08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2025

06-11-25

Ad Position 21
No active advertisement
ਅਜੀਤ ਡੈਸਕ 06-11-2025

 ਸੜਕੀ ਦੁਰਘਟਨਾਵਾਂ

ਰੋਜ਼ਾਨਾ ਸੜਕੀ ਹਾਦਸਿਆਂ ਕਾਰਨ ਕਈ ਪਰਿਵਾਰ ਉੱਜੜ ਰਹੇ ਹਨ। ਸੜਕੀ ਹਾਦਸਿਆਂ ਦੀ ਵਜ੍ਹਾ ਸੜਕ ਨਿਯਮਾਂ ਬਾਰੇ ਜਾਣਕਾਰੀ ਦੀ ਕਮੀ ਅਤੇ ਨਿਯਮਾਂ ਦੀ ਪਾਲਣਾ ਨਾ ਕਰਨਾ ਹੈ। ਸੜਕੀ ਹਾਦਸਿਆਂ ਤੋਂ ਬਚਣ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਸੁਚੇਤ ਹੋਣ ਦੀ ਲੋੜ ਹੈ।
ਟ੍ਰੈਫਿਕ ਪੁਲਿਸ ਨੂੰ ਸੜਕੀ ਹਾਦਸਿਆਂ ਦੀ ਰੋਕਥਾਮ ਲਈ ਸਖ਼ਤੀ ਕਰਨ ਦੀ ਜ਼ਰੂਰਤ ਹੈ। ਜੋ ਵਿਅਕਤੀ ਸੜਕੀ ਨਿਯਮਾਂ ਦੀ ਪਾਲਣਾ ਨਹੀਂ ਕਰਦਾ ਉਸ ਨੂੰ ਵੱਧ ਤੋਂ ਵੱਧ ਜੁਰਮਾਨਾ ਤੇ ਸਜ਼ਾ ਹੋਣੀ ਚਾਹੀਦੀ ਹੈ। ਸੜਕੀ ਨਿਯਮਾਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਲੋੜ ਹੈ। ਸਕੂਲਾਂ/ਕਾਲਜਾਂ ਵਿਚ ਸੜਕੀ ਨਿਯਮਾਂ ਬਾਰੇ ਸੈਮੀਨਾਰ ਕਰਵਾਉਣ ਤੋਂ ਇਲਾਵਾ ਟੀ.ਵੀ. ਤੇ ਮੀਡੀਆ ਰਾਹੀਂ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ।

-ਵਿਕਰਮਜੀਤ ਸਿੰਘ (ਸਠਿਆਲਾ)

ਯੋਗ ਦੀ ਸ਼ਕਤੀ

ਯੋਗ ਨਾ ਸਿਰਫ ਸਾਡੇ ਸਰੀਰ ਨੂੰ ਬਲਕਿ ਸਾਡੇ ਮਨ ਨੂੰ ਵੀ ਮਜ਼ਬੂਤ ਬਣਾਉਂਦਾ ਹੈ। ਯੋਗ ਕਰਨ ਨਾਲ ਅਸੀਂ ਖ਼ੁਦ ਨੂੰ ਕੁਦਰਤ ਨਾਲ ਜੁੜਿਆ ਹੋਇਆ ਮਹਿਸੂਸ ਕਰਦੇ ਹਾਂ। ਸਾਡੇ ਅੰਦਰ ਇਕ ਸਾਕਾਰਾਤਮਿਕ ਸੋਚ ਉਤਪੰਨ ਹੁੰਦੀ ਹੈ, ਜੋ ਸਾਨੂੰ ਜ਼ਿੰਦਗੀ ਵਿਚ ਬਹੁਤ ਅੱਗੇ ਤੱਕ ਲੈ ਜਾਂਦੀ ਹੈ। ਨਿਯਮਿਤ ਯੋਗ ਨਾਲ ਬਿਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ। ਯੋਗ ਸੰਤੁਲਿਤ ਤਰੀਕੇ ਨਾਲ ਇਕ ਵਿਅਕਤੀ ਵਿਚ ਮੌਜੂਦ ਸ਼ਕਤੀ ਵਿਚ ਸੁਧਾਰ ਜਾਂ ਉਸ ਦਾ ਵਿਕਾਸ ਕਰਨ ਦਾ ਸ਼ਸਤਰ ਹੈ। ਯੋਗ ਦਾ ਭਾਵ ਮਨ ਦੀਆਂ ਇੱਛਾਵਾਂ 'ਤੇ ਕਾਬੂ ਪਾਉਣਾ ਹੈ।

-ਲਵਪ੍ਰੀਤ ਕੌਰ।

Ad Position 22
No active advertisement
ਪਿਛਲੀ ਖ਼ਬਰ ਅਜੋਕੇ ਦੌਰ 'ਚ ਬੱਚਿਆਂ ਦਾ ਪਹਿਲਾ ਅਧਿਆਪਕ ਮਾਂ ਨਹੀਂ ਮੋਬਾਈਲ ਬਣ ਗਿਆ ਹੈ ਅਗਲੀ ਖ਼ਬਰ ਅਮਰੀਕਾ 'ਚ ਨਹੀਂ ਘਟ ਰਹੀਆਂ ਪੰਜਾਬੀ ਟਰੱਕ ਡਰਾਈਵਰਾਂ ਦੀਆਂ ਚਿੰਤਾਵਾਂ
Ad Position 24