿੰਦਰ ਸਿੰਘ, ਤਹਿਸੀਲਦਾਰ ਰਵਿੰਦਰ ਸਿੰਘ, ਡੀ.ਐਸ.ਪੀ. ਜਸਪਾਲ ਸਿੰਘ ਧਾਲੀਵਾਲ, ਥਾਣਾ ਮੁਖੀ ਗੁਰਪਾਲ ਸਿੰਘ, ਚੇਅਰਮੈਨ ਸੁਖਵਿੰਦਰ ਦਾਸ ਕੁਰੜ, ਸਾਬਕਾ ਸੈਨਿਕ ਜਰਨੈਲ ਸਿੰਘ ਸਹਿਜੜਾ ਨੇ ਫ਼ੁੱਲ ਮਾਲਾਵਾਂ ਭੇਟ ਕਰ ਕੇ ਸ਼ਰਧਾਂਜਲੀ ਦਿੱਤੀ | ਇਸ ਸਮੇਂ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ, ਪਰਮਿੰਦਰ ਸਿੰਘ ਸ਼ੰਮੀ, ਐਡਵੋਕੇਟ ਜਸਵੀਰ ਸਿੰਘ ਖੇੜੀ, ਡਾ: ਅਮਰਜੀਤ ਸਿੰਘ, ਜਰਨੈਲ ਸਿੰਘ ਭੋਲਾ, 'ਆਪ' ਆਗੂ ਅਰੁਣ ਕੁਮਾਰ ਬਾਂਸਲ, ਹਰਪ੍ਰੀਤ ਸਿੰਘ ਠੁੱਲੀਵਾਲ, ਹਰਤੇਜ ਸਿੰਘ ਸਿੱਧ, ਪ੍ਰਧਾਨ ਗੁਰਸੇਵਕ ਸਿੰਘ, ਕਰਨੈਲ ਸਿੰਘ ਠੁੱਲੀਵਾਲ ਆਦਿ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ | ਨਾਇਕ ਜਗਸੀਰ ਸਿੰਘ ਦੀ ਪਤਨੀ ਸਰਬਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਨੇ 15 ਸਾਲਾ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕੀਤੀ, ਮਾਰਚ 2026 'ਚ ਉਨ੍ਹਾਂ ਸੇਵਾ ਮੁਕਤ ਹੋ ਕੇ ਘਰ ਆਉਣਾ ਸੀ | ਭਵਿੱਖ ਨੂੰ ਲੈ ਕੇ ਉਨ੍ਹਾਂ ਦੇ ਬਹੁਤ ਸਾਰੇ ਸੁਪਨੇ ਸਨ, ਜੋ ਪੂਰੇ ਨਹੀਂ ਹੋ ਸਕੇ | ਉਹ ਪਰਿਵਾਰ ਦਾ ਇਕੱਲਾ ਕਮਾਊ ਜੀਅ ਸੀ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਰਿਵਾਰ ਦੀ ਮਦਦ ਕਰਨ ਦੇ ਨਾਲ-ਨਾਲ ਨਾਇਕ ਜਗਸੀਰ ਸਿੰਘ ਦੀ ਢੁਕਵੀਂ ਯਾਦਗਾਰ ਪਿੰਡ 'ਚ ਸਥਾਪਿਤ ਕੀਤੀ ਜਾਵੇ, ਜਿਸ ਤੋਂ ਆਉਣ ਵਾਲੀ ਪੀੜ੍ਹੀ ਨੂੰ ਪ੍ਰੇਰਨਾ ਮਿਲ ਸਕੇ | ਸੂਬੇਦਾਰ ਪਿ੍ਤਪਾਲ ਸਿੰਘ ਨੇ ਦੱਸਿਆ ਕਿ ਨਾਇਕ ਜਗਸੀਰ ਸਿੰਘ ਠੁੱਲੀਵਾਲ ਦੀ ਮੌਤ ਦੇ ਕਾਰਨਾਂ ਸਬੰਧੀ ਕੁੱਝ ਪਤਾ ਨਹੀਂ ਲੱਗ ਸਕਿਆ | ਇਸ ਸਬੰਧੀ ਉਸ ਦੀ ਯੂਨਿਟ ਦੇ ਉੱਚ ਅਧਿਕਾਰੀ ਹੀ ਕੁੱਝ ਦੱਸ ਸਕਦੇ ਹਨ | ਜ਼ਿਕਰਯੋਗ ਹੈ ਕਿ ਨਾਇਕ ਜਗਸੀਰ ਸਿੰਘ ਠੁੱਲੀਵਾਲ 24 ਮਾਰਚ 2011 ਨੂੰ ਭਾਰਤੀ ਫ਼ੌਜ ਦੀ 27 ਪੰਜਾਬ ਰੈਜਮੈਂਟ 'ਚ ਪਟਿਆਲਾ ਵਿਖੇ ਵਿਚ ਭਰਤੀ ਹੋਇਆ ਸੀ | ਟਰੇਨਿੰਗ ਉਪਰੰਤ ਉਸ ਨੇ ਜੰਮੂ-ਕਸ਼ਮੀਰ, ਅੰਮਿ੍ਤਸਰ, ਉੱਤਰਾਖੰਡ ਆਦਿ ਵੱਖ-ਵੱਖ ਥਾਵਾਂ 'ਤੇ ਸੇਵਾਵਾਂ ਨਿਭਾਈਆਂ | ਹੁਣ ਉਹ 53 ਆਰ.ਆਰ. ਬੜਗਾਮ, ਸ੍ਰੀ ਨਗਰ ਵਿਖੇ ਤਾਇਨਾਤ ਸੀ, ਜਿੱਥੇ ਬੀਤੀ 3 ਨਵੰਬਰ ਨੂੰ ਉਸ ਦੀ ਮੌਤ ਹੋ ਗਈ ਸੀ |

Ad Position 22
No active advertisement
ਪਿਛਲੀ ਖ਼ਬਰ ਜੀ.ਐੱਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਿਖੇ ਪ੍ਰਕਾਸ਼ ਪੁਰਬ ਮਨਾਇਆ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਅੱਗ ਲਾਉਣ ਵਾਲੇ ਕਿਸਾਨਾਂ ਤੇ ਲਾਪਰਵਾਹ ਅਧਿਕਾਰੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਕੀਤੀ ਬਣਦੀ ਕਾਰਵਾਈ...
Ad Position 24