23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਅਕਾਲੀ ਆਗੂਆਂ ਨੇ ਕਾਂਗਰਸ ਪੰਜਾਬ ਪ੍ਰਧਾਨ ਰਾਜਾ ਵੜਿੰਗ ਖ਼ਿਲਾਫ਼ ਕਾਰਵਾਈ ਲਈ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤਾ ਮੰਗ-ਪੱਤਰ <br/>

Ad Position 21
No active advertisement
ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਖ਼ਿਲਾਫ਼ ਕਾਰਵਾਈ ਲਈ ਪੁਲਿਸ ਅਧਿਕਾਰੀ ਨੂੰ ਮੰਗ-ਪੱਤਰ ਦਿੰਦੇ ਹੋਏ ਐਡਵੋਕੇਟ ਸਤਨਾਮ ਸਿੰਘ ਰਾਹੀ, ਜਥੇਦਾਰ ਨਾਥ ਸਿੰਘ ਹਮੀਦੀ ਅਤੇ ਹੋਰ ਅਕਾਲੀ ਆਗੂ | ਅਜੀਤ ਤਸਵੀਰ <br/> 07-11-2025
ਬਰਨਾਲਾ, 6 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਦੇਸ਼ ਦੇ ਗ੍ਰਹਿ ਮੰਤਰੀ ਰਹਿ ਚੁੱਕੇ ਮਰਹੂਮ ਬੂਟਾ ਸਿੰਘ ਪ੍ਰਤੀ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਸਬੰਧੀ ਕਾਰਵਾਈ ਲਈ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਬਰਨਾਲਾ ਦੇ ਆਗੂਆਂ ਵਲੋਂ ਹਲਕਾ ਇੰਚਾਰਜ ਭਦੌੜ ਐਡਵੋਕੇਟ ਸਤਨਾਮ ਸਿੰਘ ਰਾਹੀ ਅਤੇ ਹਲਕਾ ਇੰਚਾਰਜ ਮਹਿਲ ਕਲਾਂ ਜਥੇਦਾਰ ਨਾਥ ਸਿੰਘ ਹਮੀਦੀ ਦੀ ਅਗਵਾਈ ਵਿਚ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਨੂੰ ਮੰਗ-ਪੱਤਰ ਦਿੱਤਾ ਗਿਆ | ਉਪਰੰਤ ਗੱਲਬਾਤ ਕਰਦਿਆਂ ਐਡਵੋਕੇਟ ਰਾਹੀ ਅਤੇ ਜਥੇਦਾਰ ਹਮੀਦੀ ਨੇ ਦੱਸਿਆ ਕਿ ਉਹ ਐੱਸ.ਸੀ./ਐੱਸ.ਟੀ. ਐਕਟ ਨਾਲ ਸਬੰਧ ਰੱਖਦੇ ਹਨ ਅਤੇ ਭਾਰਤ ਦੇ ਸੰਵਿਧਾਨ ਨੇ ਉਨ੍ਹਾਂ ਨੂੰ ਸਮਾਜ ਵਿਚ ਬਰਾਬਰ ਦਾ ਅਧਿਕਾਰ ਦਿੱਤਾ ਹੈ | ਪਿਛਲੇ ਦਿਨੀਂ ਤਰਨਤਾਰਨ ਜ਼ਿਮਨੀ ਚੋਣ ਦੌਰਾਨ ਇਕ ਜਨਤਕ ਸਭਾ ਵਿਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਮਜ਼੍ਹਬੀ ਸਿੱਖ ਜਾਤ ਪ੍ਰਤੀ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ ਹਨ ਅਤੇ ਰੰਗ ਤੇ ਕਿੱਤੇ ਦਾ ਮਜ਼ਾਕ ਬਣਾਇਆ ਗਿਆ ਹੈ | ਜਿਸ ਦਾ ਅਸਲ ਮਕਸਦ ਐੱਸ.ਸੀ. ਭਾਈਚਾਰੇ ਨੂੰ ਸਮਾਜ ਵਿਚ ਨੀਵਾਂ ਦਿਖਾਉਣਾ ਅਤੇ ਬਦਨਾਮ ਕਰਨਾ ਹੈ | ਇਸੇ ਮਕਸਦ ਨਾਲ ਹੀ ਰਾਜਾ ਵੜਿੰਗ ਵਲੋਂ ਦੇਸ਼ ਦੇ ਗ੍ਰਹਿ ਮੰਤਰੀ ਰਹਿ ਚੁੱਕੇ ਸ: ਬੂਟਾ ਸਿੰਘ ਨੂੰ ਲੈ ਕੇ ਬਹੁਤ ਹੀ ਜ਼ਿਆਦਾ ਅਪਮਾਨਜਨਕ ਟਿੱਪਣੀਆਂ ਕੀਤੀਆਂ ਗਈਆਂ ਹਨ | ਜੋ ਰਾਜਾ ਵੜਿੰਗ ਵਲੋਂ ਐੱਸ.ਸੀ. ਭਾਈਚਾਰੇ ਨੂੰ ਬਦਨਾਮ ਕਰਨ ਅਤੇ ਨਿਰਾਦਰ ਕਰਨ ਦੀ ਮਨਸ਼ਾ ਨਾਲ ਕੀਤਾ ਗਿਆ ਹੈ | ਇਸ ਲਈ ਅੱਜ ਉਨ੍ਹਾਂ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਨੂੰ ਮੰਗ-ਪੱਤਰ ਦੇ ਕੇ ਮੰਗ ਕੀਤੀ ਗਈ ਹੈ ਕਿ ਰਾਜਾ ਵੜਿੰਗ ਖ਼ਿਲਾਫ਼ ਐੱਸ.ਸੀ./ਐੱਸ.ਟੀ. ਐਕਟ ਦੀਆਂ ਧਾਰਾਵਾਂ ਅਧੀਨ ਬਣਦੀ ਕਾਰਵਾਈ ਕੀਤੀ ਜਾਵੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ, ਸਾਬਕਾ ਚੇਅਰਮੈਨ ਐਡਵੋਕੇਟ ਰੁਪਿੰਦਰ ਸਿੰਘ ਸੰਧੂ, ਸੀਨੀਅਰ ਆਗੂ ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਜਸਵਿੰਦਰ ਸਿੰਘ ਦੀਦਾਰਗੜ੍ਹ, ਰਣਧੀਰ ਸਿੰਘ ਧੀਰਾ ਆਦਿ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚੋਂ ਪਹਿਲੇ ਸਥਾਨ 'ਤੇ ਆਉਣ ਵਾਲੀ ਤਪਾ ਦੀ ਸ਼ਿਫਾਲੀ ਬਾਂਸਲ ਨੂੰ ਵਿਧਾਇਕ ਲਾਭ ਉੱਗੋਕੇ ਨੇ ਕੀਤਾ ਸਨਮਾਨਿਤ <br/... ਅਗਲੀ ਖ਼ਬਰ ਪੁਲਿਸ ਨੇ 24 ਘੰਟਿਆਂ ਅੰਦਰ ਬਾਕੀ ਰਹਿੰਦੇ ਮੁਲਜ਼ਮਾਂ ਨੂੰ ਮਾਮਲੇ 'ਚ ਨਾਮਜ਼ਦ ਨਾ ਕੀਤਾ ਤਾਂ ਧਰਨਾ ਲਗਾਉਣ ਲਈ ਹੋਵਾਂਗੇ...
Ad Position 24