24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2025

ਮਿਸ ਅੰਸ਼ੁਲ ਬੇਰੀ ਨੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਦਾ ਅਹੁਦਾ ਸੰਭਾਲਿਆ <br/>

Ad Position 21
No active advertisement
ਮਿਸ ਅੰਸ਼ੁਲ ਬੇਰੀ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ | <br/> 07-11-2025
ਬਰਨਾਲਾ, 6 ਨਵੰਬਰ (ਨਰਿੰਦਰ ਅਰੋੜਾ)-ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੇ ਹੁਕਮਾਂ ਤਹਿਤ ਮਿਸ ਅੰਸ਼ੁਲ ਬੇਰੀ ਵਲੋਂ ਬਰਨਾਲਾ ਵਿਖੇ ਬਤੌਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਦਾ ਕਾਰਜਭਾਰ ਸਾਂਭਿਆ ਗਿਆ ਅਤੇ ਕਾਰਜਭਾਰ ਸਾਂਭਣ ਉਪਰੰਤ ਉਨ੍ਹਾਂ ਕੌਮੀ ਲੋਕ ਅਦਾਲਤ ਸਬੰਧੀ ਸੈਸ਼ਨ ਡਿਵੀਜ਼ਨ ਬਰਨਾਲਾ ਦੇ ਸਾਰੇ ਜੁਡੀਸ਼ੀਅਲ ਅਫ਼ਸਰ ਸਾਹਿਬਾਨਾਂ ਨਾਲ ਮੀਟਿੰਗ ਕੀਤੀ | ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਸ਼ਵਨੀ ਕੁਮਾਰ ਮਿਸਰਾ, ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਸੈਸ਼ਨਜ਼ ਡਵੀਜ਼ਨ ਬਰਨਾਲਾ ਦੀਆਂ ਅਦਾਲਤਾਂ ਵਿਚ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ 13 ਦਸੰਬਰ ਨੂੰ ਲਗਾਈ ਜਾ ਰਹੀ ਹੈ | ਇਸ ਨੈਸ਼ਨਲ ਲੋਕ ਅਦਾਲਤ ਵਿਚ ਫ਼ੌਜਦਾਰੀ, ਚੈੱਕ ਬਾਉਂਸ, ਬੈਂਕਾਂ ਦੇ ਕੇਸ, ਐਕਸੀਡੈਂਟ ਕਲੇਮ ਕੇਸ ਅਤੇ ਪਰਿਵਾਰਿਕ ਝਗੜੇ ਆਦਿ ਕਿਸਮਾਂ ਦੇ ਕੇਸ ਲਗਾਏ ਜਾਣਗੇ | ਇਸ ਤੋਂ ਇਲਾਵਾ ਪ੍ਰੀਲੀਟੀਗੇਟਿਵ ਕੇਸ ਜਿਵੇਂ ਕਿ ਬੈਂਕ ਰਿਕਵਰੀ ਕੇਸ, ਲੇਬਰ ਆਦਿ ਕੇਸ ਵੀ ਲਗਾਏ ਜਾਣਗੇ ਅਤੇ ਦੱਸਿਆ ਕਿ ਲੋਕ ਅਦਾਲਤ ਦਾ ਮੁੱਖ ਮਨੋਰਥ ਦੋਵੇਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦੇ ਕੀਮਤੀ ਸਮੇਂ ਅਤੇ ਧੰਨ ਦੀ ਬੱਚਤ ਹੋ ਸਕੇ ਅਤੇ ਆਪਸੀ ਦੁਸ਼ਮਣੀ ਘਟਾਈ ਜਾ ਸਕੇ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਐਸੋਸੀਏਸ਼ਨ ਸ਼ਹਿਰੀ ਅਤੇ ਦਿਹਾਤੀ ਮੰਡਲ ਬਰਨਾਲਾ ਦੀ ਹੋਈ ਸਾਂਝੀ ਮੀਟਿੰਗ <br/> ਅਗਲੀ ਖ਼ਬਰ ਰਾਜਾ ਵੜਿੰਗ ਦੇ ਬਿਆਨ ਨੂੰ ਗ਼ਲਤ ਢੰਗ ਨਾਲ ਪੇਸ਼ ਕਰ ਕੇ ਵਿਰੋਧੀ ਸਿਆਸੀ ਆਗੂ ਸੇਕ ਰਹੇ ਨੇ ਆਪਣੀਆਂ ਰੋਟੀਆਂ-ਮੱਖਣ ਸ਼ਰਮਾ
Ad Position 24