27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਹਰਿਆਣਾ ਕਿਰਤ ਭਲਾਈ ਬੋਰਡ ਨੇ ਦੋ ਰੋਜ਼ਾ ਡਵੀਜ਼ਨਲ-ਪੱਧਰੀ ਵਰਕਰਜ਼ ਸਪੋਰਟਸ ਮੁਕਾਬਲਾ ਕਰਵਾਇਆ <br/>

Ad Position 21
No active advertisement
ਅਜੀਤ ਡੈਸਕ 21-09-2025
ਯਮੁਨਾਨਗਰ, 20 ਸਤੰਬਰ (ਗੁਰਦਿਆਲ ਸਿੰਘ ਨਿਮਰ)- ਹਰਿਆਣਾ ਕਿਰਤ ਭਲਾਈ ਬੋਰਡ ਵਲੋਂ ਦੋ ਰੋਜ਼ਾ ਡਵੀਜ਼ਨਲ-ਪੱਧਰੀ ਵਰਕਰਜ਼ ਸਪੋਰਟਸ ਮੁਕਾਬਲਾ ਯਮੁਨਾਨਗਰ ਦੇ ਮੈਸ. ਬੱਲਾਰਪੁਰ ਇੰਡਸਟਰੀਜ਼ (ਪੇਪਰ ਮਿੱਲ) ਵਿਖੇ ਕਰਵਾਇਆ ਗਿਆ | ਸਮਾਗਮ 'ਚ ਯਮੁਨਾਨਗਰ ਦੇ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਮਜ਼ਦੂਰਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡ ਭਾਵਨਾ ਬਣਾਈ ਰੱਖਣ ਦੀ ਸਹੁੰ ਚੁਕਾਈ | ਉਨ੍ਹਾਂ ਸਾਰਿਆਂ ਨੂੰ ਸਿਹਤਮੰਦ ਤੇ ਅਨੁਸ਼ਾਸਿਤ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਸਿਹਤ ਨੂੰ ਬਿਹਤਰ ਬਣਾਉਂਦੀਆਂ ਹਨ, ਸਗੋਂ ਜੀਵਨ 'ਚ ਅਨੁਸ਼ਾਸਨ, ਸਹਿਯੋਗ ਤੇ ਸਕਾਰਾਤਮਕ ਸੋਚ ਨੂੰ ਵੀ ਉਤਸ਼ਾਹਿਤ ਕਰਦੀਆਂ ਹਨ | ਮਜ਼ਦੂਰ ਵਰਗ ਨੂੰ ਸਮਾਜ ਤੇ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਉਨ੍ਹਾਂ ਕਿਹਾ ਕਿ ਮਜ਼ਦੂਰ ਸਾਡੀ ਤਰੱਕੀ ਦੀ ਨੀਂਹ ਹਨ ਤੇ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਤੋਂ ਬਿਨਾਂ ਰਾਜ ਦਾ ਸਮੁੱਚਾ ਵਿਕਾਸ ਅਸੰਭਵ ਹੈ | ਉਨ੍ਹਾਂ ਹਰਿਆਣਾ ਕਿਰਤ ਭਲਾਈ ਬੋਰਡ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ, ਜਿਸ ਦਾ ਉਦੇਸ਼ ਮਜ਼ਦੂਰਾਂ ਦੀ ਪ੍ਰਤਿਭਾ ਨੂੰ ਨਿਖਾਰਨਾ ਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨਾ ਹੈ | ਵਿਧਾਇਕ ਨੇ ਨਸ਼ੇ ਦੀ ਆਦਤ ਦੇ ਮਾੜੇ ਪ੍ਰਭਾਵਾਂ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਹ ਵਿਅਕਤੀ ਦੀ ਸਿਹਤ, ਪਰਿਵਾਰ ਅਤੇ ਭਵਿੱਖ ਨੂੰ ਤਬਾਹ ਕਰ ਦਿੰਦਾ ਹੈ | ਉਨ੍ਹਾਂ ਕਿਹਾ ਕਿ ਨਸ਼ਾ ਨਾ ਸਿਰਫ਼ ਸਰੀਰ ਨੂੰ ਕਮਜ਼ੋਰ ਕਰਦਾ ਹੈ, ਬਲਕਿ ਆਰਥਿਕ ਤੇ ਸਮਾਜਿਕ ਜੀਵਨ ਨੂੰ ਵੀ ਤਬਾਹ ਕਰ ਦਿੰਦਾ ਹੈ | ਉਨ੍ਹਾਂ ਸਾਰੇ ਭਾਗੀਦਾਰਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਦਾ ਪ੍ਰਣ ਵੀ ਦਿਵਾਇਆ | ਉਨ੍ਹਾਂ ਕਿਹਾ ਕਿ ਹਰਿਆਣਾ ਕਿਰਤ ਭਲਾਈ ਬੋਰਡ ਵਲੋਂ ਕਰਵਾਏ ਗਏ ਇਸ ਦੋ ਰੋਜ਼ਾ ਖੇਡ ਮੁਕਾਬਲੇ ਦਾ ਮੁੱਖ ਉਦੇਸ਼ ਕਾਮਿਆਂ 'ਚ ਖੇਡ ਭਾਵਨਾ, ਸਿਹਤ ਪ੍ਰਤੀ ਜਾਗਰੂਕਤਾ ਤੇ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ | ਸਮਾਗਮ 'ਚ 100 ਮੀਟਰ, 200 ਮੀਟਰ, 400 ਮੀਟਰ ਅਤੇ 800 ਮੀਟਰ ਦੌੜ, ਉੱਚੀ ਛਾਲ, ਲੰਬੀ ਛਾਲ, ਸ਼ਾਟਪੁੱਟ, ਡਿਸਕਸ ਥ੍ਰੋ, ਕੁਸ਼ਤੀ, ਰੱਸਾਕਸ਼ੀ, ਕਬੱਡੀ, ਰਾਸ਼ਟਰੀ ਸ਼ੈਲੀ ਤੇ ਵਾਲੀਬਾਲ (ਪੁਰਸ਼) ਵਰਗੀਆਂ ਦਿਲਚਸਪ ਖੇਡਾਂ ਦੇ ਮੁਕਾਬਲੇ ਕਰਵਾਏ ਗੲ | ਅੰਤ 'ਚ ਮੁੱਖ ਮਹਿਮਾਨ ਵਿਧਾਇਕ ਅਰੋੜਾ ਵਲੋਂ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਗਏ | ਇਸ ਮੌਕੇ ਡਿਪਟੀ ਲੇਬਰ ਕਮਿਸ਼ਨਰ ਪੰਚਕੂਲਾ ਨਵੀਨ ਸ਼ਰਮਾ, ਡਿਪਟੀ ਲੇਬਰ ਕਮਿਸ਼ਨਰ (ਭਲਾਈ) ਪੰਚਕੂਲਾ ਸੁਰਿੰਦਰ ਕੌਰ, ਸਹਾਇਕ ਲੇਬਰ ਕਮਿਸ਼ਨਰ ਯਮੁਨਾਨਗਰ ਰੌਸ਼ਨ ਲਾਲ ਤੇ ਕਿਰਤ ਭਲਾਈ ਅਧਿਕਾਰੀ ਯਮੁਨਾਨਗਰ ਨਿਸ਼ਾ ਨੈਨ ਸਮੇਤ ਖਿਡਾਰੀ ਅਤੇ ਦਰਸ਼ਕ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘਣਸ਼ਿਆਮ ਦਾਸ ਅਰੋੜਾ ਨੇ ਮੁਕੰਦ ਲਾਲ ਸਿਵਲ ਹਸਪਤਾਲ ਦਾ ਕੀਤਾ ਅਚਨਚੇਤ ਨਿਰੀਖਣ <br/> ਅਗਲੀ ਖ਼ਬਰ ਨਗਰ ਕਰਮਚਾਰੀ ਯੂਨੀਅਨ ਹਰਿਆਣਾ ਦੇ ਪਪਲਾ ਪ੍ਰਧਾਨ ਤੇ ਸੁਭਾਸ਼ ਯੂਨਿਟ ਸਕੱਤਰ ਚੁਣੇ ਗਏ <br/>
Ad Position 24