23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਅਣਪਛਾਤੇ ਵਿਅਕਤੀ ਦੀ ਇਲਾਜ ਦੌਰਾਨ ਹੋਈ ਮੌਤ

Ad Position 21
No active advertisement
ਅਜੀਤ ਡੈਸਕ 07-11-2025
ਤਪਾ ਮੰਡੀ, 6 ਨਵੰਬਰ (ਪ੍ਰਵੀਨ ਗਰਗ)-ਤਪਾ ਰੇਲਵੇ ਸਟੇਸ਼ਨ 'ਤੇ ਪਏ ਇਕ ਅਣਪਛਾਤੇ ਵਿਅਕਤੀ ਨੂੰ ਰੇਲਵੇ ਕਰਮਚਾਰੀਆਂ ਵਲੋਂ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ ਗਿਆ ਸੀ, ਦੀ ਇਲਾਜ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੀ.ਆਰ.ਪੀ ਚੌਂਕੀ ਬਰਨਾਲਾ ਦੇ ਇੰਚਾਰਜ ਸਬ ਇੰਸਪੈਕਟਰ ਰਾਜਾ ਸਿੰਘ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਤਪਾ ਦੇ ਪਲੇਟਫ਼ਾਰਮ ਨੰਬਰ 1 ਤੇ ਬਰਨਾਲਾ ਸਾਈਡ ਪਰ ਇਕ ਅਣਪਛਾਤਾ ਵਿਅਕਤੀ ਬੇਸੁੱਧ ਹਾਲਤ 'ਚ ਪਿਆ ਸੀ | ਜਿਸ ਦਾ ਪਤਾ ਲੱਗਣ 'ਤੇ ਰੇਲਵੇ ਕਰਮਚਾਰੀ ਵਲੋਂ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਤਪਾ ਵਿਖੇ ਦਾਖਲ ਕਰਵਾਇਆ ਪ੍ਰੰਤੂ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ | ਪ੍ਰੰਤੂ ਮਿ੍ਤਕ ਦੀ ਪਹਿਚਾਣ ਨਾ ਹੋ ਸਕਣ ਕਾਰਨ ਉਨ੍ਹਾਂ ਉਸ ਦੀ ਲਾਸ਼ ਨੂੰ ਮੋਰਚਰੀ ਹਾਊਸ ਸਿਵਲ ਹਸਪਤਾਲ ਬਰਨਾਲਾ ਵਿਖੇ 7 ਘੰਟਿਆਂ ਲਈ ਰਖਵਾ ਦਿੱਤਾ |

Ad Position 22
No active advertisement
ਪਿਛਲੀ ਖ਼ਬਰ ਦਾਣਾ ਮੰਡੀ ਸ਼ਹਿਣਾ ਵਿਖੇ ਕਿਸਾਨ ਜਥੇਬੰਦੀਆਂ ਨੇ ਤੋਲ ਚੈੱਕ ਕੀਤਾ <br/> ਅਗਲੀ ਖ਼ਬਰ ਭਗਤਾ ਭਾਈਕਾ ਵਿਖੇ ਲੜਕੇ-ਲੜਕੀਆਂ ਦੇ ਇਕ ਰੋਜ਼ਾ ਹਾਕੀ ਮੁਕਾਬਲੇ ਅੱਜ <br/>
Ad Position 24