13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਕੂਲ ਦੇ ਬੱਚਿਆਂ ਨੇ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 06-11-2025
* ਸਕੂਲ 'ਚ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਵਿਦਿਆਰਥੀਆਂ ਨੇ ਕੀਤੇ ਸ਼ਬਦ ਗਾਇਨ
ਲੈਸਟਰ (ਇੰਗਲੈਂਡ), 5 ਨਵੰਬਰ (ਸੁਖਜਿੰਦਰ ਸਿੰਘ ਢੱਡੇ)-ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਇੰਗਲੈਂਡ ਦੇ ਵੱਖ-ਵੱਖ ਸ਼ਹਿਰਾਂ ਦੇ ਗੁਰੂ ਘਰਾਂ ਵਿਚ ਵਿਸ਼ਾਲ ਸਮਾਗਮ ਕਰਵਾਏ ਗਏ¢ ਇਸ ਮੌਕੇ ਵੱਖ ਵੱਖ ਪ੍ਰਕਾਰ ਦੇ ਅਨੇਕਾਂ ਲੰਗਰ ਵੀ ਲਗਾਏ ਗਏ¢ ਇਸੇ ਤਰ੍ਹਾਂ ਇੰਗਲੈਂਡ ਦੇ ਸ਼ਹਿਰ ਲੈਸਟਰ ਦੇ ਸਿੱਖ ਫਾਲਕਿਨ ਪ੍ਰਾਇਮਰੀ ਸਕੂਲ ਦੇ ਨੰਨੇ ਮੁੰਨੇ ਬੱਚਿਆਂ ਵਲੋਂ ਸਕੂਲ ਦੇ ਸਟਾਫ ਅਤੇ ਪਿ੍ੰਸੀਪਲ ਜਸਬੀਰ ਕੌਰ ਮਾਨ ਦੇ ਸਹਿਯੋਗ ਨਾਲ ਪਹਿਲੀ ਵਾਰ ਸਕੂਲ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ¢ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਇਆ ਗਿਆ ਇਹ ਨਗਰ ਕੀਰਤਨ ਸਕੂਲ ਦੀ ਗਰਾਊਾਡ ਤੇ ਹੋਰ ਰਸਤਿਆਂ ਰਾਹੀਂ ਹੁੰਦਾ ਹੋਇਆ ਵਾਪਸ ਸਕੂਲ ਵਿਖੇ ਸਮਾਪਤ ਹੋਇਆ ¢ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸਕੂਲ 'ਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਸਕੂਲ ਦੇ ਛੋਟੇ-ਛੋਟੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ ¢ ਇਸ ਮੌਕੇ ਵੱਡੀ ਗਿਣਤੀ 'ਚ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਵਲੋਂ ਸਕੂਲ ਸ਼ਿਰਕਤ ਕਰਕੇ ਗੁਰੂ ਮਹਾਰਾਜ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ¢
Ad Position 22
No active advertisement
ਪਿਛਲੀ ਖ਼ਬਰ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ ਯਾਦ ਵਿਚ ਬੂਟੇ ਲਾਏ ਅਗਲੀ ਖ਼ਬਰ ਗਲਾਸਗੋ ਵਿਖੇ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
Ad Position 24