12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਫੋਰਮ ਵੱਲੋਂ ਮਾਤਾ ਸੁਲੱਖਣੀ ਜੀ ਦੇ ਜੀਵਨ 'ਤੇ ਵਿਸ਼ੇਸ਼ ਲੈਕਚਰ

Ad Position 21
No active advertisement
ਅਜੀਤ ਡੈਸਕ 22-09-2025
ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)- ਸਿੱਖ ਹਿਸਟਰੀ ਐਂਡ ਗੁਰਬਾਣੀ ਫੋਰਮ ਵੱਲੋਂ 'ਇਤਿਹਾਸ ਵਿੱਚ ਸਿੱਖ ਬੀਬੀਆਂ' ਲੜੀ ਹੇਠ ਮਾਤਾ ਸੁਲੱਖਣੀ ਜੀ ਵਿਸ਼ੇਸ਼ ਲੈਕਚਰ ਕਰਾਇਆ ਗਿਆ | ਡਾ. ਹਰਬੰਸ ਕੌਰ ਸਾਗੂ ਤੇ ਲੈਕਚਰਾਰ ਸਵਰਨ ਸਿੰਘ 'ਸਵਰਨ' ਨੇ ਸੰਸਥਾ ਵੱਲੋਂ ਅਰੰਭ ਕੀਤੀ ਲੈਕਚਰ ਲੜੀ 'ਇਤਿਹਾਸ ਵਿੱਚ ਸਿੱਖ ਬੀਬੀਆਂ' ਬਾਰੇ ਜਾਣਕਾਰੀ ਸਾਂਝੀ ਕੀਤੀ ਤੇ ਸਾਰੇ ਮਹਿਮਾਨਾਂ ਦਾ ਸਵਾਗਤ ਕੀਤਾ | ਮੁੱਖ ਬੁਲਾਰਾ ਡਾ. ਰਵਿੰਦਰ ਕੌਰ ਬੇਦੀ ਨੇ ਲੈਕਚਰ ਦਿੱਤਾ | ਮੁੱਖ ਮਹਿਮਾਨ ਮੁੱਖ ਗ੍ਰੰਥੀ ਭਾਈ ਜੋਗਿੰਦਰ ਸਿੰਘ ਨੇ ਫੋਰਮ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ | ਲੈਕਚਰ ਦੀ ਪ੍ਰਧਾਨਗੀ ਕਰ ਰਹੇ ਕੁਲਤਾਰਨ ਸਿੰਘ ਕੋਛੜ (ਮੈਂਬਰ ਦਿੱਲੀ ਕਮੇਟੀ) ਨੇ ਕਿਹਾ ਕਿ ਸਿੱਖ ਬੀਬੀਆਂ ਦੇ ਵਡਮੁੱਲੇ ਜੀਵਨ ਇਤਿਹਾਸ ਨੂੰ ਸੰਗਤਾਂ ਸਾਹਮਣੇ ਲਿਆਉਣ ਦਾ ਉਪਰਾਲਾ ਸ਼ਲਾਘਾਯੋਗ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਚੋਣਾਂ ਲਈ ਆਪਣੀ ਵੋਟ ਬਣਾਉਣ ਨੂੰ ਲੈ ਕੇ ਲੋਕਾਂ 'ਚ ਖਾਸ ਦਿਲਚਸਪੀ ਨਹੀਂ ਅਗਲੀ ਖ਼ਬਰ ਦਿੱਲੀ ਟ੍ਰੈਫਿਕ ਪੁਲਿਸ ਵੱਲੋਂ ਲਾਲ ਕਿਲ੍ਹਾ ਇਲਾਕੇ 'ਚ 22 ਸਤੰਬਰ ਤੋਂ 3 ਅਕਤੂਬਰ ਤੱਕ ਲਈ ਐਡਵਾਈਜ਼ਰੀ ਜਾਰੀ
Ad Position 24