10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ <br/>

Ad Position 21
No active advertisement
ਗੁ: ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਸਿੰਘ ਸਾਹਿਬ ਗਿ: ਕੇਵਲ ਸਿੰਘ ਦਾ ਸਨਮਾਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਅਤੇ ਹੋਰ ਪ੍ਰਬੰਧਕ | ਅਜੀਤ ਤਸਵੀਰ <br/> 06-11-2025
ਬਰਨਾਲਾ, 5 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 556ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ | ਜਿਸ ਵਿਚ ਭਾਈ ਗੁਰਪ੍ਰੀਤ ਸਿੰਘ ਹਜ਼ੂਰੀ ਰਾਗੀ ਜੱਥੇ ਨੇ ਰਾਗਮਈ ਕੀਰਤਨ ਰਾਹੀਂ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ | ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਜੱਥਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਲੋਂ ਅੰਮਿ੍ਤਮਈ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਭਾਈ ਗੁਰਦੀਪ ਸਿੰਘ ਚੱਕ ਭਾਈ ਢਾਡੀ ਜਥਾ ਧਰਮ ਪ੍ਰਚਾਰ ਕਮੇਟੀ ਵਲੋਂ ਸੰਗਤਾਂ ਨੂੰ ਗੁਰੂਇਤਿਹਾਸ ਨਾਲ ਜੋੜਿਆ | ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਜੀ ਨੇ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਪ੍ਰਤੀ ਜਾਣੂ ਕਰਵਾਉਂਦਿਆਂ ਕਿਹਾ ਕਿ ਗੁਰੂ ਜੀ ਨੇ ਸਾਰੀ ਦੁਨੀਆਂ ਨੂੰ ਏਕਤਾ, ਨਾਮ ਸਿਮਰਨ, ਕਿਰਤ ਕਰਨੀ ਅਤੇ ਵੰਡ ਛਕਣ ਦਾ ਪਵਿੱਤਰ ਸੁਨੇਹਾ ਦਿੱਤਾ ਸੀ | ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਅਤੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਵਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਅਤੇ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਸਮਾਗਮ ਵਿਚ ਸੇਵਾ ਨਿਭਾਉਣ ਵਾਲੀਆਂ ਸਭਾ ਸੁਸਾਇਟੀਆਂ, ਗੁਰੂ ਘਰ ਦੇ ਪ੍ਰਬੰਧਕਾਂ ਤੇ ਸੇਵਾਦਾਰਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਬਾਬਾ ਟੇਕ ਸਿੰਘ ਧਨੌਲਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ, ਬੀਬੀ ਅਜੈਬ ਕੌਰ ਭੋਤਨਾ, ਜਥੇਦਾਰ ਜਰਨੈਲ ਸਿੰਘ ਭੋਤਨਾ ਪਰਦੀਪ ਗੋਇਲ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਹਰਦੇਵ ਸਿੰਘ ਬਾਜਵਾ, ਉੱਘੇ ਲੇਖਕ ਕਰਮ ਸਿੰਘ ਭੰਡਾਰੀ, ਕੁਲਵੰਤ ਸਿੰਘ ਰਾਜੀ, ਇੰਸਪੈਕਟਰ ਜਸਵੀਰ ਸਿੰਘ, ਗੁਰਮੀਤ ਸਿੰਘ ਮੁਖਤਾਰੇਆਮ, ਚੰਨਣ ਸਿੰਘ ਅਕਾਊਾਟੈਂਟ, ਗੁਰਮੀਤ ਸਿੰਘ ਹੈੱਡ ਗ੍ਰੰਥੀ, ਹਰਪ੍ਰੀਤ ਸਿੰਘ, ਪ੍ਰਗਟ ਸਿੰਘ ਗ੍ਰੰਥੀ, ਗੁਰਦੀਪ ਸਿੰਘ ਗ੍ਰੰਥੀ, ਸਰਬਜੀਤ ਸਿੰਘ ਖ਼ਜ਼ਾਨਚੀ, ਮਨਪ੍ਰੀਤ ਸਿੰਘ, ਕੁਲਦੀਪ ਸਿੰਘ, ਮਨਪ੍ਰੀਤ ਸਿੰਘ, ਸੁਖਪ੍ਰੀਤ ਸਿੰਘ ਇੰਚਾਰਜ, ਪਰਮਜੀਤ ਸਿੰਘ ਇੰਚਾਰਜ ਵਿਦਿਆਲੇ, ਬੂਟਾ ਸਿੰਘ ਨਿਗਰਾਨ, ਬੇਅੰਤ ਸਿੰਘ ਧਾਲੀਵਾਲ, ਦਰਸ਼ਨ ਸਿੰਘ ਧਨੌਲਾ, ਬਲਜਿੰਦਰ ਸਿੰਘ, ਜਸਪ੍ਰੀਤ ਸਿੰਘ ਧਾਰਮਿਕ ਟੀਚਰ, ਹਰਪ੍ਰੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੀਮਾ-ਜੋਧਪੁਰ ਸਕੂਲ ਵਿਖੇ ਉਦਾਸੀ ਗੀਤ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਭਾਜਪਾ ਆਗੂਆਂ ਨੇ ਦਲਿਤ ਭਾਈਚਾਰੇ ਬਾਰੇ ਅਪਸ਼ਬਦ ਬੋਲਣ 'ਤੇ ਰਾਜਾ ਵੜਿੰਗ ਦਾ ਪੁਤਲਾ ਫੂਕਿਆ <br/>
Ad Position 24