27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗੁਰੂ ਨਾਨਕ ਖਾਲਸਾ ਕਾਲਜ ਵਿਖੇ 'ਬਹੁ-ਸੱਭਿਆਚਾਰਕ ਸਮਾਜ ਦੀ ਵਿਚਾਰਧਾਰਾ' ਵਿਸ਼ੇ 'ਤੇ ਵੈਬੀਨਾਰ

Ad Position 21
No active advertisement
ਅਜੀਤ ਡੈਸਕ 21-09-2025
ਯਮੁਨਾਨਗਰ, 20 ਸਤੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਦਰਭ 'ਚ ਆਲੋਚਨਾ ਕਮੇਟੀ ਦੁਆਰਾ 'ਬਹੁ-ਸੱਭਿਆਚਾਰਕ ਸਮਾਜ ਦੀ ਵਿਚਾਰਧਾਰਾ' ਵਿਸ਼ੇ 'ਤੇ ਇਕ ਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ, ਜਿਸ 'ਚ ਦੇਸ਼ ਭਰ ਦੇ ਵਿਦਵਾਨਾਂ, ਖੋਜਕਰਤਾਵਾਂ ਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਕਾਲਜ ਪਿ੍ੰ. ਡਾ. ਅਰਵਿੰਦਰ ਸਿੰਘ ਭੱਲਾ ਨੇ ਮੁੱਖ ਬੁਲਾਰਿਆਂ ਤੇ ਭਾਗੀਦਾਰਾਂ ਦਾ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਨੁੱਖੀ ਕਦਰਾਂ-ਕੀਮਤਾਂ ਦਾ ਇਕ ਅਨਮੋਲ ਖ਼ਜ਼ਾਨਾ ਹੈ ਜੋ ਕਿ ਜਾਤ, ਨਸਲ ਤੇ ਧਰਮ ਦੀਆਂ ਸੀਮਾਵਾਂ ਤੋਂ ਪਾਰ ਹੈ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੁਨੀਆ ਨੂੰ ਸ਼ਾਂਤੀ, ਸਦਭਾਵਨਾ ਅਤੇ ਬਹੁ-ਸੱਭਿਆਚਾਰਕ ਏਕਤਾ ਦਾ ਸੰਦੇਸ਼ ਦਿੰਦੇ ਹਨ | ਇਸ ਮੌਕੇ ਸਭ ਤੋਂ ਪਹਿਲਾਂ ਡਾ. ਆਸ਼ਿਮਾ ਸਾਹਨੀ ਸਹਾਇਕ ਪ੍ਰੋਫੈਸਰ ਕੇ. ਐਮ. ਵੀ. ਜਲੰਧਰ ਨੇ ਵਿਚਾਰ ਸਾਂਝੇ ਕੀਤੇ | ਇਸ ਤੋਂ ਬਾਅਦ ਡਾ. ਹਰਪਾਲ ਸਿੰਘ ਸਹਾਇਕ ਪ੍ਰੋਫੈਸਰ ਕੇਂਦਰੀ ਯੂਨੀਵਰਸਿਟੀ ਆਫ਼ ਕਸ਼ਮੀਰ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾ ਸਿਰਫ਼ ਸਿੱਖ ਧਰਮ ਦਾ ਗ੍ਰੰਥ ਹੈ, ਸਗੋਂ ਇਹ ਇਕ ਵਿਸ਼ਵ ਪੱਧਰੀ ਸੰਸਥਾ ਹੈ, ਜੋ ਕਿ ਵਿਭਿੰਨ ਧਾਰਾਵਾਂ ਤੇ ਪ੍ਰੰਪਰਾਵਾਂ ਨੂੰ ਮਾਨਵਤਾਵਾਦੀ ਸੰਵਾਦ 'ਚ ਜੋੜਦੀ ਹੈ | ਇਸ ਪ੍ਰੋਗਰਾਮ ਪ੍ਰਬੰਧ ਪ੍ਰੋ. ਅੰਮਿ੍ਤਪਾਲ ਸਿੰਘ ਨੇ ਕੀਤਾ, ਜਦਕਿ ਡਾ. ਰਮਨਦੀਪ ਮਾਹਲ ਸਮਾਗਮ ਦੇ ਸਕੱਤਰ ਸਨ | ਅੰਤ 'ਚ ਡਾ. ਵਿਨੈ ਚੰਦੇਲ ਪ੍ਰੋਗਰਾਮ ਕੋਆਰਡੀਨੇਟਰ ਨੇ ਧੰਨਵਾਦੀ ਮਤਾ ਪੇਸ਼ ਕੀਤਾ | ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਣਦੀਪ ਸਿੰਘ ਜੌਹਰ ਨੇ ਆਪਣੇ ਸੰਦੇਸ਼ 'ਚ ਇਸ ਅਕਾਦਮਿਕ ਯਤਨ ਲਈ ਪ੍ਰਬੰਧਕਾਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ 'ਹਰਿਆਣਾ ਵੀਰ ਸ਼ਹੀਦੀ ਦਿਵਸ' ਮੌਕੇ 'ਤੇ ਭਾਸ਼ਨ ਮੁਕਾਬਲਾ ਕਰਵਾਇਆ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਦਾ ਜਨਮਦਿਨ ਸੇਵਾ ਦਿਵਸ ਵਜੋਂ ਮਨਾਇਆ <br/>
Ad Position 24