24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਰਾਜਾ ਵੜਿੰਗ ਦਾ ਬਿਆਨ ਸਮੁੱਚੀਆਂ ਪਛੜੀਆਂ ਸ਼ੇ੍ਰਣੀਆਂ ਦਾ ਅਪਮਾਨ-ਅੰਮਿ੍ਤਪਾਲ ਸਿੰਘ ਖ਼ਾਲਸਾ

Ad Position 21
No active advertisement
ਅਜੀਤ ਡੈਸਕ 07-11-2025
ਸ਼ਹਿਣਾ, 6 ਨਵੰਬਰ (ਸੁਰੇਸ਼ ਗੋਗੀ)-ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵਿ ੜੰਗ ਵਲੋਂ ਪਿਛਲੇ ਦਿਨੀਂ ਆਪਣੀ ਹੀ ਪਾਰਟੀ ਦੇ ਸੀਨੀਅਰ ਆਗੂ ਬੂਟਾ ਸਿੰਘ ਸਾਬਕਾ ਗ੍ਰਹਿ ਮੰਤਰੀ ਨੂੰ ਲੈ ਕੇ ਕੀਤੀ ਗਈ ਟਿੱਪਣੀ ਸਮੁੱਚੀਆਂ ਪੱਛੜੀਆਂ ਸ਼ੇ੍ਰਣੀਆਂ ਦਾ ਅਪਮਾਨ ਹੈ | ਇਹ ਸ਼ਬਦ ਅੰਮਿ੍ਤਪਾਲ ਸਿੰਘ ਖ਼ਾਲਸਾ ਸਰਕਲ ਪ੍ਰਧਾਨ ਸ਼ਹਿਣਾ ਨੇ ਗੱਲਬਾਤ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀ ਭਾਵੇਂ ਕੋਈ ਵੀ ਹੋਵੇ, ਪਰ ਇਕ ਵਿਸ਼ੇਸ਼ ਫ਼ਿਰਕੇ ਨਾਲ ਜੁੜੇ ਵਿਅਕਤੀ ਨੇ ਉਸ ਪਾਰਟੀ ਵਿਚ ਕੰਮ ਕਰਦਿਆਂ ਅਹੁਦਾ ਪ੍ਰਾਪਤ ਕੀਤਾ | ਜਿਸ ਦੀ ਰਾਜਾ ਵੜਿੰਗ ਵਲੋਂ ਗਲਤ ਢੰਗ ਨਾਲ ਉਦਾਹਰਨ ਦੇ ਕੇ ਆਪਣੀ ਜਾਤੀ ਨੂੰ ਉੱਚਾ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਦਸ ਗੁਰੂ ਸਾਹਿਬਾਨ ਨੇ ਸਮੁੱਚੀ ਮਾਨਵਤਾ ਨੂੰ ਜਾਤੀ ਬੰਧਨਾ ਤੋਂ ਮੁਕਤ ਕਰਦਿਆਂ ਇਕ ਮਨੱੁਖ ਦੇ ਤੌਰ 'ਤੇ ਦਰਸਾਇਆ ਹੈ | ਉਨ੍ਹਾਂ ਕਿਹਾ ਕਿ ਪੱਛੜੀਆਂ ਸ਼ੇ੍ਰਣੀਆਂ ਦੀ ਇਸ ਤਰ੍ਹਾਂ ਨਿਖੇਧੀ ਕਿਸੇ ਤਰ੍ਹਾਂ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਪਾਤਸ਼ਾਹੀ ਨੌਵੀਂ ਢਿੱਲਵਾਂ ਵਿਖੇ 14 ਅਤੇ 15 ਨੂੰ ਅਗਲੀ ਖ਼ਬਰ ਟਰਾਲੇ ਤੇ ਪਿੱਕਅਪ ਦੀ ਹੋਈ ਭਿਆਨਕ ਟੱਕਰ
Ad Position 24